Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦ੍ਰਿੜ ਸੰਕਲਪ-ਡਿਪਟੀ ਕਮਿਸ਼ਨਰ ਬਲਦੀਪ ਕੌਰ

ਲੋਕਾਂ ਵੱਲੋਂ ਬਣਾਏ ਆਰਜ਼ੀ ਬੰਨ੍ਹ ਟੁੱਟਣ ‘ਤੇ ਡਿਪਟੀ ਕਮਿਸ਼ਨਰ ਨੇ ਮੁੰਡਾ ਪਿੰਡ ਇਲਾਕੇ ਦਾ ਕੀਤਾ ਦੌਰਾ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 18 Jul 2023

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਕੁਦਰਤੀ ਆਫ਼ਤ ਦੇ ਇਸ ਮੌਕੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਬਲਦੀਪ ਕੌਰ ਨੇ ਅੱਜ ਮੁੰਡਾ ਪਿੰਡ ਦਾ ਦੌਰਾ ਕਰਦਿਆਂ ਕੀਤਾ। 

ਉਹਨਾਂ ਕਿਹਾ ਕਿ ਲੋਕ ਅਫ਼ਵਾਹਾਂ ਤੋਂ ਬਚਣ ਅਤੇ ਹੜ੍ਹਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਵਿੱਚ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨਾਲ (01852-224107) ਤੁਰੰਤ ਸੰਪਰਕ ਕਰਨ।ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੇ ਐੱਸ. ਡੀ. ਓ. ਸਿੰਚਾਈ ਵਿਭਾਗ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੰਡਾ ਪਿੰਡ ਵਿੱਚ ਕੋਈ ਬੰਨ੍ਹ ਨਹੀਂ ਟੁੱਟਿਆ ਅਤੇ ਇੱਥੇ ਕੋਈ ਪੱਕਾ ਬੰਨ੍ਹ ਨਹੀਂ ਸੀ।ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਦਰਿਆ ਦੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਆਰਜ਼ੀ ਤੌਰ ‘ਤੇ ਰੋਕ ਲਗਾਈ ਗਈ ਸੀ, ਜਿਸ ਵਿੱਚ ਪਾੜ ਪਿਆ ਸੀ, ਜਿਸ ਦਾ ਪਤਾ ਲੱਗਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਲੋੜੀਂਦੀ ਮੱਦਦ ਮੁਹੱਈਆ ਕਰਵਾਈ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਂ ਆਪ ਪਿੰਡ ਵਿੱਚ ਜਾ ਕੇ ਦੇਖਿਆ ਹੈ ਅਤੇ ਕਿਸੇ ਵੀ ਘਰ ਵਿੱਚ ਪਾਣੀ ਨਹੀਂ ਭਰਿਆ ਹੈ ਅਤੇ ਬੰਨ੍ਹ ਟੁੱਟਣ ਦੀਆਂ ਨਿਰਆਧਾਰ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੇ ਨਾਲ ਹੈ।

ਉਹਨਾਂ ਦੱਸਿਆ ਕਿ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੇ ਐੱਸ. ਡੀ. ਓ. ਸਿੰਚਾਈ ਵਿਭਾਗ ਵੱਲੋਂ ਇਸ ਦਾ ਮਆਇਨਾ ਕੀਤਾ ਗਿਆ, ਕਿ ਪਾੜ ਪੈਣ ਨਾਲ ਲੱਗਭੱਗ 1500 ਏਕੜ ਵਿੱਚ ਪਾਣੀ ਫੈਲ ਗਿਆ ਹੈ। ਉਹਨਾਂ ਕਿਹਾ ਕਿ ਡਰੇਨੇਜ਼ ਵਿਭਾਗ ਵੱਲੋਂ ਇੱਥੇ ਬੰਨ੍ਹ ਬਣਾਉਣ ਲਈ ਇਸ ਸਾਲ ਸਰਕਾਰ ਨੂੰ ਵੀ ਪ੍ਰਪੋਜ਼ਲ ਭੇਜਿਆ ਗਿਆ ਹੈ ਤਾਂ ਜੋ ਇਸ ਦਾ ਸਥਾਈ ਹੱਲ ਹੋ ਸਕੇ।

ਉਹਨਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD