Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਘਰਾਂ ਤੱਕ ਕੀਤੀ ਜਾ ਰਹੀ ਹੈ ਪਹੁੰਚ

ਪਿੰਡ ਅਕਰਪੁਰਾ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ

DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਅਕਰਪੁਰਾ ( ਬਟਾਲਾ) , 18 Jul 2023

Last updated on: Jul 18, 2023, 00:00 IST

ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਲਾ ਹੱਲ਼ ਕਰਨ ਦੇ ਮੰਤਵ ਨਾਲ ਅੱਜ ਪਿੰਡ ਅਕਰਪੁਰਾ (ਬਟਾਲਾ) ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿੱਚ ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਅੱਜ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਲਾ ਹੱਲ਼ ਕਰਨ ਲਈ ਜ਼ਿਲੇ ਅੰਦਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ  ਮੌਕੇ ਤੇ ਦਿੱਤਾ  ਜਾਂਦਾ ਹੈ।

ਉਨਾਂ ਅੱਗੇ ਕਿਹਾ ਕਿ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਦੀ ਅਗਵਾਈ ਹੇਠ ਅੱਜ ਦੇ ਇਸ ਕੈਂਪ ਵਿੱਚ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਆਪਣੀਆਂ ਮੁਸ਼ਕਲਾ ਤੋ ਜਾਣੂ ਕਰਵਾਇਆ ਗਿਆ। ਲੋਕਾਂ ਵਲੋਂ ਬੁਢਾਪਾ ਪੈਨਸ਼ਨ ਤੇ ਅੰਗਹੀਣ ਪੈਨਸ਼ਨ ਸਬੰਧੀ, ਕੱਚੇ ਮਕਾਨਾਂ ਦੀ ਗਰਾਂਟ ਸਬੰਧੀ, ਰਾਸ਼ਨ ਕਾਰਡ ਬਣਾਉਣ ਸਬੰਧੀ, ਡੇਅਰੀ ਦਾ ਕੰਮ ਸ਼ੁਰੂ ਕਰਨ ਸਬੰਧੀ ਤੇ ਮਗਨਰੇਗਾ ਆਦਿ ਦੇ ਸਬੰਧ ਵਿੱਚ ਆਪਣੀਆਂ ਮੁਸ਼ਕਿਲਾਂ ਦੱਸਿਆ। 

ਇਸ ਵਿਚੋਂ ਕੁਝ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਮੁਸ਼ਕਿਲਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ ਅਤੇ ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਮੁਸਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਕੈਂਪ ਵਿੱਚ ਪਹੁੰਚੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਛੱਤ ਹੇਠਾਂ ਹੀ ਸਾਰੀਆਂ ਸਕੀਮਾਂ ਦਾ  ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਨਾਲ ਉਨਾਂ ਨੂੰ ਬੁਹਤ ਲਾਭ ਮਿਲਿਆ ਹੈ। ਉਨਾਂ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਪਰਵੇਸ਼ ਕੁਮਾਰ, ਸਮੇਸ਼ਰ ਸੈਕਰਟਰੀ ਦਫਤਰ ਬੀਡੀਪੀਓ, ਸੈਕਰਟੀ ਮੇਜਰ ਸਿੰਘ, ਦਲਜੀਤ ਕੋਰ , ਸਿਮਰਨਜੀਤ ਕੋਰ , ਲਖਵਿੰਦਰ ਸਿੰਘ ਸੰਘੇੜਾ ਬਲਾਕ ਪ੍ਰਧਾਨ, ਸਰਪੰਚ ਪ੍ਰੀਤਮ ਸਿੰਘ, ਸੁਖਦੇਵ ਸਿੰਘ ਸੰਘੇੜਾ, ਗੁਰਸੇਵਕ ਸਿੰਘ ਅਕਰਪੁਰਾ, ਕੈਪਟਨ ਸੁਰਜਨ ਸਿੰਘ ਤੇ ਗੁਰਦਿਆਲ ਸਿੰਘ ਚੰਦੂਮਾਜਰਾ  ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਮੋਜੂਦ ਸਨ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD