Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਝੋਨੇ ਦੇ ਬੀਜ ਲੈਣ ਲਈ ਅੱਤੇਵਾਲੀ ਵਿਖੇ ਸਥਿਤ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ

Agriculture, Rajinder Singh, Chief Agriculture Officer Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 Jul 2023

ਮੁੱਖ ਖੇਤੀਬਾੜੀ ਅਫ਼ਸਰ ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀ ਬਾਰਿਸ਼ਾ ਕਾਰਨ ਬਣੇ ਹੜ੍ਹਾਂ ਵਰਗੇ ਹਾਲਾਤਾਂ ਤੋਂ ਪੀੜਤ ਕਿਸਾਨਾਂ ਨੂੰ ਝੋਨੇ ਦੀਆਂ ਵੱਖ ਵੱਖ ਕਿਸਮਾਂ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ। ਓਹਨਾਂ ਕਿਹਾ ਕਿ  ਵਿਭਾਗ ਵੱਲੋਂ ਕਰਵਾਏ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਕਿਸਾਨਾਂ ਕੋਲ  ਝੋਨੇ ਦੀ ਦੁਬਾਰਾ ਬੀਜਾਈ ਕਰਨ ਵਾਸਤੇ ਪਨੀਰੀ ਉਪਲਬਧ ਨਹੀਂ ਹੈ ਜਿਸ ਤੇ ਕਾਰਵਈ ਕਰਦਿਆਂ ਖੇਤੀਬਾੜੀ ਅਫ਼ਸਰ ਖੇੜਾ ਜਸਵਿੰਦਰ ਸਿੰਘ ਨੇ ਖੇੜਾ ਬਲਾਕ ਦੇ ਪੈਸਟੀਸਾਈਡ ਡੀਲਰ ਐਸੋਸੀਏਸ਼ਨ ਨਾਲ ਤਾਲਮੇਲ ਕੀਤਾ ਗਿਆ ਅਤੇ ਡੀਲਰ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀਆਂ ਵੱਖ ਵੱਖ ਕਿਸਮਾਂ ਜਿਵੇਂ ਕਿ ਪੀ.ਆਰ 126, ਪੂਸਾ-1121 ਅਤੇ ਪੀ.ਬੀ 1509 ਦਾ ਬੀਜ ਕਿਸਾਨਾਂ ਨੂੰ ਮੁਫਤ ਦੇਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।

ਓਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਨੂੰ ਝੋਨੇ ਦੇ ਬੀਜ ਉਹ ਦਫਤਰ ਮੁੱਖ ਖੇਤੀਬਾੜੀ ਅਫਸਰ, ਅੱਤੇਵਾਲੀ ਤੋਂ ਬਿਲਕੁਲ ਮੁਫਤ ਬੀਜ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਅਗਾਂਹਵਧੂ ਕਿਸਾਨਾਂ ਕੋਲ ਆਪਣੇ ਖੇਤਾਂ ਵਿੱਚ ਬਿਜਾਈ ਕਰਨ ਤੋਂ ਬਾਅਦ ਵਾਧੂ ਪਨੀਰੀ ਵੀ ਉਪਲਬੱਧ ਹੈ, ਉਨ੍ਹਾਂ ਅਜਿਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸੰਕਟ ਦੀ ਇਸ ਘੜੀ ਵਿੱਚ ਲੋੜਵੰਦ ਕਿਸਾਨਾਂ ਦੀ ਮਦਦ ਕੀਤੀ ਜਾਵੇ। 

ਇਸ ਮੌਕੇ ਸ੍ਰੀ ਦਮਨ ਝਾਂਜੀ, ਖੇਤੀਬਾੜੀ ਵਿਕਾਸ ਅਫਸਰ, ਪੈਸਟੀਸਾਈਡ ਡੀਲਰ ਸ੍ਰੀ ਬਿਕਰਮ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਰਣਜੀਤ ਸਿੰਘ ਅਤੇ ਸ੍ਰੀ ਅਬਦੁਲ ਰਸੀਦ ਮੌਜੂਦ ਸਨ।

 

Tags: Agriculture , Rajinder Singh , Chief Agriculture Officer Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD