Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਸੁਰੱਖਿਅਤ ਥਾਵਾਂ ’ਤੇ ਪਹੁੰਚਣ ਲੋਕ-ਵਿਧਾਇਕ ਬੁੱਧ ਰਾਮ

ਬੰਨ੍ਹ ਨੂੰ ਪੂਰਨ ਲਈ ਜੁਟੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਅਤੇ ਭਾਰਤੀ ਸੈਨਾ ਦੇ ਜਵਾਨਾਂ ਦੀ ਕੀਤੀ ਹੌਸਲਾ ਅਫਜਾਈ

Principal Budh Ram, Mansa,AAP, Aam Aadmi Party, Aam Aadmi Party Punjab, AAP Punjab, DC Mansa, Deputy Commissioner Mansa, Rishipal Singh

5 Dariya News

5 Dariya News

5 Dariya News

ਮਾਨਸਾ , 19 Jul 2023

Last updated on: Jul 19, 2023, 00:00 IST

ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ, ਐਸ.ਐਸ.ਪੀ ਡਾ. ਨਾਨਕ ਸਿੰਘ ਸਮੇਤ ਐਸ.ਡੀ.ਐਮ ਸ੍ਰੀ ਪ੍ਰਮੋਦ ਸਿੰਗਲਾ ਨੇ ਵਰ੍ਹਦੇ ਮੀਂਹ ਵਿੱਚ ਚਾਂਦਪੁਰ ਬੰਨ੍ਹ ਹਰਿਆਣਾ ਦੀ ਹੱਦ ਵਿੱਚ ਸਿਧਾਣੀ ਨੇੜੇ ਪਏ ਪਾੜ ਨੂੰ ਪੂਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਦੋਵੇ ਰਾਜਾਂ ਦੇ ਲੋਕਾਂ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਬੰਨ੍ਹ ਨੂੰ ਪਲੱਗ ਕਰਨ ’ਤੇ ਲੱਗੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਅਤੇ ਭਾਰਤੀ ਸੈਨਾ ਦੇ ਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ।

ਇਸ ਮੌਕੇ ਵਿਧਾਇਕ ਬੁੱਧਰਾਮ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਪ੍ਰਬੰਧਾਂ ਲਈ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਇਸ ਮੌਕੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਸੁਰੱਖਿਅਤ ਥਾਂ ’ਤੇ ਆਉਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਲਗਾਤਾਰ ਹੋਈ ਬਾਰਿਸ਼ ਨਾਲ ਚਾਂਦਪੁਰ ਅਤੇ ਸਰਦੂਲਗੜ੍ਹ ਘੱਗਰ ਦੇ ਪਾਣੀ ਦਾ ਪੱਧਰ ਕਾਫ਼ੀ ਵੱਧ ਜਾਣ ਕਾਰਨ ਜ਼ਿਲ੍ਹਾ ਮਾਨਸਾ ਨਾਲ ਲੱਗਦੇ ਨੀਵੇਂ ਪਿੰਡਾਂ ਵਿੱਚ ਪਾਣੀ ਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਮਿਲ ਕੇ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਜਿੱਥੇ ਵੀ ਬੰਨ੍ਹ ਕਮਜ਼ੋਰ ਲਗ ਰਹੇ ਸੀ ਉੱਥੇ ਮਿੱਟੀ ਪਾ ਕੇ ਮਜ਼ਬੂਤ ਕੀਤੇ ਗਏ ਹਨ ਅਤੇ ਜਿਹੜੇ ਇਲਾਕਿਆਂ ਵਿੱਚ ਪਾਣੀ ਆਇਆ ਉੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੁਢਲਾਡਾ ਵਿਖੇ 11 ਅਤੇ ਸਰਦੂਲਗੜ੍ਹ ਵਿਖੇ 9 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਹੜ੍ਹ ਪ੍ਰਭਾਵਿਤਾਂ ਲਈ ਡਾਕਟਰੀ ਸਹਾਇਤਾ, ਲੰਗਰ, ਪੀਣ ਵਾਲਾ ਪਾਣੀ, ਬਿਸਤਰੇ ਅਤੇ ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਇਲਾਕੇ ਦੇ ਲੋਕਾਂ, ਐਨ.ਜੀ.ਓਜ਼ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪਾਣੀ ਘੱਟ ਹੋਣ ’ਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਂਦਪੁਰ ਸਮੇਤ ਸਰਦੂਲਗੜ੍ਹ ਘੱਗਰ ਦੇ ਪਾਣੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। 

ਉਨ੍ਹਾਂ ਘੱਗਰ ਦੀ ਮਾਰ ਹੇਠ ਆਉਂਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਪਸ਼ੂਆਂ ਸਮੇਤ ਸੁਰੱਖਿਅਤ ਸਥਾਨਾਂ ’ਤੇ ਪਹੁੰਚਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸਹੀ ਜਾਣਕਾਰੀ ਤੇ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਜਾਰੀ ਕੀਤੇ ਫਲੱਡ ਕੰਟਰੋਲ ਸਹਾਇਤਾ ਨੰਬਰਾਂ ’ਤੇ ਸੰਪਰਕ ਕਰਨ।

ਇਸ ਮੌਕੇ ਐਸ.ਐਸ.ਪੀ. ਮਾਨਸਾ ਡਾ. ਨਾਨਕ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਅਸੁਰੱਖਿਅਤ ਘਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਘਰਾਂ ਵਿੱਚੋਂ ਲਗਾਤਾਰ ਮੋਟਰਬੋਟ ਰਾਹੀਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਹੁਣ ਤੱਕ ਸੈਂਕੜੇ ਲੋਕ ਬਾਹਰ ਆ ਚੁੱਕੇ ਹਨ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬੀਮਾਰਾਂ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।  

ਐਸ.ਡੀ.ਐਮ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਹਰਿਆਣਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਜਿਸ ਤਰ੍ਹਾਂ ਪੰਜਾਬ ਪੁਲਿਸ ਪੰਜਾਬ ਦੇ ਬਾਰਡਰ ’ਤੇ ਤੈਨਾਤ ਹੈ, ਇਸੇ ਤਰ੍ਹਾਂ ਹਰਿਆਣਾ ਪੁਲਿਸ ਦੀ ਤੈਨਾਤੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਇੱਥੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਬੰਨ੍ਹ ਨੂੰ ਪੂਰਨ ਦੇ ਕੰਮ ਵਿਚ ਲੱਗੀ ਭਾਰਤੀ ਸੈਨਾ ਦੇ ਕਾਰਜ ਵਿਚ ਕੋਈ ਵਿਘਨ ਨਾ ਪਵੇ ਅਤੇ ਜਲਦ ਤੋਂ ਜਲਦ ਬਾਰਡਰ ਦੇ ਦੋਵੇਂ ਪਾਸੇ ਦੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਦਿਵਾਈ ਜਾ ਸਕੇ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD