Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਵਿੱਚ ਸੀਵੇਜ ਟ੍ਰੀਟਮੈਂਟ ਪਲਾਂਟ ਲਾਉਣ ਦੀ ਪ੍ਰਕਿਰਿਆ ਜੰਗੀ ਪੱਧਰ 'ਤੇ ਜਾਰੀ: ਏ ਡੀ ਸੀ ਦਮਨਜੀਤ ਸਿੰਘ ਮਾਨ

ਕਿਹਾ, ਹੜ੍ਹਾਂ ਦੀ ਰੋਕਥਾਮ ਵਿਚ ਵੀ ਹੋਣਗੇ ਸਹਾਈ

Punjab Admin, Damanjit Singh Mann, Addittional Deputy Commissioner, ADC S.A.S Nagar, Mohali

Web Admin

Web Admin

5 Dariya News

ਐੱਸ.ਏ.ਐੱਸ. ਨਗਰ , 19 Jul 2023

Last updated on: Jul 19, 2023, 00:00 IST

ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿਚ ਮਦਦ ਮਿਲੇਗੀ। 

ਟ੍ਰੀਟ ਕੀਤਾ ਪਾਣੀ ਵੱਖੋ-ਵੱਖ ਥਾਂ ਸਿੰਜਾਈ ਕਾਰਜਾਂ ਲਈ ਵਰਤਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਅਤੇ ਸ਼ਹਿਰੀ ਖੇਤਰ ਵਿਚਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਖਰੜ ਦੇ ਕਾਰਜਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਸਪਤਾਲ ਰੋਡ ਖਰੜ ਵਿਖੇ 11.34 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ 10 ਐਮ.ਐਲ.ਡੀ. ਦੇ ਐੱਸ.ਟੀ.ਪੀ. ਸਬੰਧੀ ਜ਼ਮੀਨ ਮੁਹਈਆ ਕਰਵਾਉਣ ਬਾਬਤ ਜਿਹੜੇ ਵੀ ਬਕਾਇਆ ਕਾਰਜ ਹਨ, ਉਹ ਪਹਿਲ ਦੇ ਅਧਾਰ ਉੱਤੇ ਪੂਰੇ ਕੀਤੇ ਜਾਣ। ਇਸ ਦੇ ਨਾਲ-ਨਾਲ ਖਰੜ - ਲੁਧਿਆਣਾ ਰੋਡ ਉੱਤੇ 1.84 ਕਰੋੜ ਦੀ ਲਾਗਤ ਨਾਲ ਨਾਲ ਪੈਣ ਵਾਲੇ ਸੀਵਰੇਜ ਸਬੰਧੀ ਕਾਰਜ ਪੂਰੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। 

ਸ. ਮਾਨ ਨੇ ਲਾਂਡਰਾਂ ਰੋਡ ਉੱਤੇ 47.40 ਕਰੋੜ ਰੁਪਏ ਦੀ ਲਾਗਤ ਲੱਗਣ ਵਾਲੇ ਐੱਸ.ਟੀ.ਪੀ. ਅਤੇ ਪੈਣ ਵਾਲੇ ਸੀਵਰੇਜ ਦੀ ਪ੍ਰਕਿਰਿਆ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਹਨਾਂ ਨੇ 17.45 ਏਕੜ ਵਿਚ 117.04 ਕਰੋੜ ਦੀ ਲਾਗਤ ਵਾਲੇ ਸਰਫੇਸ ਵਾਟਰ (ਨਹਿਰੀ ਪਾਣੀ) ਪ੍ਰੋਜੈਕਟ ਸਬੰਧੀ ਵੀ ਜਿਹੜੇ ਵੀ ਅੜਿੱਕੇ ਹਨ, ਉਹ ਫੌਰੀ ਦੂਰ ਕਰਨ ਦੀ ਗੱਲ ਆਖੀ। 

ਉਹਨਾਂ ਦੱਸਿਆ ਕਿ ਕੁਰਾਲੀ ਵਿਖੇ ਵੀ 6.80 ਏਕੜ ਵਿਚ 30.51 ਕਰੋੜ ਦੀ ਲਾਗਤ ਨਾਲ ਸਰਫੇਸ ਵਾਟਰ ਪ੍ਰੋਜੈਕਟ ਲਾਇਆ ਜਾਣਾ ਹੈ। ਜ਼ਿਕਰਯੋਗ ਹੈ ਸਰਫੇਸ ਵਾਟਰ ਪ੍ਰੋਜੈਕਟਸ ਸਦਕਾ ਲੋਕਾਂ ਨੂੰ ਪੀਣ ਲਈ ਨਹਿਰ ਦਾ ਪਾਣੀ ਮੁਹਈਆ ਕਰਵਾਇਆ ਜਾਣਾ ਹੈ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਯਾ ਗਾਓਂ ਵਿਖੇ 34.4 ਕਰੋੜ ਰੁਪਏ ਦੀ ਲਾਗਤ ਨਾਲ 17 ਐਮ.ਐਲ.ਡੀ. ਦਾ ਐੱਸ.ਟੀ.ਪੀ., ਜ਼ੀਰਕਪੁਰ ਦੇ ਸਨੌਲੀ ਖੇਤਰ ਵਿਖੇ 55 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਤੇ 22.5 ਐਮ. ਐੱਲ.ਡੀ. ਦਾ ਐੱਸ.ਟੀ.ਪੀ. ਲਾਉਣ, ਛੱਤ ਖੇਤਰ ਵਿਚ 30 ਕਰੋੜ ਦੀ ਲਾਗਤ ਨਾਲ ਸੀਵਰੇਜ ਪਾਉਣ ਤੇ 10 ਐਮ.ਐੱਲ.ਡੀ. ਦਾ ਐੱਸ.ਟੀ.ਪੀ. ਲਾਉਣ ਸਬੰਧੀ ਪ੍ਰਕਿਰਿਆ ਜਾਰੀ ਹੈ। 

ਸ. ਮਾਨ ਨੇ ਦੱਸਿਆ ਕਿ ਡੇਰਾਬੱਸੀ ਖੇਤਰ ਵਿਚ 47 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਤੇ ਐੱਸ.ਟੀ.ਪੀ. ਸਥਾਪਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸੇ ਖੇਤਰ ਵਿਚ 3.26 ਕਰੋੜ ਦੀ ਲਾਗਤ ਨਾਲ ਟਿਊਬਵੈੱਲ ਲਾਉਣ ਸਬੰਧੀ ਟੈਂਡਰ ਮੰਗੇ ਗਏ ਹਨ। 

ਲਾਲੜੂ ਖੇਤਰ ਵਿਚ ਕਰੀਬ 44 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਤੇ ਐੱਸ.ਟੀ.ਪੀ. ਲਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ। ਇਸੇ ਖੇਤਰ ਵਿਚ ਕਰੀਬ 2.36 ਕਰੋੜ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਲਾਉਣ ਸਬੰਧੀ ਟੈਂਡਰ ਪ੍ਰਾਪਤ ਹੋ ਚੁੱਕੇ ਹਨ। 

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਪੰਜਾਬ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪਲਾਨ ਅਧੀਨ ਆਉਂਦੇ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਤੇ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਕਿਹਾ।

ਸ. ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 

ਇਸ ਮੌਕੇ ਕਮਿਸ਼ਨਰ, ਨਗਰ ਨਿਗਮ, ਸ਼੍ਰੀਮਤੀ ਨਵਜੋਤ ਕੌਰ, ਐੱਸ.ਡੀ.ਐਮ. ਖਰੜ ਸ.ਰਵਿੰਦਰ ਸਿੰਘ,  ਐੱਸ.ਡੀ.ਐਮ ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ, ਸੰਯੁਕਤ ਕਮਿਸ਼ਨਰ, ਨਗਰ ਨਿਗਮ, ਸ਼੍ਰੀਮਤੀ ਕਿਰਨ ਸ਼ਰਮਾ ਸਮੇਤ ਜ਼ਿਲ੍ਹੇ ਵਿਚਲੇ ਸਾਰੇ ਕਾਰਜਸਾਧਕ ਅਫ਼ਸਰ ਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Admin , Damanjit Singh Mann , Addittional Deputy Commissioner , ADC S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD