Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦਾ 100 ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਇਆ

ਜਿਹੜੇ ਕਿਸਾਨਾਂ ਕੋਲ ਬਿਜਾਈ ਉਪਰੰਤ ਵਾਧੂ ਪਨੀਰੀ ਉਪਲੱਬਧ ਹੈ ਉਹ ਲੋੜਵੰਦ ਕਿਸਾਨਾਂ ਦੀ ਮਦਦ ਕਰਨ-ਮੁੱਖ ਖੇਤੀਬਾੜੀ ਅਫ਼ਸਰ

Agriculture, Dr. Dilbag Singh, Chief Agriculture Officer Mansa, Mansa

Web Admin

Web Admin

5 Dariya News

ਮਾਨਸਾ , 19 Jul 2023

ਖੇਤੀਬਾੜੀ ਵਿਭਾਗ ਦੇ ਉਪਰਾਲੇ ਸਦਕਾ ਪੈਸਟੀਸਾਈਡ ਅਤੇ ਫਰਟੀਲਾਈਜਰ ਐਸੋਸੀਏਸ਼ਨ ਮਾਨਸਾ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ ਦੀਆਂ ਵੱਖ ਵੱਖ ਕਿਸਮਾਂ ਦਾ ਕਰੀਬ 100 ਕੁਇੰਟਲ ਬੀਜ ਮੁਫਤ ਦਿੱਤਾ ਗਿਆ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਕਿਸਾਨਾਂ ਕੋਲ ਝੋਨੇ ਦੀ ਦੁਬਾਰਾ ਬਿਜਾਈ ਕਰਨ ਵਾਸਤੇ ਪਨੀਰੀ ਉਪਲੱਬਧ ਨਹੀ ਹੈ, ਜਿਸ ਕਾਰਨ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਪੈਸਟੀਸਾਈਡ ਅਤੇ ਫਰਟੀਲਾਈਜਰ ਐਸੋਸੀਏਸ਼ਨ ਨਾਲ ਤਾਲਮੇਲ ਕਰਕੇ ਡੀਲਰ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀਆਂ ਵੱਖ ਵੱਖ ਕਿਸਮਾਂ ਜਿਸ ਵਿੱਚ ਪੀ ਆਰ 126 ਅਤੇ ਪੀ ਬੀ 1509 ਦਾ ਬੀਜ ਕਿਸਾਨਾਂ ਨੂੰ ਮੁਫਤ ਦੇਣ ਦਾ ਉਪਰਾਲਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਆਪਣੇ ਖੇਤਾਂ ਵਿੱਚ ਬਿਜਾਈ ਕਰਨ ਤੋਂ ਬਾਅਦ ਵਾਧੂ ਪਨੀਰੀ ਉਪਲੱਬਧ ਹੈ, ਉਹ ਲੋੜਵੰਦ ਕਿਸਾਨਾਂ ਨੂੰ ਮੁਫਤ ਵਿੱਚ ਦੇ ਕੇ ਉਹਨਾਂ ਦੀ ਮਦਦ ਕਰਨ।

ਇਸ ਮੌਕੇ ਡਾ. ਮਨੋਜ ਕੁਮਾਰ ਬਲਾਕ ਖੇਤੀਬਾੜੀ ਅਫਸਰ, ਡਾ.ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ,ਪੈਸਟੀਸਾਈਡਜ  ਐਸੋਸੀਏਸ਼ਨ ਦੇ ਨੁਮਾਇੰਦੇ ਤਰਸੇਮ ਮਿੱਢਾ,ਵਿਨੈਪਾਲ, ਭੀਮ ਸੈਨ, ਪਵਨ ਕੁਮਾਰ, ਪ੍ਰਵੀਨ ਕੁਮਾਰ ਅਤੇ ਕਿਸਾਨ ਅਵਤਾਰ ਸਿੰਘ , ਬਲਜਿੰਦਰ ਸਿੰਘ , ਜਗਜੀਤ ਸਿੰਘ ,ਹਰਭਜਨ ਸਿੰਘ ਆਦਿ ਮੌਜੂਦ ਸਨ ।

 

Tags: Agriculture , Dr. Dilbag Singh , Chief Agriculture Officer Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD