Friday, 17 May 2024

 

 

ਖ਼ਾਸ ਖਬਰਾਂ ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 19 Jul 2023

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀ.ਯੂ.ਪੀ.ਬੀ.) ਦੇ ਵਿਦਿਆਰਥੀਆਂ ਨੇ ਲਗਾਤਾਰ ਦੂਜੀ ਵਾਰ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਜੇਤੂ ਬਣ ਕੇ ਇਤਿਹਾਸ ਰਚਿਆ ਹੈ। ਉਹਨਾਂ ਨੇ ਭਾਰਤ ਸਰਕਾਰ ਦੇ ਸੰਸਦੀ ਮਾਮਲਿਆਂ ਦੇ ਮੰਤਰਾਲੇ ਦੀ ਅਗਵਾਈ ਹੇਠ ਯੂਨੀਵਰਸਿਟੀ/ਕਾਲਜ ਪੱਧਰ 'ਤੇ ਆਯੋਜਿਤ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ।

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਇਸ ਤੋਂ ਪਹਿਲਾਂ 2019 ਵਿੱਚ ਆਯੋਜਿਤ 15ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਜੇਤੂ ਦਾ ਖਿਤਾਬ ਜਿੱਤਿਆ ਸੀ। ਇਸ ਸਾਲ ਆਯੋਜਿਤ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਆਪਣਾ ਖਿਤਾਬ ਬਰਕਰਾਰ ਰੱਖਦੇ ਹੋਏ ਯੂਨੀਵਰਸਿਟੀ ਨੇ ਉੱਚ ਮਾਪਦੰਡ ਸਥਾਪਤ ਕਰਨ ਦੀ ਆਪਣੀ ਪਰੰਪਰਾ ਨੂੰ ਕਾਇਮ ਰੱਖਿਆ ਹੈ। 

ਇਸ ਵੱਕਾਰੀ ਮੁਕਾਬਲੇ ਵਿੱਚ ਦੇਸ਼ ਭਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 55 ਵਿਦਿਆਰਥੀਆਂ ਦੀਆਂ ਕੁੱਲ 38 ਟੀਮਾਂ ਨੇ ਭਾਗ ਲਿਆ। ਰਾਸ਼ਟਰੀ ਯੁਵਾ ਸੰਸਦ ਮੁਕਾਬਲਾ ਦੇਸ਼ ਭਰ ਦੇ ਨੌਜਵਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਵਿਚਾਰਸ਼ੀਲ ਬਹਿਸ ਵਿੱਚ ਸ਼ਾਮਲ ਹੋਣ ਅਤੇ ਸੰਸਦੀ ਕਾਰਵਾਈ ਨੂੰ ਸਮਝਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦਾ ਹੈ। 

ਸੀ.ਯੂ.ਪੀ.ਬੀ. ਦੇ ਵਿਦਿਆਰਥੀਆਂ ਨੇ 26 ਮਈ, 2022 ਨੂੰ ਹੋਏ ਸ਼ੁਰੂਆਤੀ ਦੌਰ ਦੇ ਮੁਕਾਬਲੇ ਅਤੇ 30 ਮਈ, 2023 ਨੂੰ ਆਯੋਜਿਤ ਫਾਈਨਲ ਰਾਊਂਡ ਦੇ ਮੁਕਾਬਲੇ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਜਿਊਰੀ ਮੈਂਬਰਾਂ ਤੋਂ ਪ੍ਰਸ਼ੰਸਾ ਪ੍ਰਾਪਤ ਕੀਤੀ ਸੀ। ਉਹਨਾਂ ਨੇ ਸੰਸਦੀ ਹੁਨਰ, ਰਾਸ਼ਟਰੀ ਮਹੱਤਵ ਦੇ ਮਾਮਲਿਆਂ 'ਤੇ ਉਸਾਰੂ ਬਹਿਸ ਅਤੇ ਲੋਕਤੰਤਰੀ ਕਾਰਜ ਪ੍ਰਣਾਲੀ ਦੀ ਡੂੰਘੀ ਸਮਝ ਰਾਹੀਂ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਪਰੰਪਰਾ ਅਨੁਸਾਰ ਇਸ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਜੇਤੂ ਰਹੇ ਸੀਯੂਪੀਬੀ ਦੇ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਰੋਹ ਦੌਰਾਨ ਭਾਰਤ ਦੀ ਸੰਸਦ ਵਿੱਚ ਆਪਣੀ ਕਾਰਗੁਜ਼ਾਰੀ ਦਿਖਾਉਣ ਦਾ ਮੌਕਾ ਵੀ ਮਿਲੇਗਾ। ਇਸ ਖੁਸ਼ੀ ਦੇ ਮੌਕੇ 'ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ.  ਤਰੁਣ ਅਰੋੜਾ ਨੂੰ ਯੂਨੀਵਰਸਿਟੀ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ। 

ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿਚ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਦੇਸ਼ ਦੇ ਵਿਕਾਸ ਵਿੱਚ ਹਿੱਸਾ ਲੈਣ ਵਾਲੇ ਜ਼ਿੰਮੇਵਾਰ ਗ੍ਰੈਜੂਏਟ ਪੈਦਾ ਕਰਨ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਜਦਕਿ ਸੀਯੂਪੀਬੀ ਦੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਤਰੁਣ ਅਰੋੜਾ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਸਾਡੀ ਯੂਨੀਵਰਸਿਟੀ ਵਿੱਚ ਮੁਹੱਈਆ ਕਰਵਾਈਆਂ ਗਈਆਂ ਖੋਜ ਸਹੂਲਤਾਂ ਅਤੇ ਸੰਪੂਰਨ ਸਿੱਖਿਆ ਨੂੰ ਜਾਂਦਾ ਹੈ। 

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD