Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਹੜ੍ਹਾਂ ਦੇ ਸੰਕਟ ਵਿਚ ਸਾਰਾ ਪੰਜਾਬ ਪੀੜਤਾਂ ਦੀ ਮਦਦ ਲਈ ਨਿਕਲਿਆ- ਡਾ. ਬਲਬੀਰ ਸਿੰਘ

ਮਾਝੇ ਦੀਆਂ ਸੰਸਥਾਵਾਂ ਪਟਿਆਲਾ, ਮਾਨਸਾ ਤੱਕ ਸੇਵਾ ਵਿਚ ਲੱਗੀਆਂ ਮਿਲੀਆਂ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Inderbir Singh Nijjar, Dr. Ajay Gupta, DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 19 Jul 2023

ਪੰਜਾਬ ਵਿਚ ਆਏ ਹੜਾਂ ਦੇ ਸੰਕਟ ਨਾਲ ਨਿਜੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਪੰਜਾਬ ਭਰ ਵਿਚ ਨਿਰੀਖਣ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਡਾਕਟਰਾਂ, ਗੈਰ ਸਰਕਾਰੀ ਸੰਸਥਾਵਾਂ, ਸਿਹਤ ਸਬੰਧੀ ਸਨਅਤ ਦੇ ਪ੍ਰਤੀਨਿਧੀਆਂ, ਕੈਮਿਸਟ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਸਮੁੱਚੇ ਪੰਜਾਬ ਵੱਲੋਂ ਪੀੜਤਾਂ ਦੀ ਕੀਤੀ ਜਾ ਰਹੀ ਮਦਦ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਜਿਸ ਤਰਾਂ ਪੰਜਾਬ ਵਾਸੀ ਹੜ੍ਹ ਪੀੜਤਾਂ ਦੀ ਮਦਦ ਲਈ ਬਹੁੜੇ ਹਨ, ਉਸਦੀ ਸਰਾਹਨਾ ਦੁਨੀਆਂ ਭਰ ਵਿਚ ਕੀਤੀ ਜਾ ਰਹੀ ਹੈ। 

ਮਾਝੇ ਦੀਆਂ ਸੰਸਥਾਵਾਂ ਦੀ ਗੱਲ ਕਰਦੇ ਉਨਾਂ ਕਿਹਾ ਕਿ ਮੈਨੂੰ ਪਟਿਆਲਾ, ਮਾਨਸਾ ਤੱਕ ਅੰਮ੍ਰਿਤਸਰ ਦੇ ਲੋਕ ਸੇਵਾ ਕਰਦੇ ਮਿਲੇ ਹਨ। ਉਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲਸਾ ਏਡ, ਆਈ ਐਮ ਏ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਕਿਸਾਨ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਸਹਾਇਤਾ ਦਾ ਜ਼ਿਕਰ ਕਰਦੇ ਕਿਹਾ ਕਿ ਨੁਕਸਾਨ ਵੀ ਹਰੇਕ ਕਿੱਤੇ-ਕਾਰੋਬਾਰ ਦਾ ਹੋਇਆ ਹੈ ਅਤੇ ਮਦਦ ਲਈ ਵੀ ਹਰ ਹੱਥ ਉਠਿਆ ਹੈ, ਜੋ ਕਿ ਬਹੁਤ ਵੱਡੀ ਅਤੇ ਮਾਣ ਵਾਲੀ ਗੱਲ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇਸ ਸੰਕਟ ਦੇ ਪੱਕੇ ਹੱਲ ਲਈ ਮੌਜੂਦਾ ਸਥਿਤੀ ਦਾ ਡਰੋਨ ਸਰਵੇ ਕਰਵਾਇਆ ਗਿਆ ਹੈ ਅਤੇ ਇਸ ਅਧਾਰ ਉਤੇ ਭਵਿੱਖ ਲਈ ਪੱਕੇ ਪ੍ਰਬੰਧ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸੇ ਤਰਾਂ ਨੁਕਸਾਨ ਦਾ ਸਰਵੈ ਕਰਵਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਇੰਨਾ ਦਾ ਜਾਇਜ਼ਾ ਲੈ ਕੇ ਰਾਹਤ ਦਾ ਐਲਾਨ ਕਰਨਗੇ।

ਸਿਹਤ ਮੰਤਰੀ ਨੇ ਦੱਸਿਆ ਕਿ ਸਮੁੱਚੇ ਪੰਜਾਬ ਵਿਚ ਮੁੱਖ ਮੰਤਰੀ, ਕੈਬਨਿਟ ਮੰਤਰੀ, ਵਿਧਾਇਕ, ਜਿਲ੍ਹਾ ਅਧਿਕਾਰੀਆਂ ਸਮੇਤ ਸਾਰਾ ਅਮਲਾ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਕਰ ਰਿਹਾ ਹੈ। ਉਨਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੀ ਰਾਹਤ ਸਹਾਇਤਾ ਦਾ ਜ਼ਿਕਰ ਕਰਦੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਹਰੇਕ ਹੜ੍ਹ ਪ੍ਰਭਾਵਿਤ ਸੂਬਾ ਚਾਹੇ ਉਹ ਪੰਜਾਬ ਹੋਵੇ, ਹਿਮਾਚਲ, ਹਰਿਆਣਾ ਜਾਂ ਦਿੱਲੀ ਵਿਖੇ ਖੁਦ ਮੌਕੇ ਦਾ ਜਾਇਜ਼ਾ ਲੈ ਕੇ ਨੁਕਸਾਨ ਦਾ ਅਨੁਮਾਨ ਲਗਾ ਕੇ ਸਹਾਇਤਾ ਦੇਣੀ ਚਾਹੀਦੀ ਹੈ, ਤਾਂ ਹੀ ਹਰੇਕ ਪੀੜਤ ਨਾਲ ਨਿਆਂ ਹੋ ਸਕਦਾ ਹੈ। 

ਉਨਾਂ ਦੱਸਿਆ ਕਿ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਲਈ ਵੀ ਪੰਜਾਬ ਸਰਕਾਰ ਲਗਾਤਾਰ ਸੰਪਰਕ ਵਿਚ ਹੈ ਤਾਂ ਜੋ ਪਾਣੀ ਨੂੰ ਇਕ ਵਾਰ ਦੀ ਥਾਂ ਨਿਰੰਤਰ ਵਹਿਣ ਵਿਚ ਛੱਡ ਕੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਵੇਂ ਕਿ ਅੰਮ੍ਰਿਤਸਰ ਵਿਚ ਹੜ੍ਹ ਨਹੀਂ ਆਇਆ, ਪਰ ਜਿੱਥੇ ਵੀ ਪਾਣੀ ਖੜਾ ਹੈ ਉਥੇ ਬਰਸਾਤ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। 

ਇਸ ਮੌਕੇ ਆਈ ਐਮ ਏ ਅੰਮ੍ਰਿਤਸਰ ਨੇ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਦਿੱਤਾ, ਜਦਕਿ ਕੈਮਿਸਟ ਐਸੋਸੀਏਸ਼ਨ ਨੇ ਕਲੋਰੀਨ ਦੀਆਂ 10 ਲੱਖ ਗੋਲੀਆਂ ਦੇਣ ਦਾ ਐਲਾਨ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਤੇ ਤਰਨਤਾਰਨ ਵਿਚ ਆਈ ਐਮ ਏ ਨੇ 10-10 ਐਂਬੂਲੈਸ ਡਾਕਟਰਾਂ ਤੇ ਦਵਾਈਆਂ ਸਮੇਤ ਦਿੱਤੀਆਂ ਹਨ, ਜੋ ਕਿ ਸ਼ਲਾਘਾਯੋਗ ਕਾਰਜ ਹੈ। 

ਸਿਹਤ ਮੰਤਰੀ ਨੇ ਹੜਾਂ ਦੀ ਮਾਰ ਹੇਠ ਆਏ ਖੇਤਰ ਵਿਚ ਕੰਮ ਕਰ ਰਹੇ ਸਿਹਤ ਕਰਮੀਆਂ ਦੀ ਪਿੱਠ ਥਾਪੜਦੇ ਕਿਹਾ ਕਿ ਜਿੱਥੇ ਵੀ ਲੋੜ ਪਈ ਹੈ ਉਥੇ ਸਿਹਤ ਵਿਭਾਗ ਦੀਆਂ ਟੀਮਾਂ ਐਬੂਲੈਂਸ ਤੇ ਦਵਾਈਆਂ ਸਮੇਤ ਪੁੱਜੀਆਂ ਤੇ ਲੋੜਵੰਦਾਂ ਦਾ ਇਲਾਜ ਕੀਤਾ ਹੈ ਅਤੇ ਹੁਣ ਅਗਲੀ ਚੁਣੌਤੀ ਜੋ ਕਿ ਲੋਕਾਂ ਦੇ ਨੁਕਸਾਨ ਹੋਣ ਨਾਲ ਮਾਨਸਿਕ ਤਨਾਅ ਦੀ ਪੈਦਾ ਹੋਈ ਹੈ, ਦਾ ਇਲਾਜ ਕੀਤਾ ਜਾ ਰਿਹਾ ਹੈ। ਉਨਾਂ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਲੋੜਵੰਦ ਨੂੰ ਸਾਫ ਪਾਣੀ ਤੇ ਤਾਜਾ ਖਾਣਾ ਮਹੁੱਇਆ ਕਰਵਾਓ ਤਾਂ ਜੋ ਹੈਜੇ ਵਰਗੀਆਂ ਬਿਮਾਰੀਆਂ ਪੈਦਾ ਹੀ ਨਾ ਹੋਣ। 

ਉਨਾਂ ਕਿਹਾ ਕਿ ਸਿਹਤ ਵਿਭਾਗ ਕੋਲ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਮਲੇ, ਐਬੂਲੈਂਸ, ਬੈਡ, ਦਵਾਈਆਂ ਆਦਿ ਦਾ ਪੂਰਾ ਪ੍ਰਬੰਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹੇ ਦੀ ਮੌਜੂਦਾ ਸਥਿਤੀ ਉਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਫਿਲਹਾਲ ਕੋਈ ਸੰਕਟ ਵਾਲੀ ਗੱਲ ਨਹੀਂ ਹੈ, ਪਰ ਸਾਡੀ ਹਰੇਕ ਤਰਾਂ ਨਾਲ ਤਿਆਰੀ ਹੈ। 

ਉਨਾਂ ਦੱਸਿਆ ਕਿ ਬੀਤੇ ਦਿਨਾਂ ਵਿਚ ਕੁੱਝ ਇਕ ਥਾਵਾਂ ਉਤੇ ਪਾਣੀ ਭਰਿਆ ਸੀ, ਜਿਸ ਨੂੰ ਸਮੇਂ ਸਿਰ ਕੱਢ ਦਿੱਤਾ ਗਿਆ, ਜਿਸ ਨਾਲ ਕਿਸੇ ਵੀ ਅਬਾਦੀ ਵਾਲੇ ਇਲਾਕੇ ਨੂੰ ਨੁਕਸਾਨ ਨਹੀਂ ਹੋਇਆ। ਉਨਾਂ ਰਾਵੀ ਦੇ ਮੌਜੂਦਾ ਪਾਣੀ ਬਾਰੇ ਵੀ ਸਿਹਤ ਮੰਤਰੀ ਨੂੰ ਜਾਣੂੰ ਕਰਵਾਇਆ।

ਇਸ ਮੌਕੇ ਵਿਧਾਇਕ ਸ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਚੇਅਰਮੈਨ ਸ. ਜਸਪ੍ਰੀਤ ਸਿੰਘ, ਸਿਵਲ ਸਰਜਨ ਡਾ. ਵਿਜੈ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Inderbir Singh Nijjar , Dr. Ajay Gupta , DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD