Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬਾ ਸਰਕਾਰ ਦੇ ਯਤਨਾਂ ਸਦਕਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਵੱਲ ਪੰਜਾਬ ਦੇ ਵੱਧਦੇ ਕਦਮ

ਔਰਤਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ ਕਾਨਫਰੰਸ ਦਾ ਆਯੋਜਨ

Punjab Admin, Madhvi Kataria, Director of Social Security, Women and Child Development Department, Punjab

Web Admin

Web Admin

5 Dariya News

ਚੰਡੀਗੜ੍ਹ , 19 Jul 2023

Last updated on: Jul 19, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਇਸ ਸਬੰਧੀ  ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਿਹਾ ਹੈ। 

ਇਸੇ ਉਦੇਸ਼ ਤਹਿਤ ਓਪਨ ਨੈਟਵਰਕ ਫਾਰਮ ਡਿਜੀਟਲ ਕਾਮਰਸ (ਓ.ਐਨ.ਡੀ.ਸੀ.) ਰਾਹੀਂ ਮਹਿਲਾ ਉਦਮੀ ਵਰਗ ਨੂੰ ਆਧੁਨਿਕ ਖਰੀਦੋ-ਫਰੋਖਤ ਦੇ ਤਰੀਕਿਆਂ ਤੋਂ ਹੋਰ ਜਾਣੂ ਕਰਵਾਉਣ ਦੇ ਮੰਤਵ ਨਾਲ ਇੱਕ  ਕਾਨਫਰੰਸ ਆਪਣੇ ਦਫਤਰ ਸੈਕਟਰ 34 ਵਿਖੇ ਕਰਵਾਈ ਗਈ । ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਛੋਟੇ ਅਤੇ ਮੱਧ ਵਰਗ ਦੇ ਉਦਮੀਆਂ ਤੱਕ ਪਹੁੰਚ ਵਧਾਉਣ ਲਈ ਵਿਭਾਗ ਵਲੋਂ ਇਹ ਕਾਨਫਰੰਸ ਕੀਤੀ ਗਈ। 

ਜਿਸ ਵਿੱਚ ਭਾਰਤ ਸਰਕਾਰ ਦੇ ਓ.ਐਨ.ਡੀ.ਸੀ  ਦੇ ਵਿਕ੍ਰੇਤਾ ਐਪ ਦੇ ਡਾਇਰੈਕਟਰ ਸ੍ਰੀ ਬ੍ਰਿਜ ਪੁਰੋਹਿਤ ਨੇ ਦੱਸਿਆ ਕਿ ਓ.ਐਨ.ਡੀ.ਸੀ. ਪੰਜਾਬ ਲਈ ਲਾਹੇਵੰਦ ਹੋ ਸਕਦਾ ਹੈ ਅਤੇ ਦੂਜੇ ਰਾਜਾਂ ਤੋਂ ਕਾਮਯਾਬੀ ਦੇ ਅਨੁਭਵ ਦੱਸ ਕੇ ਪ੍ਰੈਜਨਟੇਸ਼ਨ ਦਿੱਤੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਨੇ ਕਾਨਫਰੰਸ ਵਿੱਚ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਕਿਹਾ ਕਿ ਓ.ਐਨ.ਡੀ.ਸੀ. ਰਾਹੀਂ ਅਸੀਂ ਆਪਣੇ ਛੋਟੇ ਅਤੇ ਘਰੇਲੂ ਉਦਮੀਆਂ ਨੂੰ ਅਤੇ ਸਵੈ ਸਹਾਇਤਾ ਗਰੁੱਪਾਂ ਨੂੰ ਇਸ ਸੈਲਰ ਐਪ ਨਾਲ ਜੋੜ ਕੇ ਉਨ੍ਹਾਂ ਦੀ ਆਮਦਨੀ ਵਿੱਚ ਵਾਧਾ ਕਰਨ ਲਈ ਸਹੀ ਮੌਕਾ ਉਪਲਬੱਧ ਕਰਵਾ ਸਕਦੇ ਹਾਂ। 

ਓ.ਐਨ.ਡੀ.ਸੀ. ਰਾਹੀਂ ਇਕ ਆਨਲਾਈਨ ਬਾਜਾਰ ਉਪਲਬੱਧ ਹੋਵੇਗਾ ਜਿਥੇ ਇਹ ਸਾਰੇ ਅਦਾਰੇ ਅਤੇ ਉਨ੍ਹਾਂ ਦੇ ਨਾਲ ਜੁੜੇ ਉਦਮੀ ਆਪਣੀਆਂ ਵਸਤੂਆਂ ਨੂੰ ਲੋਕਾਂ ਤੱਕ ਵੱਡੇ ਪੱਧਰ ਤੇ ਪਹੁੰਚਾ ਸਕਣਗੇ ਅਤੇ ਨਾਲ ਹੀ ਦੂਜੇ ਰਾਜਾਂ ਦੇ ਉਦਮੀਆਂ ਨਾਲ ਰਾਬਤਾ ਕਾਇਮ ਕਰ ਸਕਣਗੇ। ਇਸ ਕਾਨਫਰੰਸ ਵਿੱਚ ਪੰਜਾਬ ਐਗਰੋਂ, ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ, ਪੰਜਾਬ ਖਾਦੀ ਬੋਰਡ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ।

 

Tags: Punjab Admin , Madhvi Kataria , Director of Social Security , Women and Child Development Department , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD