Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੂੰ ਸੈਂਟਰ ਦੀ ਕਾਰਗੁਜ਼ਾਰੀ ਦਿਖਾਉਣ ਵਾਸਤੇ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਨੂੰ ਕੀਤਾ ਗਿਆ ਸ਼ਾਮਲ

Ajay Banga, President World Bank, Ministry of Skill Development and Entrepreneurship, MSDE, World Bank Funded Ssnkalp Scheme, Punjab Skill Development Mission, Phagwara

Web Admin

Web Admin

5 Dariya News

ਫਗਵਾੜਾ , 19 Jul 2023

Last updated on: Jul 19, 2023, 00:00 IST

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ 'ਸੈਂਟਰ ਆਫ਼ ਐਕਸੀਲੈਂਸ' (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ,  ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ।

ਵਿਸ਼ਵ ਬੈਂਕ ਦੇ ਪ੍ਰਧਾਨ ਸ੍ਰੀ ਅਜੈ ਬੰਗਾ ਨੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਅੱਜ ਇੱਥੇ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। 

ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ। ਸੈਂਟਰ ਆਫ਼ ਐਕਸੀਲੈਂਸ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ ‘ਸੰਕਲਪ’ ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। 

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ। ਮੀਟਿੰਗ ਦੌਰਾਨ ਸ੍ਰੀ ਅਜੈ ਬੰਗਾ ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। 

ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।

ਸੈਂਟਰ ਆਫ਼ ਐਕਸੀਲੈਂਸ ਮਹਿਲਾ ਸਸ਼ਕਤੀਕਰਨ 'ਤੇ ਕੇਂਦ੍ਰਿਤ ਹੈ ਅਤੇ ਇਸਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ।

 

Tags: Ajay Banga , President World Bank , Ministry of Skill Development and Entrepreneurship , MSDE , World Bank Funded Ssnkalp Scheme , Punjab Skill Development Mission , Phagwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD