Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਵਿਸ਼ਵ ਆਬਾਦੀ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ

ਨਿਰੰਤਰ ਵੱਧ ਰਹੀ ਅਬਾਦੀ ਇੱਕ ਗੰਭੀਰ ਚਿੰਤਾਂ ਦਾ ਵਿਸ਼ਾ — ਡਾ. ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 20 Jul 2023

Last updated on: Jul 20, 2023, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਜ਼ਾਦੀ ਕਾ ਅਮ੍ਰਿਤ ਮਹਾਉਤਸਵ ਤਹਿਤ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਵਿੱਚ ਜਿਲਾ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵੱਧਦੀ ਅਬਾਦੀ ਦੀਆਂ ਸਮਸਿਆਵਾਂ ਅਤੇ ਛੋਟੇ ਪਰਿਵਾਰਾਂ ਦੇ ਲਾਭ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 

ਇੱਕਠ ਨੁੰੁ ਸੰਬੋਧਨ ਕਰਦੇ ਸਿਵਲ ਸਰਜਨ ਡਾ. ਦਵਿੰਰਦਜੀਤ ਕੌਰ ਨੇ ਕਿਹਾ ਕਿ ਵੱਧਦੀ ਅਬਾਦੀ ਇਕ ਅਹਿਮ ਮਸਲਾ ਹੈ, ਜੋ ਦੇਸ਼ ਦੇ ਵਿਕਾਸ ਨੂੰ ਪ੍ਰਭਾਵਿਤ ਕਰਦੀ ਹੈ । ਉਨ੍ਹਾਂ ਕਿਹਾ ਇਕ ਸਿਹਤਮੰਦ ਸਮਾਜ ਦੇ ਲਈ ਅਬਾਦੀ ਦਾ ਸਥਿਰ ਹੋਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਵਧਦੀ ਆਬਾਦੀ ਕਰਕੇ ਗ਼ਰੀਬੀ, ਭੁੱਖਮਰੀ, ਅਨਪੜ੍ਹਤਾ, ਬੇਰੁਜ਼ਗਾਰੀ, ਮਹਿੰਗਾਈ ਤੇ ਪ੍ਰਦੂਸ਼ਣ ਆਦਿ ਵਿੱਚ ਵੀ ਬੇਪਨਾਹ ਵਾਧਾ ਹੋਇਆ ਹੈ।

ਨਿਰੰਤਰ ਵੱਧ ਰਹੀ ਅਬਾਦੀ ਇੱਕ ਗੰਭੀਰ ਚਿੰਤਾਂ ਦਾ ਵਿਸ਼ਾ ਹੈ, ਜਿਸ ਤੇ ਕਾਬੂ ਪਾਉਣ ਲਈ ਜਿੱਥੇ ਸਰਕਾਰ ਆਪਣੀ ਸਰਗਰਮ ਭੂਮਿਕਾ ਨਿਭਾਅ ਰਹੀ ਹੈ, ਉੱਥੇ ਇਸ ਕਾਰਜ ਵਿੱਚ ਚੰਗੀ ਸਫਲਤਾ ਪ੍ਰਾਪਤ ਕਰਨ ਲਈ ਸਾਂਝੇ ਸਮਾਜਕ ਯਤਨਾਂ ਦੀ ਵੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਸੀਮਤ ਰੱਖਣ ਲਈ ਸਿਹਤ ਵਿਭਾਗ ਵੱਲੋਂ ਸਾਰੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆ ਜਾਂਦੀਆਂ ਹਨ।

ਉਹਨਾਂ ਕਿਹਾ ਕਿ ਹਰੇਕ ਪਰਿਵਾਰ ਨੂੰ ਚਾਹੀਦਾ ਹੈ ਕਿ ਉਹ ਆਪਣਾ ਪਰਿਵਾਰ ਇਕ ਜਾਂ ਦੋ ਬੱਚਿਆਂ ਤੱਕ ਸੀਮਤ ਰੱਖਣ ਅਤੇ ਦੋ ਬੱਚਿਆਂ ਵਿੱਚ ਵੱਖਵਾ ਤਿੰਨ ਸਾਲ ਦਾ ਰੱਖਣਾ ਚਾਹੀਦਾ ਹੈ । ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਨੇ ਕਿਹਾ ਕਿ ਪਰਿਵਾਰ ਨਿਯੋਜਨ ਦੇ ਪੱਕੇ ਤਰੀਕਿਆਂ ਪੁਰਸ਼ਾਂ ਲਈ ਚੀਰਾ ਰਹਿਤ ਨਸਬੰਦੀ ਕਰਾਉਣ ਤੇ 1100/— ਰੁਪਏ ਅਤੇ ਔਰਤਾਂ ਲਈ ਨਲਬੰਦੀ ਦੇ ਆਪ੍ਰੇਸ਼ਨ ਕਰਾਉਣ ਤੇਂ ਅਨੁਸੂਚਿਤ ਜਾਤੀ ਤੇ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ 600 ਰੁਪਏ ਅਤੇ ਜਨਰਲ ਵਰਗ ਨਾਲ ਸਬੰਧਤ ਔਰਤਾਂ ਨੂੰ 250 ਰੁਪਏ ਦੀ ਰਾਸ਼ੀ ਸਿਹਤ ਵਿਭਾਗ ਵੱਲੋਂ ਦਿਤੀ ਜਾਂਦੀ ਹੈ।

ਇਸੇ ਤਰਾਂ ਪਰਿਵਾਰ ਨਿਯੋਜਨ ਦੇ ਕੱਚੇ ਤਰੀਕਿਆਂ ਵਿੱਚ ਪੀ.ਪੀ.ਆਈ.ਯੂੀ.ਸੀ.ਡੀ.ਜੋ ਕਿ ਹੁਣ ਜਣੇਪੇ ਤੋਂ 48 ਘੰਟੇ ਦੇ ਅੰਦਰ—ਅੰਦਰ ਕਾਪਰਟੀ ਲਗਾਉਣ ਦੀ ਵਿਵਸਥਾ ਹੈ, 5 ਤੋਂ 10 ਸਾਲ ਤੱਕ ਗਰਭ ਨਿਰੋਧਕ ਵੱਜੋਂ ਕੰਮ ਕਰਦੀ ਹੈ। ਅੰਤਰਾ ਪ੍ਰੋਗਰਾਮ ਤਹਿਤ ਗਰਭ ਰੋਕੂ ਟੀਕੇ ਵੀ ਲਗਾਏ ਜਾਂਦੇ ਹਨ।ਇਸੇ ਤਰਾਂ ਛਾਇਆ ਜੋ ਕਿ ਗੈਰ ਹਾਰਮੋਨਲ ਗਰਭ ਨਿਰੋਧਕ ਗੋਲੀ ਹੈ, ਵੀ ਗਰਭ ਰੋਕੂ ਦਾ ਸੁੱਰਖਿਅਤ ਸਾਧਨ ਹੈ।

ਇਸ ਮੌਕੇ ਪਰਿਵਾਰ ਭਲਾਈ ਦੇ ਖੇਤਰ ਵਿਚ ਜਿਲ੍ਹੇ ਅਧੀਨ ਵਧੀਆਂ ਸਿਹਤ ਸਹੂਨਤਾਂ ਪ੍ਰਦਾਨ ਕਰਨ ਵਾਲੇ ਮੈਡੀਕਲ ਅਫਸਰ ਡਾ. ਨੀਰੂ ਸਿਆਲ, ਡਾ. ਗਗਨਦੀਪ ਕੌਰ, ਸਟਾਫ ਨਰਸ ਸ੍ਰੀਮਤੀ ਸਤਵੰਤ ਕੌਰ, ਏ.ਐਨ.ਐਮ. ਸਰਬਜੀਤ ਕੌਰ ਅਤੇ ਆਸ਼ਾ ਵਰਕਰ ਗੁਰਮੀਤ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਦੇਸ਼ ਭਗਤ ਨਰਸਿੰਗ ਕਾਲਜ਼ ਦੇ ਵਿਦਿਆਰਥੀਆਂ ਵੱਲੋਂ ਵੱਧਦੀ ਆਬਾਦੀ ਦੀ ਸਮੱਸਿਆ ਨੂੰ ਦਰਸਾਉਂਦਾ ਨੁੱਕੜ ਨਾਟਕ ਪੇਸ਼ ਕੀਤਾ ਗਿਆ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਵੱਪਨਜੀਤ ਕੌਰ, ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ, ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਜਿਲ੍ਹਾ ਬੀ.ਸੀ.ਸੀ. ਅਮਰਜੀਤ ਸਿੰਘ, ਬੀ.ਈ.ਈ. ਮਹਾਵੀਰ ਸਿੰਘ, ਨਰਸਿੰਗ ਟੀਚਰ ਸਿਮਰਨਜੀਤ ਕੌਰ, ਮਨੀਹਸਤੀਰ ਕੌਰ ਤੇ ਹੋਰ ਹਾਜ਼ਰ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD