Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਰਕਾਰੀ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਹੂਲਤਾਂ: ਹਰਜੋਤ ਸਿੰਘ ਬੈਂਸ

ਕਿਹਾ, ਸਰਕਾਰੀ ਸਕੂਲਾਂ ਦੇ ਵਿੱਚ ਦਾਖ਼ਲਿਆਂ ਦੇ ਨਾਲ- ਨਾਲ ਨਤੀਜੇ ਵੀ ਸ਼ਾਨਦਾਰ ਰਹੇ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਕੀਤਾ ਦੌਰਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਨਵਾਂ ਸ਼ਹਿਰ , 20 Jul 2023

Last updated on: Jul 20, 2023, 00:00 IST

ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਪ੍ਰਾਈਵੇਟ ਸਕੂਲਾਂ ਵਾਂਗ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਿਛਲੇ ਸਵਾ ਸਾਲ ਤੋਂ ਸਰਕਾਰੀ ਸਕੂਲਾਂ ਦੇ ਅੰਦਰ ਬਹੁਤ ਸ਼ਾਨਦਾਰ ਕੰਮ ਹੋਇਆ ਹੈ, ਜਿਸ ਦੇ ਨਤੀਜੇ ਹੁਣ ਸਾਨੂੰ ਦੇਖਣ ਨੂੰ ਮਿਲ ਰਹੇ ਹਨ । ਸਕੂਲਾਂ ਦੇ ਵਿੱਚ ਦਾਖਲੇ ਵੀ ਵਧੇ ਹਨ ਅਤੇ ਨਤੀਜੇ ਵੀ ਵਧੀਆ ਆਏ ਹਨ। 

ਇਹ ਵਿਚਾਰ ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਦਾ ਦੌਰਾ ਕਰਨ ਮੌਕੇ ਪ੍ਰਗਟ ਕੀਤੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰਾਜ ਦੀ ਜਨਤਾ ਦੇ ਨਾਲ ਇਹ ਵਾਅਦਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲ ਵਰਗੀਆਂ ਜਾਂ ਇਹਨਾਂ ਦੇ ਬਰਾਬਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। 

ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਤੁਸੀਂ ਖੁੱਦ ਦੇਖ ਸਕਦੇ ਹੋ ਕਿ ਸਰਕਾਰੀ ਸਕੂਲਾਂ ਦੇ ਵਿੱਚ ਬਹੁਤ ਸੁਧਾਰ ਹੋਇਆ ਹੈ । ਰਾਜ ਦੇ ਕਈ ਸਕੂਲਾਂ ਵਿੱਚ ਇਨਫਰਾਸਟਰਕਚਰ ਨੂੰ ਲੈ ਕੇ ਲਗਾਤਾਰ ਕੰਮ ਚੱਲ ਰਿਹਾ ਹੈ । 

ਆਉਣ ਵਾਲੇ ਸਮੇਂ ਦੇ ਵਿੱਚ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਸਬੰਧੀ ਉਦਘਾਟਨ ਵੇਖਣ ਨੂੰ ਮਿਲਣਗੇ। ਬੱਚਿਆਂ ਨੂੰ ਵੀ ਹਰ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਰਹੇ ਹਨ। 

ਪਿਛਲੇ ਦਿਨੀਂ  ਸਕੂਲ ਆਫ ਐਮੀਨੈਂਸ ਦੇ 30 ਬੱਚਿਆਂ ਨੂੰ ਸ੍ਰੀ ਹਰਿਕੋਟਾ ਵਿਖੇ ਇਤਿਹਾਸਕ ਚੰਦਰਯਾਨ -3 ਦੀ ਲਾਂਚਿਗ ਵੀ ਦਿਖਾਈ ਗਈ ਸੀ, ਜਿਸ ਨੂੰ ਲੈ ਕੇ ਵਿਦਿਆਰਥੀਆਂ ਦੇ ਵਿੱਚ ਬਹੁਤ ਉਤਸ਼ਾਹ ਸੀ। ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੋ ਬੈਚ ਪਹਿਲਾਂ ਸਿੰਗਾਪੁਰ ਵਿਖੇ ਭੇਜੇ ਗਏ ਸਨ ਅਤੇ ਹੁਣ 22 ਜੁਲਾਈ ਨੂੰ ਹੋਰ ਵੀ 72 ਪ੍ਰਿੰਸੀਪਲਾਂ ਦੇ ਦੋ ਬੈਚ ਮੁੱਖ ਮੰਤਰੀ ਸਾਹਿਬ ਵੱਲੋਂ ਰਵਾਨਾ ਕੀਤੇ ਜਾਣਗੇ। 

ਉਹਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਸਕੂਲਾਂ ਦਾ ਦੌਰਾ ਕਰਕੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਕੂਲ ਮੁਖੀਆਂ ਨਾਲ ਗੱਲ ਕਰਕੇ ਹੋਰ ਵੀ ਸੁਧਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਹੁਸ਼ਿਆਰ ਬੱਚਿਆਂ ਦੇ ਲਈ ਸਕੂਲਾਂ ਦੇ ਵਿੱਚ ਵਿਸ਼ੇਸ਼ ਤੌਰ ‘ਤੇ ਸਕੂਲ ਆਫ ਐਮੀਨੈਂਸ  ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਵਰਦੀ ਦੇ ਲਈ ਵਿਸ਼ੇਸ਼ ਤੌਰ ‘ਤੇ ਹਰ ਸਾਲ ਚਾਰ ਹਜਾਰ ਰੁਪਏ ਦਿੱਤੇ ਜਾਣਗੇ। 

ਇਹਨਾਂ ਦੇ ਲਈ ਟਰਾਂਸਪੋਰਟ ਪੋਲਿਸੀ ਵੀ ਤਿਆਰ ਕੀਤੇ ਗਈ ਹੈ, ਜਿਸ ਦਾ ਐਲਾਨ ਜਲਦ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਨਵਾਂ ਸ਼ਹਿਰ ਦਾ ਸਰਕਾਰੀ ਸਕੂਲ ਬਹੁਤ ਵਧੀਆ ਹੈ ਅਤੇ ਪਹਿਲਾਂ ਤੋਂ ਹੀ ਇਸ ਸਕੂਲ ਦੇ ਵਿੱਚ ਵਧੀਆ ਸਿੱਖਿਆ ਮੁਹੱਈਆ ਕਰਵਾਈਆਂ ਗਈਆਂ ਹਨ। 

ਇਸ ਸਕੂਲ ਦੇ ਵਿੱਚ ਵੀ ਇਨਫਰਾਸਟਕਚਰ ਹੋਰ ਵੀ ਵਧੀਆ ਕੀਤਾ ਜਾ ਰਿਹਾ ਹੈ । ਸੂਬੇ ਦੇ ਕਈ ਸਕੂਲਾਂ ਦੇ ਵਿੱਚ ਲਿਫ਼ਟਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ। 

ਇਸ ਸਕੂਲ ਦੇ ਵਿੱਚ ਵੀ ਲਿਫ਼ਟ ਲਗਾਉਣ ਦੀ ਯੋਜਨਾ ਹੈ। ਸਕੂਲ ਦੇ ਵਿੱਚ ਚੱਲ ਰਹੇ ਇਨਫਰਾਸਟਰਕਚਰ ਦੇ ਕੰਮ ਦਾ ਉਦਘਾਟਨ ਵੀ ਆਉਣ ਵਾਲੇ ਚਾਰ ਪੰਜ ਮਹੀਨਿਆਂ ਦੇ ਵਿੱਚ ਕੀਤਾ ਜਾਵੇਗਾ।   

ਇਸ ਮੌਕੇ ‘ਤੇ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD