Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਨੀਤਕ ਪਾਰਟੀਆਂ ਡੋਰ-ਟੂ-ਡੋਰ ਸਰਵੇ ਦੌਰਾਨ ਬੀ. ਐੱਲ. ਓਜ਼, ਨੂੰ ਪੂਰਨ ਸਹਿਯੋਗ ਦੇਣ: ਵਧੀਕ ਜ਼ਿਲਾ ਚੋਣ ਅਫਸਰ

Punjab Admin, Paramdeep Singh, Addittional Deputy Commissioner S.A.S Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 20 Jul 2023

Last updated on: Jul 20, 2023, 00:00 IST

ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਪਰਮਦੀਪ ਸਿੰਘ, ਐਸ.ਏ.ਐਸ.ਨਗਰ ਨੇ ਅੱਜ ਇੱਥੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ 01-01-2024 ਦੀ ਯੋਗਤਾ ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਸਰਸਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। 

ਇਸ ਲਈ ਇਸ ਮਿਤੀ ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੋਟਾਂ ਬਣਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਵਧੀਕ ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 21/07/2023 ਤੋਂ 21/08/2023 ਤੱਕ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ ਅਤੇ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਵੀ ਇਕੱਤਰ ਕੀਤੇ ਜਾਣਗੇ। 

ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐੱਲ. ਓਜ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।  ਉਨ੍ਹਾਂ ਦੱਸਿਆ ਕਿ ਵੋਟ ਬਣਵਾਉਣ ਲਈ ਚੋਣ ਕਮਿਸ਼ਨ ਦੀ ਵੈਬਸਾਈਟ, ਜਾਂ ਮੋਬਾਇਲ ਐਪ ਵੋਟਰ ਹੈਲਪ ਲਾਈਨ ਐਪ ਤੇ ਵੀ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਪਣੇ —ਆਪਣੇ ਬੂਥ ਲੈਵਲ ਏਜੰਟ ਨਿਯੁੱਕਤ ਕਰਕੇ ਉਨ੍ਹਾਂ ਦੇ ਵੇਰਵੇ ਪ੍ਰਸ਼ਾਸ਼ਨ ਨਾਲ ਵੀ ਸਾਂਝੇ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਹਰ ਪੱਖੋਂ ਮੁਕੰਮਲ ਕਰ ਕੇ ਹੀ ਜਮ੍ਹਾ ਕਰਵਾਏ ਜਾਣ। 

ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਸੰਜੇ ਕੁਮਾਰ, ਜੂਨੀਅਰ ਸਹਾਇਕ ਸ੍ਰੀ ਜਗਤਾਰ ਸਿੰਘ, ਕਲਰਕ ਜਸਵਿੰਦਰ ਕੌਰ, ਆਮ ਆਦਮੀ ਪਾਰਟੀ ਦੇ ਸ੍ਰੀ ਬਹਾਦਰ ਸਿੰਘ ਚਹਿਲ, ਕਾਂਗਰਸ ਦੇ ਸ੍ਰੀ ਅਜੈਬ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਸਤਨਾਮ ਸਿੰਘ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਨਿਲ ਕੁਮਾਰ ਅਤੇ ਬਹੁਜਨ ਸਮਾਜ ਪਾਰਟੀ ਦੇ ਸ੍ਰੀ ਰਾਜ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਆਏ।

 

Tags: Punjab Admin , Paramdeep Singh , Addittional Deputy Commissioner S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD