Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਹੜ੍ਹਾਂ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਮੋਬਾਇਲ ਮੈਡੀਕਲ ਅਤੇ ਰੈਪਿਡ ਰਿਸਪੌਂਸ ਟੀਮਾਂ 24 ਘੰਟੇ ਕਾਰਜਸ਼ੀਲ -ਸਿਵਲ ਸਰਜਨ

ਸਿਵਲ ਸਰਜਨ ਨੇ ਸਰਦੂਲਗੜ੍ਹ ਵਿਖੇ ਰਾਹਤ ਕੈਂਪਾਂ ਦਾ ਦੌਰਾ ਕਰਦਿਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ

Health, Dr. Ashwani Kumar, Civil Surgeon Mansa, Mansa

Web Admin

Web Admin

5 Dariya News

ਮਾਨਸਾ , 20 Jul 2023

ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ. ਅਸਵਨੀ ਕੁਮਾਰ ਨੇ ਹੜ੍ਹਾਂ ਦੇ ਮੱਦੇਨਜ਼ਰ ਸਰਦੂਲਗੜ੍ਹ ਵਿਖੇ ਬਣਾਏ ਗਏ ਰਾਹਤ ਕੈਂਪਾਂ ਵਿਚ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਰਾਹਤ ਕੈਂਪ ਟਿਬੀ ਹਰੀ ਸਿੰਘ ਵਿਖੇ ਰਹਿ ਰਹੇ ਇਕ ਪਰਿਵਾਰ ਦੇ 3 ਸਾਲਾ ਬੱਚੇ ਨੂੰ ਖੇਡਦੇ ਸਮੇਂ ਸੱਟ ਲੱਗੀ ਸੀ। 

ਮੈਡੀਕਲ ਟੀਮ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਮੁਫ਼ਤ ਐਬੂਲੈਂਸ ਰਾਹੀਂ ਬੱਚੇ ਨੂੰ ਸਿਵਲ ਹਸਪਤਾਲ ਮਾਨਸਾ ਭੇਜਿਆ ਗਿਆ, ਜਿੱਥੇ ਕੀਤੇ ਮੁਫ਼ਤ ਐਕਸ-ਰੇਅ ਰਿਪੋੋਰਟ ਵਿਚ ਫਰੈਕਚਰ ਪਾਏ ਜਾਣ ’ਤੇ ਤੁਰੰਤ ਪਲਾਸਤਰ ਲਗਾ ਕੇ ਬੱਚੇ ਨੂੰ ਵਾਪਸ ਰਾਹਤ ਕੇਂਦਰ ਟਿੱਬੀ ਹਰੀ ਸਿੰਘ ਵਿਖੇ ਪਹੁੰਚਾਇਆ ਗਿਆ। ਉਨ੍ਹਾਂ ਇਸ ਉਪਰੰਤ ਰਾਹਤ ਕੇਦਰ ਸਰਦੁਲੇਵਾਲਾ, ਝੰਡਾ ਕਲਾਂ, ਖੈਰਾ ਖੁਰਦ ਦਾ ਦੌਰਾ ਕੀਤਾ। 

ਉਨ੍ਹਾਂ ਕਿਹਾ ਕਿ ਮੋਬਾਈਲ ਮੈਡੀਕਲ ਅਤੇ ਰੈਪਿਡ ਰਿਸਪੋਸ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿੱਚ ਮੈਡੀਕਲ ਟੀਮਾਂ 24 ਘੰਟੇ ਤੈਨਤਾ ਕੀਤੀਆਂ ਹੋਈਆਂ ਹਨ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ, ਸਰਦੂਲਗੜ ਡਾ. ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਸਿਹਤ ਵਿਭਾਗ ਦਾ ਤੈਨਾਤ ਪੈਰਾ ਮੈਡੀਕਲ ਸਟਾਫ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆ ਵਾਟਰ ਅਤੇ ਵੈਕਟਰ ਬੌਰਨ ਡਿਸੀਜ਼ ਬਾਰੇ ਜਾਗਰੂਕ ਕਰ ਰਿਹਾ ਹੈ। ਇਸ ਮੌਕੇ ਡਾ. ਅਰਸਦੀਪ ਸਿੰਘ ਨੋਡਲ ਅਫ਼ਸਰ( ਹੜ੍ਹ), ਜਿਲਾ ਪ੍ਰੋਗਰਾਮ ਮੇਨੈਜਰ ਅਵਤਾਰ ਸਿੰਘ, ਤਿਰਲੋਕ ਸਿੰਘ ਬਲਾਕ ਐਜੂਕੇਟਰ ਤੋਂ ਇਲਾਵਾ ਹੰੰਸਾ ਸਿੰਘ ਸੁਪਰਵਾਈਜ਼ਰ ਮੌਜੂਦ ਸਨ।

 

Tags: Health , Dr. Ashwani Kumar , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD