Thursday, 16 May 2024

 

 

ਖ਼ਾਸ ਖਬਰਾਂ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ

 

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਿਲੱਖਣ ਮਿਸ਼ਨ ‘ਫੁਲਕਾਰੀ’ ਦੀ ਸ਼ੁਰੂਆਤ

ਵਿਸ਼ੇਸ਼ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਪਹਿਲੀ ਸਿਖਲਾਈ ਸਾਈਟ ਦਾ ਉਦਘਾਟਨ ਕੀਤਾ

Punjab Admin, Anurag Aggarwal, Special Chief Secretary, Cooperation, National Institute of Fashion Technology, S.A.S Nagar, Mohali

Web Admin

Web Admin

5 Dariya News

ਡੇਰਾਬੱਸੀ (ਐਸ.ਏ.ਐਸ. ਨਗਰ) , 20 Jul 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੇਂਡੂ ਦਸਤਕਾਰੀ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੇ ਆਪਣੇ ਸੰਜੀਦਾ ਯਤਨਾਂ ਤਹਿਤ ਰਾਜ ਭਰ ਵਿੱਚ ਪੰਜ ਥਾਵਾਂ ’ਤੇ 125 ਮਹਿਲਾ ਕਾਰੀਗਰਾਂ ਨੂੰ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਤਕਨਾਲੋਜੀ ਨਾਲ ਸਾਂਝ ਪਾ ਕੇ ਸਿਖਲਾਈ ਦੇਣ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਅਨੁਰਾਗ ਅਗਰਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਮਹਿਮਦਪੁਰ ਵਿਖੇ ਪਹਿਲੇ ਸਿਖਲਾਈ ਸੈਸ਼ਨ ਦਾ ਉਦਘਾਟਨ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਕਾਰੀਗਰਾਂ ਦੁਆਰਾ ਤਿਆਰ ਕੀਤਾ ਗਿਆ ਸਮਾਨ ਰਾਜ ਸਰਕਾਰ ਦੀ ਪ੍ਰਮੁੱਖ ਸਹਿਕਾਰੀ ਸੰਸਥਾ ਮਾਰਕਫੈੱਡ ਦੁਆਰਾ ਆਪਣੇ ਔਨਲਾਈਨ ਈ-ਕਾਮਰਸ ਪੋਰਟਲ ਦੇ ਨਾਲ-ਨਾਲ ਸੈਕਟਰ 22-ਸੀ, ਚੰਡੀਗੜ੍ਹ ਸਥਿਤ ਆਪਣੇ ਸਟੋਰ ’ਤੇ ਵਿਕਰੀ ਕੀਤਾ ਜਾਵੇਗਾ।

ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ), ਅਨੁਰਾਗ ਅਗਰਵਾਲ, ਜਿਨ੍ਹਾਂ ਨੇ ਪੰਜਾਬ ਵਿੱਚ ਅਲੋਪ ਹੋ ਰਹੇ ਦਸਤਕਾਰੀ ਅਤੇ ਫੁਲਕਾਰੀ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਪਹਿਲਕਦਮੀ ਕੀਤੀ, ਨੇ ਅੱਗੇ ਕਿਹਾ ਕਿ ਮਹਿਲਾ ਕਾਰੀਗਰਾਂ ਦੀ ਮਦਦ ਲਈ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅਤੇ ਪ੍ਰਬੰਧਕੀ ਨਿਰਦੇਸ਼ਕ, ਮਾਰਕਫੈੱਡ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਰਵਾਇਤੀ ਵਸਤੂਆਂ/ਕਲਾ ਨੂੰ ਪੰਜਾਬ ਅੰਦਰ ਮੌਜੂਦ ਪ੍ਰਤਿਭਾ ਨੂੰ ਉਭਾਰ ਕੇ ਅਤੇ ਪੰਜਾਬ ਦੇ ਇਸ ਉਤਪਾਦ ਦਾ ਮੰਡੀਕਰਨ ਕਰਕੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ’ਤੇ ਉਤਸ਼ਾਹਿਤ ਕਰਨ ਦੀ ਲੋੜ ਹੈ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਫੁਲਕਾਰੀ ਜਿਹੇ ਉਤਪਾਦਾਂ ਦੀ ਦੁਨੀਆ ਭਰ ਵਿੱਚ ਬਹੁਤ ਮੰਗ ਹੈ।  ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈੱਡ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਉਹ ਇਨ੍ਹਾਂ ਉਤਪਾਦਾਂ ਦਾ ਮੰਡੀਕਰਨ ਕਰਨ ਅਤੇ ਇਨ੍ਹਾਂ ਕਾਰੀਗਰਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦਾ ਚੰਗਾ ਮਿਹਨਤਾਨਾ ਦਿਵਾਉਣ ਵਿੱਚ ਮਦਦ ਕਰਨ।  ਸ੍ਰੀ ਅਨੁਰਾਗ ਅਗਰਵਾਲ ਨੇ ਆਸ ਪ੍ਰਗਟਾਈ ਕਿ ਇਹ ਵਿਲੱਖਣ ਉਪਰਾਲਾ ਇੱਕ ਪਾਸੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਦੂਜੇ ਪਾਸੇ ਔਰਤਾਂ ਲਈ ਸਵੈ-ਨਿਰਭਰਤਾ ਦੇ ਨਵੇਂ ਰਾਹ ਖੋਲ੍ਹਣ ਵਿੱਚ ਬਹੁਤ ਸਹਾਈ ਹੋਵੇਗਾ।

ਮਾਰਕਫੈੱਡ ਦੇ ਐਮ ਡੀ ਗਿਰੀਸ਼ ਦਿਆਲਨ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਮਾਰਕਫੈੱਡ ਆਪਣੀਆਂ ਵਪਾਰਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਵਿੱਚ ਆਪਣੀ ਭੂਮਿਕਾ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਬਤੌਰ ਸੂਬੇ ਦੀ ਪ੍ਰਮੁੱਖ ਸਹਿਕਾਰਤਾ ਸੰਸਥਾਂ ਸੂਬੇ ਦੀ ਸਭਿਆਚਾਰਕ ਵਿਰਾਸਤ ਨੂੰ ਹਰ ਤਰ੍ਹਾਂ ਨਾਲ ਸੰਭਾਲਣਾ ਯਕੀਨੀ ਬਣਾਇਆ ਜਾਵੇਗਾ। ਗਿਰੀਸ਼ ਦਿਆਲਨ ਨੇ ਕਿਹਾ ਕਿ ਮਾਰਕਫੈੱਡ ਇਸ ਪ੍ਰੋਜੈਕਟ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਪੂਰੀ ਪ੍ਰਤੀਬੱਧਤਾ ਨਾਲ ਨਿਭਾਏਗਾ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਦੇ ਨਾਲ ਰਜਿਸਟਰਾਰ ਸਹਿਕਾਰੀ ਸਭਾਵਾਂ ਵੀ.ਕੇ.ਸੇਤੀਆ, ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਹੋਰਨਾਂ ਨੇ ਮਹਿਲਾ ਕਾਰੀਗਰਾਂ ਨੂੰ ਪ੍ਰੇਰਿਤ ਕੀਤਾ।

 

Tags: Punjab Admin , Anurag Aggarwal , Special Chief Secretary , Cooperation , National Institute of Fashion Technology , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD