Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਘੱਗਰ ਦਰਿਆ ਦੇ ਦੋ ਹੋਰ ਵੱਡੇ ਪਾੜ ਪੂਰੇ

ਬਾਓਪੁਰ ਵਿਖੇ 180 ਫੁੱਟ ਅਤੇ ਗੁਲਾਹੜ ਵਿਖੇ 250 ਫੁੱਟ ਚੌੜਾ ਪਾੜ ਪੂਰਿਆ ਗਿਆ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 20 Jul 2023

Last updated on: Jul 20, 2023, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘੱਗਰ ਦਰਿਆ ਵਿੱਚ ਸਮਰੱਥਾ ਤੋਂ ਜਿਆਦਾ ਪਾਣੀ ਆਉਣ ਕਾਰਨ ਆਏ ਹੜ੍ਹਾਂ ਤੋਂ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਸੰਗਰੂਰ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਹੜ੍ਹ ਦੀ ਮਾਰ ਹੇਠ ਆਏ ਖਨੌਰੀ ਤੇ ਮੂਨਕ ਦੇ ਇਲਾਕਿਆਂ ’ਚ ਰਾਹਤ ਕਾਰਜਾਂ ਦੇ ਨਾਲ-ਨਾਲ ਘੱਗਰ ਨਦੀ ਦੇ ਕਿਨਾਰਿਆਂ ’ਚ ਪਏ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਦੋ ਹੋਰ ਪਾੜਾਂ ਨੂੰ ਕਾਮਯਾਬੀ ਨਾਲ ਪੂਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਬਾਓਪੁਰ ਵਿਖੇ ਤਕਰੀਬਨ 180 ਫੁੱਟ ਦਾ ਪਾੜ ਪੈ ਗਿਆ ਸੀ ਜਿਸਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਕਿਨਾਰਿਆਂ ਦੇ ਉਪਰਲੇ ਪਾਸੇ ਗੋਲਾਕਾਰ ਢੰਗ ਨਾਲ ਮਿੱਟੀ ਦੀਆਂ ਬੋਰੀਆ ਲਾ ਕੇ ਪਾਣੀ ਦੇ ਤੇਜ਼ ਵਹਾਅ ਨੂੰ ਬਾਹਰ ਵਗਣ ਤੋਂ ਰੋਕ ਲਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਲਾਹੜ ਵਿਖੇ ਪਏ ਤਕਰੀਬਨ 250 ਫੁੱਟ ਦੇ ਇੱਕ ਵੱਡੇ ਪਾੜ ਨੂੰ ਇਸੇ ਢੰਗ ਨਾਲ ਪੂਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਘੱਗਰ ਦਰਿਆ ਵਿੱਚ ਪਏ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਦਿਨ ਰਾਤ ਇੱਕ ਕਰਕੇ ਕਰਵਾਇਆ ਜਾ ਰਿਹਾ ਹੈ। 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ ਪਏ ਪਾੜਾਂ ਨੂੰ ਪੂਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਅਤੇ ਮੁੜ ਵਸੇਬੇ ਦੇ ਕੰਮ ਵੀ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ’ਚ ਸਿਹਤ ਵਿਭਾਗ ਦੇ ਨਾਲ-ਨਾਲ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ ਹਨ। 

ਉਨ੍ਹਾਂ ਕਿਹਾ ਕਿ ਪਾਣੀ ਵਿੱਚ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਲਗਾਤਾਰ ਦਵਾਈਆਂ ਦੀ ਸਪਰੇਅ ਅਤੇ ਫੌਗਿੰਗ ਕਰਵਾਈ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਮੱਛਰਾਂ ਤੋਂ ਬਚਾਉਣ ਲਈ ਮੱਛਰਦਾਨੀਆਂ ਵੀ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਕਾਰਨ ਤਬਾਹ ਹੋਏ ਝੋਨੇ ਦੀ ਫ਼ਸਲ ਦੀ ਮੁੜ ਲਵਾਈ ਲਈ ਪਨੀਰੀ ਮੁਹੱਈਆ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD