Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਕਰਤਾਰਪੁਰ ਕੋਰੀਡੋਰ ਤਿੰਨ ਦਿਨ ਵਾਸਤੇ ਬੰਦ - ਕੁਲਦੀਪ ਸਿੰਘ ਧਾਲੀਵਾਲ

ਰਾਵੀ ਦਰਿਆ ਵਿਚ ਪਾਣੀ ਦੀ ਸਥਿਤੀ ਕੰਟਰੋਲ ਹੇਠ, ਘਬਰਾਉਣ ਦੀ ਨਹੀਂ ਚੌਕਸ ਰਹਿਣ ਦੀ ਲੋੜ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Gurdaspur, Himanshu Aggarwal, Gurdaspur, Deputy Commissioner Gurdaspur, DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 20 Jul 2023

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਵਿਚ ਬੀਤੀ ਸ਼ਾਮ ਉਂਜ ਦਰਿਆ ਤੋਂ ਛੱਡੇ ਪਾਣੀ ਕਾਰਨ ਪੈਦਾ ਹੋਏ ਹਲਾਤ ਦਾ ਜਾਇਜ਼ਾ ਲੈਂਦੇ ਦੱਸਿਆ ਕਿ ਬੀਤੇ ਕੱਲ ਉਂਜ ਤੋਂ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਵਿਚੋਂ ਪਿੰਡ ਘੋਨੇਵਾਲ ਵਿਖੇ 2.18 ਲੱਖ ਕਿਊਸਿਕ ਪਾਣੀ ਆ ਕੇ ਲੰਘ ਚੁੱਕਾ ਹੈ ਅਤੇ ਥੋੜੇ ਸਮੇਂ ਵਿੱਚ ਹੀ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਜਾਵੇਗਾ। 

ਉਨਾਂ ਕਿਹਾ ਕਿ ਰਾਵੀ ਦੇ ਹਾਲਾਤ ਨਾਜ਼ੁਕ ਹਨ ਪਰ ਸਥਿਤੀ ਕੰਟਰੋਲ ਹੇਠ ਹੈ। ਸ: ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਘੋਨੇਵਾਲ ਅਤੇ ਸਹਾਰਨ ਵਿਖੇ ਸਥਿਤੀ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਸੈਂਕੜੇ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ ਪਰ ਚੰਗੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। 

ਉਨਾਂ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਤਿੰਨ ਦਿਨ ਸੰਗਤਾਂ ਲਈ ਬੰਦ ਕੀਤਾ ਗਿਆ ਹੈ  ਤਾਂ ਜੋ ਕੋਈ ਅਣਹੋਣੀ ਘਟਨਾ ਨਾ ਹੋ ਸਕੇ। ਉਨਾਂ ਕਿਹਾ ਕਿ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਹੇਠਾਂ ਆਉਣ ਤੇ ਕਰਤਾਰਪੁਰਾ ਕੋਰੀਡੋਰ ਖੋਲ੍ਹ ਦਿੱਤਾ ਜਾਵੇਗਾ।

ਉਨਾਂ ਕਿਹਾ ਕਿ ਅਸੀਂ ਲੋਕਾਂ ਨਾਲ ਖੜੇ ਹਾਂ। ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ, ਗੁਰਦਾਸਪੁਰ, ਪੁਲਿਸ ਫੌਜ, ਬੀ.ਐਸ.ਐਫ ਸਾਰੀ ਇਕ ਟੀਮ ਵਜੋਂ ਕਿਸੇ ਵੀ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਿਆਰ ਹੈ। 

ਸ: ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਪੂਰੀ ਤਰਾਂ ਉਨਾਂ ਦੇ ਨਾਲ ਖੜ੍ਹੀ ਹੈ। ਉਨਾਂ ਦੱਸਿਆ ਕਿ ਉਹ ਰਾਤ 1:00 ਵਜੇ ਤੱਕ ਖ਼ੁਦ ਇਥੇ ਰਹੇ ਹਨ ਅਤੇ ਅੱਜ ਫਿਰ ਇੱਥੇ ਚੱਲ ਰਹੇ ਕੰਮ ਵੇਖ ਰਹੇ ਹਾਂ। 

ਉਨਾਂ ਦੱਸਿਆ ਕਿ ਜਿਨਾਂ ਥਾਵਾਂ ’ਤੇ ਧੁੱਸੀ ਬੰਨ੍ਹ ਕਮਜੋਰ ਹੈ, ਉਥੇ ਮਜ਼ਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਥੋਂ ਦੇ ਲੋਕ ਬਹਾਦੁਰ ਹਨ, ਕਿਉਂਕਿ ਰਾਵੀ ਕਈ ਵਾਰ ਚੜ੍ਹਿਆ ਹੈ ਅਤੇ ਇਹ ਸਾਡੇ ਲਈ ਕੋਈ ਵੱਡੀ ਗੱਲ ਨਹੀਂ, ਅਸੀਂ ਸਾਰੇ ਮਿੱਲਜੁਲ ਕੇ ਇਸ ਆਫਤ ਦਾ ਮੁਕਾਬਲਾ ਕਰਨ ਲਈ ਤਿਆਰ ਹਾਂ। 

ਸ: ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਵੀ ਦੇ ਨਜਦੀਕ ਨਾ ਜਾਣ ਅਤੇ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਹਿਮਾਸ਼ੂੰ ਅਗਰਵਾਲ, ਐਸ ਡੀ ਐਮ ਸ੍ਰੀ ਵਰੁਣ ਕੁਮਾਰ ਅਤੇ ਹੋਰ ਅਧਿਕਾਰੀ ਮੌਕੇ ਉਤੇ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Gurdaspur , Himanshu Aggarwal , Gurdaspur , Deputy Commissioner Gurdaspur , DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD