Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪਿੰਡ ਬੜੀ, ਖਾਨਪੁਰ ਤੇ ਭੰਗਾਲਾ ਦੇ ਲੋਕਾਂ ਦੀਆਂ ਮੁਸ਼ਕਿਲਾ ਦੇ ਨਿਪਟਾਰੇ ਲਈ ਲਗਾਇਆ ਜਨ ਸੁਣਵਾਈ ਕੈਂਪ

Punjab Admin, Harbans Singh, Sub Divisional Magistrate, SDM Rupnagar, Ropar

Web Admin

Web Admin

5 Dariya News

ਰੂਪਨਗਰ , 20 Jul 2023

Last updated on: Jul 20, 2023, 00:00 IST

ਜਨ ਸੁਣਵਾਈ ਕੈਂਪ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਿਸ਼ਚਿਤ ਸਮੇਂ ਅੰਦਰ ਕੀਤਾ ਜਾ ਰਿਹਾ ਹੈl ਇਸ ਨਾਲ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਿਲਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਦੇ ਆਸ-ਪਾਸ ਕੈਂਪ ਲਗਾਉਣ ਦਾ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਉਤੇ ਸੁਲਝਾਉਣ ਦਾ ਯਤਨ ਕਰਨਾ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀਮਤੀ ਅਨਮਜੋਤ ਕੌਰ ਨੇ ਕਮਿਊਨਿਟੀ ਸੈਂਟਰ ਪਿੰਡ ਬੜੀ ਵਿੱਚ ਲਗਾਏ ਜਨ ਸੁਣਵਾਈ ਕੈਂਪ ਵਿੱਚ ਪਿੰਡ ਬੜੀ, ਖਾਨਪੁਰ ਤੇ ਭੰਗਾਲਾ ਦੇ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਨਾਲ਼ ਐਸ.ਡੀ.ਐਮ ਰੂਪਨਗਰ ਸ. ਹਰਬੰਸ ਨੇ ਵੀ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀਮਤੀ ਅਨਮਜੋਤ ਕੌਰ ਨੇ ਕਿਹਾ ਕਿ ਆਮ ਤੌਰ ‘ਤੇ ਦੂਰ-ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਨਾ ਹੋਣ ਕਾਰਨ ਜਾਂ ਦਫਤਰਾਂ ਵਿੱਚ ਆਉਣ ਜਾਣ ਵਿੱਚ ਦਿੱਕਤ ਹੋਣ ਕਾਰਨ ਉਹ ਲਾਭ ਨਹੀਂ ਲੈ ਪਾਉਂਦੇ, ਜਿਸ ਲਈ ਹਰ ਲੋੜਵੰਦ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਇਸੇ ਉਪਰਾਲੇ ਤਹਿਤ ਇਹ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।

ਇਸ ਕੈਂਪ ਵਿੱਚ ਪਿੰਡ ਬੜੀ ਦੇ ਸਰਪੰਚ ਸ਼੍ਰੀਮਤੀ ਪੁਸ਼ਪਾ ਦੇਵੀ ਨੇ ਸੁਗਰਾਓ ਨਦੀ ਦੀ ਸਾਫ਼ ਸਫ਼ਾਈ ਕਰਵਾਉਣ ਲਈ, ਇਸੇ ਨਦੀ ਵਿੱਚ ਕੀਤੇ ਗਏ ਨਜ਼ਾਇਜ ਕਬਜ਼ੇ ਛੁਡਾਉਣ ਅਤੇ ਨਿਸ਼ਾਨਦੇਹੀ ਪੰਚਾਇਤ ਨੂੰ ਦੇਣ, ਨਦੀ ਦਾ ਪੁਲ ਅਤੇ ਜਾਂਦੀਆਂ ਸੜਕਾਂ ਬਣਾਉਣ, ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਅਤੇ ਪੀਣ ਵਾਲੇ ਸਾਫ਼ ਪਾਣੀ ਮੁਹੱਈਆਂ ਕਰਵਾਉਂਣ ਲਈ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਅਪੀਲ ਕੀਤੀ।

ਇਸੇ ਤਰ੍ਹਾਂ ਪਿੰਡ ਖਾਨਪੁਰ ਦੇ ਸਰਪੰਚ ਸ . ਰਜਿੰਦਰ ਸਿੰਘ ਵੱਲੋਂ ਪੀਣ ਵਾਲੇ ਸਾਫ਼ ਪਾਣੀ ਲਈ ਟੈਂਕੀ ਦੀ ਮੰਗ, ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਅਤੇ ਸਿੰਚਾਈ ਦਾ ਮਸਲਾ ਹੱਲ ਕਰਨ ਲਈ ਪ੍ਰਸ਼ਾਸਨ ਨੂੰ ਦੱਸਿਆ। ਇਸੇ ਤਰ੍ਹਾਂ ਪਿੰਡ ਭੰਗਾਲਾ ਤੋਂ ਪੰਚਾਇਤ ਦੀ ਗੈਰ ਮੌਜ਼ੂਦਗੀ ਵਿੱਚ ਪੰਚਾਇਤ ਸਕੱਤਰ ਸ. ਅਮਰੀਕ ਸਿੰਘ ਵੱਲੋਂ ਪਿੰਡ ਦੇ ਸ਼ਮਸ਼ਾਨ ਘਾਟ ਲਈ ਰਸਤਾ ਦੇਣ ਅਤੇ ਪੁਲੀ ਦਾ ਕੰਮ ਕਰਾਉਣ ਲਈ ਕਿਹਾ। 

ਇਸ ਕੈਂਪ ਵਿਚ ਰਜਿਸਟਰਡ ਹੋਈਆਂ ਸ਼ਿਕਾਇਤਾਂ ਜਾਂ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਅਤੇ ਮੌਕੇ ਉਤੇ ਹਾਜ਼ਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਸੀਮਾ ਵਿਚ ਕਾਰਜ ਮੁਕੰਮਲ ਕਰਵਾਉਣ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਸ. ਹਰਜਿੰਦਰ ਸਿੰਘ, ਬਲਾਕ ਵਿਕਾਸ ਪੰਚਾਇਤ ਅਫ਼ਸਰ ਸ਼੍ਰੀਮਤੀ ਸਮ੍ਰਿਤਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Punjab Admin , Harbans Singh , Sub Divisional Magistrate , SDM Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD