Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੀਐਮ-ਕਿਸਾਨ ਸਕੀਮ ਦਾ ਲਾਭ ਲੈਣ ਲਈ ਕਿਸਾਨ ਈ-ਕੇਵਾਈਸੀ ਕਰਵਾਉਣ- ਮੁੱਖ ਖੇਤੀਬਾੜੀ ਅਫ਼ਸਰ

Agriculture, Dr. Gurbachan Singh, Chief Agriculture Officer Rupnagar, Ropar

Web Admin

Web Admin

5 Dariya News

ਰੂਪਨਗਰ , 20 Jul 2023

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ ਸਟਾਫ ਮੀਟਿੰਗ ਵਿੱਚ ਸਮੂਹ ਸਟਾਫ ਨੂੰ ਦੱਸਿਆ ਕਿ ਈ-ਕੇਵਾਈਸੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਭਾਰਤ ਸਰਕਾਰ ਵੱਲੋ ਪੀਐਮ- ਕਿਸਾਨ ਮੋਬਾਈਲ ਐਪ ਜਾਰੀ ਕੀਤੀ ਹੈ। ਇਸ ਐਪ ਰਾਹੀ ਕੋਈ ਵੀ ਵਿਭਾਗੀ ਅਫ਼ਸਰ 100 ਲਾਭਪਾਤਰੀਆਂ ਦੀ ਈ-ਕੇਵਾਈਸੀ ਕਰ ਸਕਦਾ ਹੈ ਅਤੇ ਇਹ ਕਰਨ ਲਈ ਕਿਸੀ ਰਜਿਸਟ੍ਰੇਸ਼ਨ ਦੀ ਲੋੜ ਨਹੀ ਹੈ।

ਉਨ੍ਹਾਂ ਮੀਟਿੰਗ ਵਿੱਚ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਹੀ ਘੱਟ ਲਾਭਪਾਤਰੀਆਂ ਦੀ ਈ-ਕੇਵਾਈਸੀ ਹੋਈ ਹੈ ਅਤੇ ਭਾਰਤ ਸਰਕਾਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋ 28 ਜੁਲਾਈ 2023 ਨੂੰ ਪੀ ਐਮ ਕਿਸਾਨ ਸਕੀਮ ਦੀ 14ਵੀ ਕਿਸ਼ਤ ਜਾਰੀ ਕੀਤੀ ਜਾਣੀ ਹੈ। ਜੇਕਰ ਉਸ ਸਮੇਂ ਤੱਕ ਜਿਲੇ ਦੇ ਲਾਭਪਾਤਰੀਆਂ ਦੀ ਈ-ਕੇਵਾਈਸੀ ਨਹੀ ਹੁੰਦੀ ਤਾਂ ਵੱਡੀ ਗਿਣਤੀ ਵਿੱਚ ਜਿਲੇ ਦੇ ਲਾਭਪਾਤਰੀ ਕਿਸਾਨ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਣਗੇ। 

ਉਨ੍ਹਾਂ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਈ-ਕੇਵਾਈਸੀ ਕਰਨ ਲਈ ਬਲਾਕ ਦਾ ਸਮੂਹ ਸਟਾਫ ਇਹ ਐਪ ਡਾਉਨਲੋਡ ਕਰਕੇ ਵੱਧ ਤੋਂ ਵੱਧ ਕਿਸਾਨਾਂ ਦੀ ਈ-ਕੇਵਾਈਸੀ ਕਰਨ। ਉਨ੍ਹਾਂ ਕਿਹਾ ਕਿ ਇਹ ਟੀਚੇ ਪੂਰੇ ਕਰਨ ਲਈ ਵਿਸ਼ੇਸ ਮੁਹਿੰਮ ਚਲਾਕੇ ਹਰ ਪਿੰਡ ਵਿੱਚ ਕੈਂਪ ਲਗਾਏ ਜਾਣ ਅਤੇ ਲਾਭਪਾਤਰੀ ਕਿਸਾਨਾਂ ਨੂੰ ਈ-ਕੇਵਾਈਸੀ/ਲੈਂਡ ਸੀਡਿੰਗ ਸਬੰਧੀ ਜਾਣੂ ਕਰਵਾਇਆ ਜਾਵੇ। 

ਸ. ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਹੱਤਵਪੂਰਣ ਕੰਮ ਲਈ ਪਿੰਡ ਦੇ ਸਰਪੰਚ/ਨੰਬਰਦਾਰ/ਫਾਰਮਰ ਫਰੈਂਡ ਦੀ ਸਹਾਇਤਾ ਨਾਲ ਪਿੰਡ ਦੇ ਗੁਰਦਵਾਰੇ ਸਾਹਿਬ ਵਿੱਚ  ਆਨਉਸਮੈਂਟ ਕਰਵਾਈ ਜਾਵੇ ਅਤੇ ਰਹਿੰਦੇ ਕਿਸਾਨਾਂ ਦੀ ਕੇਵਾਈਸੀ ਕੀਤੀ ਜਾਏ। ਇਸ ਮੀਟਿੰਗ ਵਿੱਚ ਡਾਂ ਪੰਕਜ ਸਿੰਘ,ਡਾਂ ਰਣਜੋਧ ਸਿੰਘ,ਡਾਂ ਰਮਨ ਕਰੋੜੀਆਂ ਏ.ੳ, ਏ.ਡੀ.ੳ, ਏ.ਈ.ੳ,ਏ.ਐਸ.ਆਈ,ਪੀ.ਡੀ, ਬੀ.ਟੀ.ਐੱਮ ਅਤੇ ਏ.ਟੀ.ਐੱਮ ਅਤੇ ਹੋਰ ਸਟਾਫ ਵੀ ਹਾਜ਼ਰ ਸੀ।

 

Tags: Agriculture , Dr. Gurbachan Singh , Chief Agriculture Officer Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD