Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਜਲ ਸਰੋਤ ਮੰਤਰੀ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਜੁਲਾਈ ਮਹੀਨੇ ਮੁਕਾਬਲੇ ਦੋ ਦਿਨਾਂ ਅੰਦਰ ਹੀ ਹੋਈ ਰਿਕਾਰਡ ਬਾਰਸ਼ ਕਾਰਨ ਪੈਦਾ ਹੋਈ ਸਥਿਤੀ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Principal Secretary Water Resources Krishan Kumar

Web Admin

Web Admin

5 Dariya News

ਚੰਡੀਗੜ੍ਹ , 20 Jul 2023

Last updated on: Jul 20, 2023, 00:00 IST

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਤੋੜ ਬਾਰਸ਼ ਪੈਣ ਕਾਰਨ ਸੂਬੇ ਦੇ ਦਰਿਆਵਾਂ ਵਿੱਚ ਆਏ ਵਾਧੂ ਪਾਣੀ ਕਾਰਨ ਕਈ ਜ਼ਿਲਿਆਂ ਵਿੱਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਚਾਅ ਤੇ ਰਾਹਤ ਕਾਰਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਦੀ ਸਥਿਤੀ ਉਤੇ ਪੂਰੀ ਨਜ਼ਰ ਰੱਖੀ ਹੋਈ ਹੈ ਅਤੇ ਉਹ ਨਿਰੰਤਰ ਵਿਭਾਗ ਤੋਂ ਰਿਪੋਰਟ ਲੈ ਰਹੇ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਵਿਭਾਗ ਡੈਮਾਂ, ਦਰਿਆਵਾਂ, ਨਹਿਰਾਂ ਵਿੱਚ ਪਾਣੀ ਦੀ ਸਥਿਤੀ ਉਤੇ ਨਜ਼ਰ ਰੱਖ ਰਿਹਾ ਹੈ ਅਤੇ ਪਾੜ ਪੂਰਨ ਦੇ ਕੰਮ ਨੂੰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਮੌਜੂਦਾ ਸਥਿਤੀ ਬਾਰੇ ਰਿਪੋਰਟ ਪੇਸ਼ ਕੀਤੀ ਅਤੇ ਚੱਲ ਰਹੇ ਕੰਮਾਂ ਦਾ ਬਿਊਰਾ ਦਿੱਤਾ।

 ਜਲ ਸਰੋਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਪੈਦਾ ਹੋਈ ਸਥਿਤੀ ਦਾ ਕਾਰਨ 9 ਤੇ 10 ਜੁਲਾਈ ਨੂੰ ਪਈ ਮੋਹਲੇਧਾਰ ਬਾਰਸ਼ ਹੈ। ਉਨ੍ਹਾਂ ਅੰਕੜੇ ਦਿੰਦਿਆਂ ਦੱਸਿਆ ਕਿ ਰੋਪੜ ਵਿੱਚ ਆਮ ਸਮਿਆਂ ਵਿੱਚ ਜੁਲਾਈ ਮਹੀਨੇ ਕੁੱਲ ਔਸਤਨ 288 ਮਿਲੀਮੀਟਰ ਮੀਂਹ ਪੈਂਦਾ ਹੈ ਪਰ ਇਸ ਵਾਰ ਸਿਰਫ ਦੋ ਦਿਨਾਂ ਵਿੱਚ ਹੀ 377ਮਿਲੀਮੀਟਰ ਮੀਂਹ ਪਿਆ। ਇਸੇ ਤਰਾਂ ਮੁਹਾਲੀ ਵਿੱਚ ਜੁਲਾਈ ਮਹੀਨੇ ਕੁੱਲ ਔਸਤਨ 208.6 ਮਿਲੀਮੀਟਰ ਮੀਂਹ ਪੈਂਦਾ ਸੀ ਅਤੇ ਇਸ ਵਾਰ ਦੋ ਦਿਨਾਂ ਵਿੱਚ 266 ਮਿਲੀਮੀਟਰ ਪਿਆ। 

ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਜੁਲਾਈ ਮਹੀਨੇ 161.4ਮਿਲੀਮੀਟਰ ਬਾਰਸ਼ ਹੁੰਦੀ ਸੀ ਅਤੇ ਇਸ ਵਾਰ ਦੋ ਦਿਨਾਂ ਵਿੱਚ ਹੀ 83.4 ਮਿਲੀਮੀਟਰ ਬਾਰਸ਼ ਹੋਈ। ਪੰਜਾਬ ਦੇ ਦਰਿਆਵਾਂ ਵਿੱਚ ਆਏ ਵਾਧੂ ਪਾਣੀ ਪਿੱਛੇ ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਾਰਸ਼ ਵੀ ਮੁੱਖ ਕਾਰਨ ਹੈ। ਹਿਮਾਚਲ ਪ੍ਰਦੇਸ਼ ਵਿੱਚ ਔਸਤਨ ਜੁਲਾਈ ਮਹੀਨੇ 255.9 ਮਿਲੀਮੀਟਰ ਪੈਂਦਾ ਹੈ ਜਦੋਂ ਕਿ 9 ਤੇ 10 ਜੁਲਾਈ ਨੂੰ ਦੋ ਦਿਨਾਂ ਵਿੱਚ ਹੀ 195.8ਮਿਲੀਮੀਟਰ ਬਾਰਸ਼ ਹੋਈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਹਰ ਘੰਟੇ ਬਾਅਦ ਸਾਰੇ ਡੈਮਾਂ, ਦਰਿਆਵਾਂ ਤੇ ਨਹਿਰਾਂ ਦੀ ਸਥਿਤੀ ਦੀ ਨਿਗ੍ਹਾਂ ਰੱਖੀ ਹੋਈ ਹੈ। ਉਨਾਂ ਦੱਸਿਆ ਕਿ ਅੱਜ ਸਵੇਰ ਦੀ ਰਿਪੋਰਟ ਅਨੁਸਾਰ ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1648.12ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1374 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1721.4 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ। 

ਪਹਾੜੀ ਇਲਾਕਿਆਂ ਵਿੱਚ ਹੋਈ ਮੋਹਲੇਧਾਰ ਬਾਰਸ਼ ਤੇ ਬਾਦਲ ਫੱਟਣ ਦੀਆਂ ਘਟਨਾਵਾਂ ਕਾਰਨ ਪਿਛਲੇ 11 ਦਿਨਾਂ ਵਿੱਚ ਤਿੰਨੇ ਡੈਮਾਂ ਵਿੱਚ ਪਾਣੀ ਦੇ ਪੱਧਰ ਦੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ 9ਜੁਲਾਈ ਤੋਂ 20 ਜੁਲਾਈ ਤੱਕ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 41.46 ਫੁੱਟ, ਪੌਂਗ ਡੈਮ ਵਿੱਚ 35.13 ਫੁੱਟ ਅਤੇ ਰਣਜੀਤ ਸਾਗਰ ਡੈਮ ਵਿੱਚ 33.9 ਫੁੱਟ ਵਧਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਸੀਜ਼ਨ ਦੌਰਾਨ ਭਾਖੜਾ ਡੈਮ ਤੋਂ ਇਕ ਵਾਰ ਵੀ ਫਲੱਡ ਗੇਟ ਨਹੀਂ ਖੋਲ੍ਹੇ ਗਏ। 

ਟਰਬਾਈਨਾਂ ਰਾਹੀਂ ਵੱਧ ਤੋਂ ਵੱਧ 35000 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਬਿਜਲੀ ਪੈਦਾ ਕਰਨ ਲਈ ਲੋੜੀਂਦਾ ਤੇ ਜ਼ਰੂਰੀ ਹੈ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੂਬੇ ਵਿੱਚ ਦਰਿਆਵਾਂ ਉਤੇ ਵੱਖ-ਵੱਖ ਥਾਵਾਂ ਉਤੇ ਦਰਿਆਵਾਂ ਵਿੱਚ ਪਏ ਪਾੜ ਪੈਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਹ ਨਿਰਦੇਸ਼ ਦਿੱਤੇ ਗਏ ਕਿ ਪਾੜ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। 

ਉਨਾਂ ਕਿਹਾ ਕਿ ਕਈ ਥਾਈਂ ਪੂਰੇ ਗਏ ਹਨ ਅਤੇ ਕੁਝ ਥਾਵਾਂ ਉਤੇ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਹੀ ਪਾੜ ਪੂਰਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ। ਇੰਨ੍ਹਾਂ ਥਾਵਾਂ ਉਤੇ ਪਾੜ ਪੂਰਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਪਹਿਲਾਂ ਹੀ ਖਾਲੀ ਬੋਰੀਆਂ ਭਰਨ ਦਾ ਕੰਮ ਵੱਡੇ ਪੱਧਰ ਉਤੇ ਕੀਤਾ ਗਿਆ ਹੈ ਤਾਂ ਜੋ ਪਾਣੀ ਘਟਣ ਉਤੇ ਪਾੜ ਤੁਰੰਤ ਪੂਰੇ ਜਾਣ।

ਮੀਤ ਹੇਅਰ ਨੇ ਦੱਸਿਆ ਕਿ ਸ਼ੁਰੂਆਤੀ ਅਨੁਮਾਨ ਅਨੁਸਾਰ ਹੜ੍ਹਾਂ ਕਾਰਨ ਵਿਭਾਗ ਨੂੰ 90ਕਰੋੜ ਰੁਪਏ ਦਾ ਨੁਕਸਾਨ ਹੋਇਆ। ਇਹ ਨੁਕਸਾਨ ਨਹਿਰਾਂ ਤੇ ਡਰੇਨਾਂ ਨੂੰ ਹੋਇਆ ਹੈ। ਮੀਟਿੰਗ ਵਿੱਚ ਚੀਫ ਇੰਜਨੀਅਰ (ਨਹਿਰਾਂ) ਐਨ.ਕੇ.ਜੈਨ ਤੇ ਚੀਫ ਇੰਜਨੀਅਰ (ਡਰੇਨੇਜ਼) ਹਰਦੀਪ ਸਿੰਘ ਮਹਿੰਦੀਰੱਤਾ ਵੀ ਹਾਜ਼ਰ ਸਨ। 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Principal Secretary Water Resources Krishan Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD