Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਵੱਲੋਂ 4 ਕਿਲੋ ਸਿੰਗਲ ਯੂਜ਼ ਪਲਾਸਟਿਕ ਜ਼ਬਤ

18 ਹਜ਼ਾਰ ਰੁਪਏ ਦੇ 06 ਚਲਾਨ ਕੀਤੇ

Punjab Admin, Harjot Kaur, Addittional Deputy Commissioner Fatehgarh Sahib, Fatehgarh Sahib

Web Admin

Web Admin

5 Dariya News

ਅਮਲੋਹ/ ਫ਼ਤਹਿਗੜ੍ਹ ਸਾਹਿਬ , 20 Jul 2023

Last updated on: Jul 20, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ ਵਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਅਮਲੋਹ ਵਿਖੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ 4 ਕਿਲੋ ਪਲਾਸਟਿਕ ਜ਼ਬਤ ਕਰ ਕੇ 18 ਹਜ਼ਾਰ ਰੁਪਏ ਦੇ 06 ਚਲਾਨ ਕੀਤੇ ਗਏ।  ਸ਼੍ਰੀਮਤੀ ਹਰਜੋਤ ਕੌਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਅਤੇ ਪਲਾਸਟਿਕ ਕੈਰੀ ਬੈਗ ਵਾਤਾਵਰਣ ਲਈ ਬਹੁਤ ਖਤਰਨਾਕ ਹਨ।ਇਸ ਲਈ ਖਰੀਦਦਾਰੀ ਕਰਨ ਲਈ ਘਰ ਤੋਂ ਹੀ ਕੱਪੜੇ ਦਾ ਥੈਲਾ/ ਝੋਲਾ ਲੈ ਕੇ ਜਾਇਆ ਜਾਵੇ। 

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਾਸਟਿਕ ਦੇ ਲਿਫਾਫੇ ਜੋ ਕਿ ਗਲਦੇ ਨਹੀਂ, ਦੀ ਵਰਤੋਂ ਵਾਤਾਵਰਨ ਲਈ ਹਾਨੀਕਾਰਕ ਹੈ। ਪਲਾਸਟਿਕ ਦੀ ਵਰਤੋਂ ਕਰਨ ਉਪਰੰਤ ਸੜਕਾਂ 'ਤੇ ਸੁੱਟ ਦਿੱਤਾ ਜਾਂਦਾ ਹੈ ਜੋ ਕਿ ਗਲੀਆਂ ਨਾਲੀਆਂ ਵਿਚ ਪਾਣੀ ਦੀ ਨਿਕਾਸੀ ਤੇ ਸੀਵਰੇਜ ਸਿਸਟਮ ਦੇ ਕਾਰਜ ਵਿਚ ਰੁਕਵਾਟ ਦਾ ਕਾਰਨ ਬਣਦੇ ਹਨ।

ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ਹੈ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਦੀ ਬਜਾਏ ਕਪੜੇ ਦੇ ਬਣੇ ਕੈਰੀ ਬੈਗ/ ਝੋਲੇ ਦੀ ਵਰਤੋਂ ਕਰਨੀ ਚਾਹੀਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ ਸੁਥਰਾ ਬਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ ਤੇ ਸਫ਼ਾਈ ਕਾਰਜਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। 

ਇਸ ਮੌਕੇ ਉਹਨਾਂ ਨੇ ਸ਼ਹਿਰ ਬੂਟੇ ਲਾਉਣ ਦੀ ਚੱਲ ਰਹੀ ਮੁਹਿੰਮ ਦੀ ਸਮੀਖਿਆ ਕੀਤੀ ਤੇ ਖੁਦ ਬੂਟਾ ਲਾਉਂਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ।ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਜਗ੍ਹਾਂ ’ਤੇ ਚੱਲ ਰਹੇ ਕਾਰਜ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਉਹਨਾਂ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਵੱਲ ਖ਼ਾਸ ਧਿਆਨ ਦੇਣ ਲਈ ਆਖਿਆ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਸ਼੍ਰੀਮਤੀ ਹਰਜੋਤ ਕੌਰ ਨੇ ਕਿਹਾ ਕਿ ਚੱਲ ਰਹੇ ਸ਼ਹਿਰੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। 

ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਇਹ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਮਿਥੇ ਸਮੇਂ ਵਿੱਚ ਮੁਕੰਮਲ ਕੀਤੇ ਜਾ ਸਕਣ।

 

Tags: Punjab Admin , Harjot Kaur , Addittional Deputy Commissioner Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD