Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ

ਕੋਹਲੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਵਿਸ਼ੇਸ ਤੌਰ 'ਤੇ ਕੀਤਾ ਧੰਨਵਾਦ, ਐਸ.ਐਸ.ਪੀ ਵਰੁਣ ਸ਼ਰਮਾ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਰਹੇ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Gurdev Singh Dev Maan

Web Admin

Web Admin

5 Dariya News

ਪਟਿਆਲਾ , 20 Jul 2023

ਹੜ੍ਹ ਪ੍ਰਭਾਵਿਤ ਛੋਟਾ ਅਰਾਈਮਾਜਰਾ ਵਿਖੇ ਅੱਜ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਰ ਸਮੇਂ ਆਪਣੇ ਲੋਕਾਂ ਦੇ ਨਾਲ ਖੜ੍ਹੇ ਰਹਿਣ ਦਾ ਵਾਅਦਾ ਪੁਗਾਉਂਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਆਫ਼ਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਾਰੇ ਮੰਤਰੀ ਤੇ ਵਿਧਾਇਕ, ਰਵਾਇਤੀ ਪਾਰਟੀਆਂ ਦੇ ਬਿਲਕੁਲ ਉਲਟ ਆਪਣੇ ਲੋਕਾਂ ਦੇ ਸੰਕਟ ਦੇ ਸਮੇਂ ਪੀੜ੍ਹਤਾਂ ਦਾ ਡੱਟ ਕੇ ਸਾਥ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਇਸ ਮੁਸ਼ਕਿਲ ਘੜ੍ਹੀ ਦਾ ਮੁਕਾਬਲਾ ਡੱਟ ਕੇ ਕਰਨ ਦਾ ਹੌਂਸਲਾ ਮਿਲਿਆ।

ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਐਮ ਐੱਲ ਏ ਕੋਹਲੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਇਸ ਲੋਕ ਸੇਵਾ ਦੇ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਲਈ ਪੁੱਜਣ ਵਾਸਤੇ ਦੇਵ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। 

ਇਸਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਐਸ ਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਤੇ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫਤ ਮੌਕੇ ਜਿਸ ਵੀ ਵਿਅਕਤੀ ਜਾਂ ਸੰਸਥਾ ਨੇ ਲੋਕਾਂ ਦੀ ਕਿਸੇ ਵੀ ਰੂਪ ਵਿੱਚ ਮਦਦ ਕੀਤੀ, ਉਹ ਆਪਣੇ ਵਲੋਂ ਸਾਰਿਆਂ ਦਾ ਧੰਨਵਾਦ ਕਰਦੇ ਹਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Gurdev Singh Dev Maan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD