Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਟੀਮਾਂ ਵੱਲੋ ਹਫਤੇ ਦੌਰਾਨ 12340 ਘਰਾਂ/ਥਾਂਵਾ ਤੇ ਖੜੇ ਪਾਣੀ ਦੇ ਸਰੋਤਾਂ ਦੀ ਕੀਤੀ ਚੈਕਿੰਗ

440 ਥਾਂਵਾ ਤੇ ਮੱਛਰਾਂ ਦਾ ਲ਼ਾਰਵਾ ਕਰਵਾਇਆ ਨਸ਼ਟ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 21 Jul 2023

Last updated on: Jul 21, 2023, 00:00 IST

ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ—ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ 50 ਟੀਮਾਂ ਵੱਲੋਂ ਸਰਹਿੰਦ ਸ਼ਹਿਰ ਦੇ ਬ੍ਰਾਹਮ ਮਾਜਰਾ, ਵਿਸ਼ਵਕਰਮਾਂ ਕਲੋਨੀ, ਜੱਟਪੁਰਾਂ ਮਹੱਲਾ, ਦਲੀਚੀ ਮੁਹੱਲਾ, ਪ੍ਰੀਤ ਨਗਰ ਤੇ ਵੱਖ ਵੱਖ ਪਿੰਡਾਂ ਵਿਚ  ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇ ਕੀਤੀ ਗਈ। 

ਇਹਨਾਂ ਟੀਮਾਂ ਦਾ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ ਤੇ ਉਨ੍ਹਾਂ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ 12340 ਘਰਾਂ ਵਿਚ ਪਹੁੰੁਚ ਕੇ ਡੇਂਗੁ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 440 ਥਾਂਵਾ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ ਘਰ ਘਰ ਸਰਵੇ ਕੀਤਾ ਜਾ ਚੁੱਕਾ ਹੈ ਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। 

ਉਹਨਾਂ ਕਿਹਾ ਕਿ ਭਾਵੇਂ ਇਸ ਹਫਤੇ ਦੋਰਾਨ ਜਿਲੇ੍ਹ ਵਿੱਚ ਹੁਣ ਤੱਕ ਇਕ ਹੀ ਡੇਂਗੂ ਦਾ ਕੇਸ ਰਿਪੋਰਟ ਹੋਇਆ ਹੈ, ਜੋ ਕਿ ਹੁਣ ਠੀਕ ਹੈ ਪਰੰਤੂ ਹੜ੍ਹ ਕਾਰਣ ਨੀਵੇ ਥਾਂਵਾ ਤੇ ਬਾਰਿਸ਼ ਕਾਰਨ ਘਰਾਂ ਵਿੱਚ ਪਏ ਟੂੱਟੇ ਫੁੱਟੇੇ ਬਰਤਨਾਂ ਵਿੱਚ ਪਾਣੀ ਇੱਕਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਦਾ ਵੱਧਣਾ ਲਾਜ਼ਮੀ ਹੈ।ਇਸ ਲਈ ਡੇਂਗੂ ਦੇ ਫੈਲਣ ਤੋਂ  ਰੋਕਣ ਲਈ ਪਾਣੀ ਦੀ ਖੜੋਤ ਨੂੰ ਖਤਮ ਕਰਨਾ ਯਕੀਨੀ ਬਣਾਇਆ ਜਾਵੇ। 

ਜਿਲ੍ਹਾ ਐਪੀਡੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿਸੇ ਕਿਸਮ ਦਾ ਬੁਖਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਉਪਲਬਧ ਹੈ ਅਤੇ ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਕਿ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। 

ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ—ਫੁੱਟੇ ਬਰਤਨਾਂ ਨੂੰ ਉਲਟਾ ਕਰਕੇ  ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਜਿਲ੍ਹਾ ਬੀ.ਸੀ.ਸੀ. ਅਮਰਜੀਤ ਸਿੰਘ, ਬੀ.ਈ.ਈ. ਮਹਾਵੀਰ ਸਿੰਘ ਤੇ ਹੋਰ ਮੌਜੂਦ ਸਨ।  

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD