Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀਐਚਸੀ ਸੀਤੋ ਗੁੰਨੋ ਵਿਖੇ ਕੱਢੀ ਗਈ ਡੇਂਗੂ ਜਾਗਰੂਕਤਾ ਰੈਲੀ

Health, Dr. Satish Goyal, Civil Surgeon Fazilka, Fazilka, Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਫਾਜ਼ਿਲਕਾ , 21 Jul 2023

Last updated on: Jul 21, 2023, 00:00 IST

ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ (ਕਮਿਊਨਿਟੀ ਹੈਲਥ ਸੈਂਟਰ) ਸੀਤੋ ਗੁੰਨੋ ਦੇ ਡਾ: ਨਵੀਨ ਮਿੱਤਲ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਸਟਾਫ਼ ਨੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਤੋਂ ਇਲਾਵਾ ਸੀਐਚਸੀ ਸੀਤੋ ਗੁੰਨੋ ਵਿਖੇ ਡੇਂਗੂ ਜਾਗਰੂਕਤਾ ਰੈਲੀ ਵੀ ਕੱਢੀ ਗਈ। 

ਇਸ ਮੌਕੇ ਬੱਚਿਆਂ ਦੇ ਮਾਹਿਰ ਡਾ. ਨਵੀਨ ਮਿੱਤਲ, ਬੀ.ਈ.ਈ ਸੁਨੀਲ ਟੰਡਨ, ਸਿਹਤ ਨਿਗਰਾਨ ਰਾਜ ਕੁਮਾਰ ਬੇਰੀ, ਰਾਧਾ ਕ੍ਰਿਸ਼ਨ, ਅਮਨਦੀਪ, ਮਦਨ, ਜਗਦੀਸ਼, ਨਰਿੰਦਰ, ਸੰਦੀਪ ਸਿੰਘ ਸਮੇਤ ਸਮੂਹ ਸਿਹਤ ਕਰਮਚਾਰੀ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਡਾ: ਮਿੱਤਲ ਨੇ ਦੱਸਿਆ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਂਦਾ ਹੈ | 

ਉਨ੍ਹਾਂ ਦੱਸਿਆ ਕਿ ਜੁਲਾਈ ਦਾ ਮਹੀਨਾ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। 

ਉਨ੍ਹਾਂ ਕਿਹਾ ਕਿ ਸੀਤੋ ਗੁੰਨੋ ਬਲਾਕ ਅਤੇ ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਲੋਕਾਂ ਨੂੰ ਸਿਹਤ ਕਰਮਚਾਰੀਆਂ ਵੱਲੋਂ ਡੇਂਗੂ ਬੁਖਾਰ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਬੱਚਿਆਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਜਾਂਦਾ।ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਲੋਕ ਆਪਣੇ ਘਰਾਂ ਅਤੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਭਾਂਡਿਆਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦੇਣ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਸਗੋਂ ਦਿਨ ਵੇਲੇ ਸਾਫ਼ ਪਾਣੀ ਵਿੱਚ ਫੈਲਦਾ ਹੈ ।

 ਉਨ੍ਹਾਂ ਕਿਹਾ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਡਾ. ਮਿੱਤਲ ਨੇ ਦੱਸਿਆ ਕਿ ਸਿਹਤ ਕਰਮਚਾਰੀ ਵੱਲੋਂ  ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਨੂੰ ਦੇਖਦਿਆਂ ਸਾਨੂੰ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਮੌਸਮ ਵਿੱਚ ਮੱਛਰਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ।

 

Tags: Health , Dr. Satish Goyal , Civil Surgeon Fazilka , Fazilka , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD