Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀਆਂ ਗਤੀਵਿਧੀਆਂ : ਸਿਵਲ ਸਰਜਨ

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਵਿਚ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੁਕ :ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ

Health, Dr. Rita Bala, Civil Surgeon Sri Muktsar Sahib, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Jul 2023

Last updated on: Jul 21, 2023, 00:00 IST

ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸਮਾਗਮ ਅਤੇ ਮੀਟਿੰਗਾਂ ਕਰਕੇ ਅਤੇ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

ਇਸ ਸਬੰਧ ਵਿਚ ਡਾ ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਮਲੋਟ ਰੋਡ ਤੇ ਸਥਿਤ ਸਰਕਾਰੀ  ਦਫਤਰਾਂ, ਬੱਸ ਸਟੈਂਡ, ਵਰਕਸ਼ਾਪ, ਟਾਇਰਾਂ ਦੀਆਂ ਦੁਕਾਨਾ ਅਤੇ ਨਰਸਰੀਆਂ ਵਿਖੇ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ।

ਉਨ੍ਹਾ ਦੱਸਿਆ ਕਿ ਸਿਹਤ ਵਿਭਾਗ ਦੀਆ ਟੀਮਾ ਵਲੋਂ  ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।

ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। 

ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।

ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਮੌਕੇ ਸਿਹਤ ਵਰਕਰ ਸ਼ਮਸ਼ੇਰ ਸਿੰਘ,ਗੁਰਸੇਵਕ ਸਿੰਘ, ਗੁਰਜੀਤ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।

 

Tags: Health , Dr. Rita Bala , Civil Surgeon Sri Muktsar Sahib , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD