Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਪਸ਼ੂਆਂ ਦੀ ਫੀਡ ਅਤੇ ਹੋਰ ਜ਼ਰੂਰੀ ਸਮਾਨ ਦੀ ਵੰਡ

ਮਨੀਪੁਰ ਘਟਨਾ ਦੇਸ਼ ਦੇ ਮੱਥੇ ਤੇ ਕਲੰਕ- ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Ranbir Singh Bhullar, Rajneesh Kumar Dahiya, DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 21 Jul 2023

Last updated on: Jul 21, 2023, 00:00 IST

ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਇਸ ਮੁਸੀਬਤ ਦੀ ਘੜੀ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਦੀ ਮੱਦਦ ਵਿੱਚ ਲੱਗੀਆਂ ਸਾਰੀਆਂ ਹੀ ਸੰਸਥਾਵਾਂ ਵਧਾਈ ਦੀਆਂ ਪਾਤਰ ਹਨ, ਜੋ ਕਿ ਮੁਸ਼ਕਲ ਦੀ ਘੜੀ ਵਿੱਚ ਹਰ ਸੰਭਵ ਮੱਦਦ ਕਰ ਰਹੀਆਂ ਹਨ ਤਾਂ ਜੋ ਉਨ੍ਹਾਂ ਦੀ ਜਿੰਦਗੀ ਮੁੜ ਲੀਹ ਤੇ ਆ ਜਾਵੇ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਟੇਂਡੀ ਵਾਲਾ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਨਵੀਂ ਦਿੱਲੀ, ਭਾਈ ਕਨਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਅਤੇ ਮਿਸਲ ਸਤਲੁੱਜ ਦੇ ਸਹਿਯੋਗ ਨਾਲ ਪਸ਼ੂਆਂ ਲਈ ਫੀਡ ਅਤੇ ਲੋਕਾਂ ਲਈ ਹੋਰ ਜ਼ਰੂਰੀ ਸਮਾਨ ਦੀ ਵੰਡ ਕਰਨ ਮੌਕੇ ਕੀਤਾ। 

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਚੇਅਰਮੈਨ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ ਅਤੇ ਨਿਸ਼ਕਾਮ ਸਿੱਖ ਸੇਵਾ ਸੁਸਾਇਟੀ ਦਿੱਲੀ ਤੋਂ ਸ. ਨਰਿੰਦਰ ਸਿੰਘ ਵੀ ਹਾਜ਼ਰ ਸਨ।  ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ 20 ਤੋਂ 25 ਲੱਖ ਰੁਪਏ ਤੱਕ ਦੀ ਸੇਵਾ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਕੀਤੀ ਜਾਵੇਗੀ, ਜਿਸ ਤਹਿਤ ਦਵਾਈਆਂ, ਤਰਪਾਲਾਂ, ਪਸ਼ੂਆ ਦਾ ਚਾਰਾ, ਰਾਸ਼ਨ ਜਾਂ ਹੋਰ ਲੋੜੀਂਦਾ ਸਮਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਜਾਵੇਗਾ। 

ਜਿਸ ਦੀ ਸ਼ੁਰੂਆਤ ਅੱਜ ਫਿਰੋਜ਼ਪੁਰ ਦੇ ਪਿੰਡ ਟੇਂਡੀ ਵਾਲਾ ਪਹੁੰਚ ਕੇ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜਾ ਲੈ ਰਹੇ ਹਨ ਅਤੇ ਮੌਕੇ ਤੇ ਲੋਕਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਜਦਕਿ ਇਸ ਤੋਂ ਪਹਿਲਾਂ ਦੇ ਮੁੱਖ ਮੰਤਰੀ ਹੈਲੀਕਾਪਟਰ ਤੇ ਹੀ ਗੇੜਾ ਦੇ ਕੇ ਮੁੜ ਜਾਂਦੇ ਸਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕਿੱਤੇ ਵੀ ਹੜ੍ਹਾਂ ਨਾਲ ਨੁਕਸਾਨ ਹੋਇਆ ਹੈ ਉਸ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਗਿਰਦਵਰੀ ਦੇ ਹੁਕਮ ਦੇ ਦਿੱਤੇ ਗਏ ਹਨ ਤਾਂ ਜੋ ਨੁਕਸਾਨ ਦਾ ਮੁਆਵਜਾ ਤੁਰੰਤ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਹੋਣ ਬਾਅਦ ਕੁੱਝ ਬੀਮਾਰੀਆਂ ਆਦਿ ਪੈਦਾ ਹੋਣ ਦਾ ਖਦਸ਼ਾ ਹੁੰਦਾ ਹੈ ਜਿਸ ਕਰ ਕੇ ਸਰਕਾਰ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। 

ਇਸ ਤੋਂ ਇਲਾਵਾ ਜੋ ਬੰਨ ਟੁੱਟੇ ਹਨ ਜਾਂ ਕੱਚੇ ਹਨ ਉਨ੍ਹਾਂ ਨੂੰ ਤਿਆਰ ਕਰਵਾਇਆ ਜਾਵੇਗਾ ਤਾਂ ਜੋ ਭਵਿੱਖ ਵਿੱਚ ਜੇਕਰ ਫਿਰ ਕਿੱਤੇ ਹੜ੍ਹ ਵਾਲੀ ਸਥਿਤੀ ਆਉਂਦੀ ਹੈ ਤਾਂ ਉਸ ਕਾਰਨ ਹੋਨ ਵਾਲੇ ਨੁਕਸਾਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਕੰਮਾਂ ਵੱਲ ਬਿਲਕੁਲ ਧਿਆਨ ਨਹੀ ਦਿੱਤਾ ਗਿਆ ਪਰ ਹੁਣ ਇਹੋ ਜਿਹਾ ਕੁੱਝ ਨਹੀਂ ਹੋਵੇਗਾ। 

ਇਸ ਦੌਰਾਨ ਉਨ੍ਹਾਂ ਮਨੀਪੁਰ ਵਿਖੇ ਹੋਈ ਘਟਨਾ ਦੀ ਸੱਖਤ ਨਿੰਦਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦਰਦਨਾਕ ਤੇ ਹੌਲਨਾਕ ਹਾਦਸਾ ਹੈ ਜਿਹੜੀ ਮਨੁੱਖਤਾ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਹ ਇਕ ਰਾਕਸ਼ਸੀ ਕਾਰਾ ਹੈ। 

ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਇਕ ਵੱਡਾ ਕਲੰਕ ਹੈ। ਉਨ੍ਹਾਂ ਦੌਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜਾ ਮਿਲਣੀ ਚਾਹੀਦੀ ਹੈ ਤਾਂ ਜੋ ਕੋਈ ਅਜਿਹਾ ਕਾਰਾ ਕਰਨ ਦੀ ਸੋਚ ਵੀ ਨਾ ਸਕੇ ਅਤੇ ਅਜਿਹੀ ਅਰਾਜਕਤਾ ਲਈ ਮਨੀਪੁਰ ਦੇ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। 

ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਇਸ ਮਾਮਲੇ ‘ਤੇ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਗੰਦੀ ਰਾਜਨੀਤੀ ਕਰ ਰਿਹਾ ਹੈ ਅਜਿਹਾ ਕਰਨ ਨਾਲ ਦੇਸ਼ ਆਂਤਰਿਕ ਪੱਖੋਂ ਕਮਜ਼ੋਰ ਹੁੰਦਾ ਹੈ ਜਦੋਂ ਕਿ ਦੇਸ਼ ਨੂੰ ਆਪਸ ਵਿੱਚ ਜੋੜ ਕੇ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਜੇ ਸੰਭਾਲਣਾ ਚਾਹੁੰਦੇ ਤਾਂ ਕੁਝ ਹੀ ਸਮੇਂ ਵਿੱਚ ਸਥਿਤੀ ਸੰਭਾਲ ਸਕਦੇ ਸਨ ਪ੍ਰੰਤੂ ਉਹ ਇਸ ਨੂੰ ਸੰਭਾਲਣਾ ਹੀ ਨਹੀਂ ਚਾਹੁੰਦੇ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਸੰਵਿਧਾਨਿਕ ਜ਼ਿੰਮੇਵਾਰ ਨਿਭਾਉਣ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਵਿਖੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਬਾਰੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਪਰੁੰਤੂ ਕੇਂਦਰ ਅਤੇ ਬੀਜੇਪੀ ਵੱਲੋਂ ਸਿਆਸੀ ਰਣਨੀਤੀਆਂ ਤਹਿਤ ਇਸ ਪ੍ਰਾਜੈਕਟ ਨੂੰ ਲਟਕਾਇਆ ਜਾ ਰਿਹਾ ਹੈ। 

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਉਨ੍ਹਾਂ ਨੂੰ ਕਈ ਵਾਰ ਨੀਂਹ ਪੱਥਰ ਰੱਖਣ ਲਈ ਸੱਦਾ ਦਿਤਾ ਜਾ ਚੁੱਕਾ ਹੈ।  ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਜ਼ਿਲ੍ਹੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚਾਈ ਜਾਂਦੀ ਮਦਦ ਅਤੇ ਪ੍ਰਬੰਧਾਂ ਬਾਰੇ ਵੀ ਦੱਸਿਆ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਲੋਕਾਂ ਦੀ ਮਦਦ ਲਈ ਹਾਜ਼ਰ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲਾ ਪਾਣੀ ਲੋਕਾਂ ਅਤੇ ਪਸ਼ੂਆਂ ਲਈ ਦਵਾਈਆਂ, ਰਾਸ਼ਨ ਅਤੇ ਫੀਡ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ। 

ਇਸ ਮੌਕੇ ਪੀ.ਆਰ.ਓ. ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਮਾਰਕੀਟ ਕਮੇਟੀ ਬਲਰਾਜ ਸਿੰਘ ਕਟੋਰਾ, ਅਮਨਦੀਪ ਸਿੰਘ ਸੰਧੂ, ਹਰਵਿੰਦਰ ਸਿੰਘ, ਮਨਦੀਪ ਸਿੰਘ, ਸਿਮਰਨੂਰ ਸਿੰਘ, ਮਨਦੀਪ ਮੋਂਗਾ, ਹਰਵਿੰਦਰ ਸਿੰਘ ਮਰਵਾਹਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਆਪ ਆਗੂ ਸੁਰਜੀਤ ਵਿਲਾਸਰਾ, ਨਿਰਵੈਰ ਸਿੰਘ ਸਿੰਧੀ, ਰਾਜ ਬਹਾਦਰ ਸਿੰਘ ਅਤੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਹਾਜ਼ਰ ਸਨ। 

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Ranbir Singh Bhullar , Rajneesh Kumar Dahiya , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD