Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਦੀ ਅਗਵਾਈ ਹੇਠ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਕੀਤੀ ਗਈ ਛਾਪੇਮਾਰੀ

ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਫੜੀ ਗਈ 60 ਕਿੱਲੋ ਸਿੰਗਲ ਯੂਜ਼ ਪਲਾਸਟਿਕ, 05 ਦੁਕਾਨਦਾਰਾਂ ਦੇ ਕੱਟੇ ਚਲਾਨ

Punjab Admin, Amninder Kaur, Addittional Deputy Commissioner Tarn Taran, Tarn Taran, Say No To Plastic

Web Admin

Web Admin

5 Dariya News

ਤਰਨ ਤਾਰਨ , 21 Jul 2023

Last updated on: Jul 21, 2023, 00:00 IST

ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਅਗਵਾਈ ਹੇਠ ਅੱਜ ਤਰਨ ਤਾਰਨ ਸ਼ਹਿਰ ਵਿਖੇ ਵੱਖ-ਵੱਖ ਥਾਵਾਂ ‘ਤੇ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਦੁਕਾਨਦਾਰਾ ਦੀ ਚੈਕਿੰਗ ਕੀਤੀ ਗਈ ਅਤੇ  ਦੁਕਾਨਦਾਰਾਂ ਵੱਲੋਂ ਵਰਤੇ ਜਾ ਰਹੇ ਸਿੰਗਲ ਯੂਜ ਪਲਾਸਟਿਕ ਅਤੇ ਪਲਾਸਟਿਕ ਕੈਰੀ ਬੈਗਜ਼ ਦੀ ਲਗਭਗ 60 ਕਿਲੋ ਦੀ ਮਾਤਰਾ ਜ਼ਬਤ ਕੀਤੀ ਗਈ ਅਤੇ 05 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਮੁਕੰਮਲ ਤੌਰ ‘ਤੇ ਬੰਦ ਕੀਤੀ ਜਾਵੇ ਨਹੀਂ ਤਾਂ ਲਗਾਤਾਰ ਕਾਰਵਾਈਆਂ ਕਰਦਿਆਂ ਜੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਖਰੀਦਦਾਰੀ ਕਰਨ ਸਮੇਂ ਘਰ ਤੋਂ ਹੀ ਕੱਪੜੇ ਦੇ ਬਣੇ ਬੈਗ ਲੈ ਕੇ ਜਾਇਆ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ।  

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਜੋ ਕਿ ਸਿਹਤ ਅਤੇ ਵਾਤਾਵਰਣ ਲਈ ਹਾਨੀਕਾਰਕ ਹੈ, ਇਸ ਲਈ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ ਅਤੇ ਦੁਕਾਨਦਾਰਾਂ ਤੇ ਗ੍ਰਾਹਕਾਂ ਨੂੰ ਪਲਾਸਟਿਕ ਉਤਪਾਦਾਂ ਦੀ ਵਰਤੋਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।

ਉਹਨਾਂ ਦੱਸਿਆ ਕਿ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਦੇ ਨੋਟਿਫਿਕੇਸ਼ਨ ਤਹਿਤ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਈਅਰ ਬੱਡ ਪਲਾਸਟਿਕ ਸਟਿੱਕ ਵਾਲੇ, ਪਲਾਸਟਿਕ ਸਟਿੱਕ ਵਾਲੇ ਗੂਬਾਰੇ, ਪਲਾਸਟਿਕ ਦੇ ਝੰਡੇ, ਕੁਲਫੀ ਦੀ ਡੰਡੀ ਪਲਾਸਟਿਕ ਵਾਲੀ, ਆਇਸ ਕਰੀਮ ਸਟਿੱਕ, ਪਲਾਸਟਿਕ/ਥਰਮੋਕੋਲ ਦੇ ਫੁੱਲਾਂ ਵਾਲੀ ਸਜਾਵਟ, ਪਲੇਟ, ਕੱਪ, ਗਲਾਸ, ਕਾਟੇਂ, ਚਮਚੇ, ਚਾਕੂ, ਸਟਰਾਅ, ਟਰੇਅ, ਰੈਪਿੰਗ ਜਾਂ ਪੈਕਿਗ ਮਟੀਰੀਅਲ, ਮਠਾਈ ਦੇ ਡੱਬੇ ਉੱਤੇ ਪਲਾਸਟਿਕ ਰੈਪ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕਿਗ ਪਲਾਸਟਿਕ ਜਾਂ ਪੀ. ਵੀ. ਸੀ ਬੈਨਰ, ਪਲਾਸਟਿਕ ਆਇਟਿਮ, ਪਲਾਸਟਿਕ ਬੋਤਲ ਪਾਣੀ ਵਾਲੀ, ਸਟੋਰ ਕਰਨ ਲਈ ਬਰਤਨ, ਖਾਣੇ ਨੂੰ ਪੈਕ ਕਰਨ ਵਾਲਾ ਰੈਪ ਆਦਿ ਦੀ ਵਰਤੋਂ ‘ਤੇ ਮਨਾਹੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾ ਦੀ ਉਲੰਘਣਾ ਕਰਨ ‘ਤੇ ਵਾਤਾਵਰਣ ਸੁਰੱਖਿਆ ਐਕਟ 1986 ਦੇ ਤਹਿਤ ਅਤੇ ਸੈਨੀਟੇਸ਼ਨ ਬਾਇਲਾਜ 2020 ਦੇ ਤਹਿਤ ਸਮਾਨ ਜ਼ਬਤ ਕੀਤਾ ਜਾਵੇਗਾ ਅਤੇ ਚਾਲਾਨ ਵੀ ਕੱਟ ਦਿੱਤਾ ਜਾਵੇਗਾ। ਇਸ ਮੌਕੇ ਤਹਿਸੀਲਦਾਰ ਤਰਨ ਤਾਰਨ, ਐਸ. ਐਚ. ਓ. ਸਿਟੀ ਤਰਨ ਤਾਰਨ, ਐਸ. ਡੀ. ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਅੰਮ੍ਰਿਤਸਰ, ਅਤੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਅਧਿਕਾਰੀ ਸ਼ਾਮਿਲ ਸਨ।  

 

Tags: Punjab Admin , Amninder Kaur , Addittional Deputy Commissioner Tarn Taran , Tarn Taran , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD