Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਲੋੜੀਂਦਾ ਸਾਮਾਨ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ

ਸਾਧੂਵਾਲਾ, ਫੂਸ ਮੰਡੀ ਅਤੇ ਸਰਦੂਲਗੜ੍ਹ ਵਿਖੇ ਹੜ੍ਹ ਦੇ ਪਾਣੀ ਵਿਚ ਫਸੇ 455 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ-ਰਿਸ਼ੀਪਾਲ ਸਿੰਘ

DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 21 Jul 2023

Last updated on: Jul 21, 2023, 00:00 IST

ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਲੋੜੀਂਦਾ ਸਾਮਾਨ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ। ਲੋਕਾਂ ਦੇ ਲਈ ਵੱਡੀ ਮਾਤਰਾ ਵਿਚ ਖਾਣ ਪੀਣ ਦਾ ਸਾਮਾਨ, ਸੁੱਕਾ ਰਾਸ਼ਨ, ਦਵਾਈਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਉਪਲੱਬਧ ਹਨ। ਪਾਣੀ ਵਿਚ ਘਿਰੇ ਪਿੰਡਾਂ ਵਾਸੀਆਂ ਜਾਂ ਰਾਹਤ ਕੇਂਦਰਾਂ ਵਿਚ ਬੈਠੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। 

ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਦੂਲਗੜ੍ਹ ਹਲਕੇ ਦੇ ਪਿੰਡ ਭੱਲਣਵਾੜਾ ਵਿਖੇ ਘੱਗਰ ਵਿਚ ਪਏ ਪਾੜ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਪਿੰਡ ਭੱਲਣਵਾੜਾ ਵਿਖੇ ਪਿੰਡ ਵਾਸੀਆਂ ਨੂੰ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਮੌਕੇ ਲੋੜੀਂਦੇ ਸਾਮਾਨ ਬਾਰੇ ਪੁੱਛਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਹੁ ਨਾਲ ਸੁਣਿਆ। ਉਨ੍ਹਾਂ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਨੂੰ ਲੋੜੀਂਦੀ ਸਮੱਗਰੀ ਤੁਰੰਤ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ, ਤਾਂ ਜੋ ਲੋਕਾਂ ਨੂੰ ਪਾਣੀ ਦਾ ਪੱਧਰ ਵੱਧਣ ’ਤੇ ਕੋਈ ਸਮੱਸਿਆ ਪੇਸ਼ ਨਾ ਆਵੇ।

ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਸਰਦੂਲਗੜ੍ਹ ਵਿਖੇ ਬਣੇ ਰਾਹਤ ਕੈਂਪ ਦਾ ਜਾਇਜ਼ਾ ਲਿਆ ਅਤੇ ਬੱਚਿਆਂ ਨੂੰ ਰਸ ਅਤੇ ਬਿਸਕੁਟਾਂ ਦੀ ਵੰਡ ਕੀਤੀ। ਉਨ੍ਹਾਂ ਜਿੱਥੇ ਰਾਹਤ ਕੈਂਪ ਵਿਚ ਰਹਿ ਰਹੇ ਲੋਕਾਂ ਦਾ ਹਾਲ ਚਾਲ ਪੁੱਛਦਿਆਂ ਉਨ੍ਹਾਂ ਦੀਆਂ ਲੋੜਾਂ ਮੁਤਾਬਿਕ ਹਰ ਸੁਵਿਧਾ ਦੇਣ ਦਾ ਭਰੋਸਾ ਦਿਵਾਇਆ ਉੱਥੇ ਹੀ ਮੈਡੀਕਲ ਟੀਮਾਂ ਪਾਸੋਂ ਦਵਾਈਆਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਹਾਸਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਸਾਧੂਵਾਲਾ, ਫੂਸ ਮੰਡੀ ਅਤੇ ਸਰਦੂਲਗੜ੍ਹ ਦੇ ਵਾਰਡ ਨੰਬਰ 2 ਅਤੇ 3 ਵਿਚ ਹੜ੍ਹ ਦੇ ਪਾਣੀ ਵਿਚ ਫਸੇ 455 ਵਿਅਕਤੀਆਂ ਨੂੰ ਨੋਡਲ ਅਫ਼ਸਰ ਤਹਿਸੀਲਦਾਰ ਜੀਵਨ ਕੁਮਾਰ ਗਰਗ ਦੀ ਅਗਵਾਈ ਵਿਚ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਪਿੰਡ ਲੋਹਗੜ੍ਹ ਅਤੇ ਭੱਲਣਵਾੜਾ ਵਿਖੇ ਲੰਗਰ ਅਤੇ ਜ਼ਰੂਰੀ ਸਾਮਾਨ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ 165 ਪਰਿਵਾਰਾਂ ਨੂੰ ਲੋੜੀਂਦੀਆਂ ਦਵਾਈਆਂ ਅਤੇ 135 ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD