Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪਲੇਸਮੈਂਟ ਕੈਂਪ 'ਚ 2 ਉਮੀਦਵਾਰਾਂ ਦੀ ਨੌਕਰੀ ਲਈ ਚੋਣ, 3 ਦੂਜੇ ਗੇੜ੍ਹ ਦੀ ਇੰਟਰਵਿਊ ਲਈ ਸ਼ਾਰਟਲਿਸਟ

Punjab Admin, Arun Kumar, Employment Officer Rupnagar, Ropar

Web Admin

Web Admin

5 Dariya News

ਰੂਪਨਗਰ , 21 Jul 2023

Last updated on: Jul 21, 2023, 00:00 IST

ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫ਼ਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 2 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ ਅਤੇ 3 ਉਮੀਦਵਾਰਾਂ ਨੂੰ ਦੂਜੇ ਗੇੜ੍ਹ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਰਤਨ ਇੰਟਰਪ੍ਰਾਈਜ਼ਜ਼ ਰੂਪਨਗਰ ਕੰਪਨੀ ਦੇ ਨਿਯੋਜਕ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਗ੍ਰੈਜੂਏਟ ਯੋਗਤਾ ਪਾਸ ਉਮੀਦਵਾਰਾਂ ਦੀ ਅਤੇ ਸਿਲਾਈ ਓਪਰੇਟਰ ਦੀ ਅਸਾਮੀ ਲਈ ਆਈ.ਟੀ.ਆਈ. (ਸਿਲਾਈ) ਪਾਸ ਉਮੀਦਵਾਰਾਂ ਦੀ ਇੰਟਰਵਿਊ ਗਈ। 

ਉਨ੍ਹਾਂ ਦੱਸਿਆ ਕਿ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਬੀ.ਟੈਕ. (ਮਕੈਨਿਕਲ) ਨੂੰ ਤਰਜੀਹ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਦਾ ਸਥਾਨ ਰੋਪੜ ਸੀ ਅਤੇ ਇਸ ਕੈਂਪ ਵਿੱਚ 25 ਤੋਂ 45 ਸਾਲ ਸਾਲ ਦੇ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਸਨ।  ਸ਼੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ 20 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋ 2 ਉਮੀਦਵਾਰਾਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ ਅਤੇ 3 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। 

ਉਨ੍ਹਾਂ ਇਹ ਵੀ ਦੱਸਿਆ ਕਿ ਮਾਰਕੀਟਿੰਗ ਐਗਜ਼ੀਕਿਊਟਿਵ ਲਈ ਚੁਣੇ ਗਏ ਉਮੀਦਵਾਰਾਂ ਨੂੰ 14,000 ਤੋਂ 18,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਸਿਲਾਈ ਓਪਰੇਟਰ ਲਈ ਚੁਣੇ ਗਏ ਉਮੀਦਵਾਰਾਂ ਨੂੰ 6000 ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਪਲੇਸਮੈਂਟ ਅਫਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਰੂਪਨਗਰ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। 

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Punjab Admin , Arun Kumar , Employment Officer Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD