Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਅਜੀਤਪਾਲ ਸਿੰਘ ਕੋਹਲੀ ਨੇ ਹੜ੍ਹ ਦੀ ਲਪੇਟ 'ਚ ਆਏ ਮ੍ਰਿਤਕਾਂ ਦੇ ਵਾਰਸਾਂ ਨੂੰ ਸੌਂਪੇ ਚਾਰ-ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦੇ ਚੈੱਕ

ਕੋਹਲੀ ਨੇ ਕਿਹਾ, 'ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀ ਬਾਂਹ ਫੜੀ'

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 21 Jul 2023

Last updated on: Jul 21, 2023, 00:00 IST

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਦੋ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦੇ ਚਾਰ-ਚਾਰ ਲੱਖ ਰੁਪਏ ਦੇ ਚੈੱਕ ਸੌਂਪੇ, ਜਿਨ੍ਹਾਂ ਨੇ ਹੜ੍ਹ ਦੀ ਲਪੇਟ ਵਿੱਚ ਆਕੇ ਆਪਣੀ ਜਾਨ ਗਵਾ ਲਈ ਸੀ। ਵਿਧਾਇਕ ਕੋਹਲੀ ਨੇ ਇੱਥੇ ਸਰਕਟ ਹਾਊਸ ਵਿਖੇ ਹੜ੍ਹ ਦੇ ਪਾਣੀ ਵਿੱਚ 12 ਜੁਲਾਈ ਨੂੰ ਡੁੱਬਣ ਵਾਲੇ 16 ਸਾਲਾ ਬੱਚੇ ਆਊਬ ਪੁੱਤਰ ਮੁਰਲੀ, ਵਾਸੀ ਟਰੈਕਟਰ ਕਬਾੜੀ ਮਾਰਕੀਟ ਦੀਆਂ ਝੁੱਗੀਆਂ ਅਤੇ ਪਿੰਡ ਅਰਾਈਂ ਮਾਜਰਾ ਦੀ ਗੋਪਾਲ ਕਲੋਨੀ ਦੇ ਵਸਨੀਕ 36 ਸਾਲਾ ਅਜੇ ਸਹੋਤਾ ਪੁੱਤਰ ਸ਼ਾਮ ਲਾਲ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ।

ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਭਾਵੇਂ ਕਿ ਕੁਦਰਤੀ ਆਫ਼ਤ ਕਰਕੇ ਅਜਾਂਈ ਜਾਣ ਵਾਲੀਆਂ ਮਨੁੱਖੀ ਜਾਨਾਂ ਦੀ ਕੀਮਤ ਅਦਾ ਨਹੀਂ ਕੀਤਾ ਜਾ ਸਕਦੀ, ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਦਿਆਂ ਔਖੇ ਵੇਲੇ ਬਾਂਹ ਜਰੂਰ ਫੜੀ ਹੈ। ਵਿਧਾਇਕ ਨੇ ਕਿਹਾ ਕਿ ਉਹ ਖ਼ੁਦ ਲੋਕਾਂ ਦੇ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਧਾਇਕ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸਾਰੇ ਮੰਤਰੀ, ਵਿਧਾਇਕ, ਉਹ ਖ਼ੁਦ ਅਤੇ ਸਮੁੱਚੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਪੀੜਤਾਂ ਦੀ ਮਦਦ ਕੀਤੀ ਜਾਵੇਗੀ।

ਇਸ ਦੌਰਾਨ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਕਾਨੂੰਗੋ ਰਾਜ ਕੁਮਾਰ ਸਮੇਤ ਨਰੇਸ਼ ਕੁਮਾਰ ਕਾਕਾ, ਪ੍ਰਭਜੋਤ ਸਿੰਘ ਜੋਤੀ, ਰਣਜੀਤ ਚੰਡੌਕ, ਹਰਸ਼ਪਾਲ ਸਿੰਘ ਵਾਲੀਆ, ਯੋਗੇਸ਼ ਟੰਡਨ, ਜਗਤਾਰ ਸਿੰਘ ਤਾਰੀ, ਦਵਿੰਦਰਪਾਲ ਸਿੰਘ ਮਿੱਕੀ, ਇਤਵਿੰਦਰ ਸਿੰਘ ਹਨੀ ਲੂਥਰਾ, ਭਵਨਪੁਨੀਤ ਸਿੰਘ, ਸਿਮਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਪਾਲੀ, ਸੁਖਵਿੰਦਰ ਸਿੰਘ ਗਾਗੂ ਤੇ ਰਜਤ ਜਿੰਦਲ ਆਦਿ ਵੀ ਮੌਜੂਦ ਸਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD