Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹਾਂ ਨਾਲ ਹੋਏ ਨੁਕਸਾਨ ਦੀ ਮੁਲਾਂਕਣ ਪ੍ਰਕਿਰਿਆ ਦੀ ਸਮੀਖਿਆ ਲਈ ਵਿਧਾਇਕ ਬਰਿੰਦਰ ਗੋਇਲ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਮੂਨਕ ਤੇ ਖਨੌਰੀ ਇਲਾਕੇ ਦੇ ਪਿੰਡਾਂ ਦਾ ਦੌਰਾ

ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ‘ਚ ਰਾਹਤ ਤੇ ਮੁੜ ਵਸੇਬੇ ਦੇ ਕੰਮਾਂ ਲਈ ਟੀਮਾਂ 24 ਘੰਟੇ ਕਾਰਜਸ਼ੀਲ: ਡਿਪਟੀ ਕਮਿਸ਼ਨਰ

DC Sangrur, Deputy Commissioner Sangrur, Jitendra Jorwal, Sangrur, Barinder Goyal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੂਨਕ/ਖਨੌਰੀ/ਸੰਗਰੂਰ , 21 Jul 2023

Last updated on: Jul 21, 2023, 00:00 IST

ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਜ਼ਿਆਦਾ ਵਧਣ ਕਾਰਨ ਪਏ ਪਾੜਾਂ ਕਰਕੇ ਮੂਨਕ ਅਤੇ ਖਨੌਰੀ ਦੇ ਇਲਾਕਿਆਂ ‘ਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਮੁਲਾਂਕਣ ਪ੍ਰਕਿਰਿਆ ਦੀ ਸਮੀਖਿਆ ਲਈ ਵਿਧਾਇਕ ਬਰਿੰਦਰ ਗੋਇਲ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਸੰਗਰੂਰ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ‘ਚ ਰਾਹਤ ਅਤੇ ਮੁੜ ਵਸੇਬੇ ਲਈ ਸਿਹਤ ਤੇ ਪਸ਼ੂ ਪਾਲਣ ਵਿਭਾਗ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ ਹਨ। 

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਾਣੀ ਦੀ ਮਾਰ ਕਾਰਨ ਫਸਲਾਂ ਤੇ ਘਰਾਂ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਲ ਵਿਭਾਗ, ਪੰਚਾਇਤ ਵਿਭਾਗ ਤੇ ਖੇਤੀ-ਬਾੜੀ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਤੇ ਹੋਰਨਾਂ ਇਲਾਕਿਆਂ ‘ਚ ਪਹੁੰਚ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਾਸ਼ਾਸਨ ਵੱਲੋਂ ਲੋਕਾਂ ਦੀ ਹਰ ਪੱਖੋਂ ਸਹਾਇਤਾ ਲਈ ਪਿੰਡ ਹਮੀਰਗੜ੍ਹ, ਰਾਮਪੁਰ ਗੁੱਜਰਾਂ ਅਤੇ ਖਨੌਰੀ ਵਿਖੇ ਰਾਹਤ ਕੇਂਦਰ ਸਥਾਪਤ ਕੀਤੇ ਗਏ ਸਨ ਜਿੱਥੇ ਖਾਦ ਸਮੱਗਰੀ ਤੋਂ ਇਲਾਵਾ ਮੈਡੀਕਲ ਸਹਾਇਤਾ, ਪਸ਼ੂਆਂ ਲਈ ਹਰਾ-ਚਾਰਾ ਤੇ ਫ਼ੀਡ ਅਤੇ ਹੋਰਨਾਂ ਜ਼ਰੂਰੀ ਵਸਤਾਂ ਦਾ ਭੰਡਾਰ ਕਰਕੇ ਲੋੜ ਵਾਲ਼ੀਆਂ ਥਾਵਾਂ ‘ਤੇ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਦੀ ਮਾਰ ਨੂੰ ਘੱਟ ਤੋਂ ਘੱਟ ਕਰਨ ਲਈ ਸਮਾਂ ਰਹਿੰਦੇ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਇਸੇ ਕਰਕੇ ਇਸ ਇਲਾਕੇ ਦੇ ਬਹੁਤੇ ਹਿੱਸਿਆਂ ‘ਚ ਬਿਜਲੀ ਦੀ ਸਪਲਾਈ ਵੀ ਨਿਰਵਿਘਨ ਜਾਰੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਘੱਗਰ ‘ਚ ਪਏ ਪਾੜਾਂ ਨੂੰ ਪੂਰਨ ਦੀ ਪ੍ਰਕਿਰਿਆ ਵੀ ਨਾਲ਼ੋਂ-ਨਾਲ ਜਾਰੀ ਹੈ ਤਾਂ ਜੋ ਜਲਦ ਤੋਂ ਜਲਦ ਪਾਣੀ ਦੇ ਵਹਾਅ ਨੂੰ ਕਾਬੂ ਕੀਤਾ ਜਾ ਸਕੇ।

ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਇਸ ਵਾਰ ਹੱਦ ਤੋਂ ਵੱਧ ਪਾਣੀ ਆਉਣ ਕਾਰਨ ਵੀ ਘੱਗਰ ਦਰਿਆ ‘ਚ 752 ਫੁੱਟ ਤੋਂ ਉੱਪਰ ਪਹੁੰਚ ਕੇ ਪਾੜ ਪਿਆ ਜਦੋਂਕਿ ਪਹਿਲਾਂ 748 ਫੁੱਟ ‘ਤੇ ਹੀ ਘੱਗਰ ਲੋਕਾਂ ਦਾ ਵੱਡਾ ਨੁਕਸਾਨ ਕਰ ਦਿੰਦਾ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਘੱਗਰ ਦੀ ਸਫਾਈ ਦੇ ਨਾਲ-ਨਾਲ ਮਜ਼ਬੂਤੀ ਦਾ ਕੰਮ ਬੜੇ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਕਰਵਾਇਆ ਗਿਆ ਸੀ ਪਰ ਬੇਹਿਸਾਬਾ ਪਾਣੀ ਆਉਣ ਕਾਰਨ ਇਹ ਕੰਢਿਆਂ ਤੋਂ ਉੱਪਰ ਦੀ ਨਿਕਲ ਗਿਆ।

ਵਿਧਾਇਕ ਬਰਿੰਦਰ ਗੋਇਲ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਫਸਲਾਂ ਤੇ ਹੋਰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ‘ਚ ਪੰਜਾਬ ਸਰਕਾਰ ਹਰ ਸਮੇਂ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਮੁੜ ਵਸੇਬੇ ਲਈ ਮੁਆਵਜ਼ੇ ਤੋਂ ਇਲਾਵਾ ਲੋੜੀਂਦੀ ਪਨੀਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੂਬਾ ਸਿੰਘ, ਡੀ.ਡੀ.ਪੀ.ਓ. ਸੁਖਚੈਨ ਸਿੰਘ, ਐਕਸੀਅਨ ਗੁਰਸ਼ਰਨ ਵਿਰਕ, ਡੀ.ਐਸ.ਪੀ. ਮਨੋਜ ਗੋਰਸੀ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur , Barinder Goyal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD