Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ ਹੋਇਆ ਇਕ ਰੋਜ਼ਾ ਵਿਸ਼ੇਸ਼ ਕੈਰੀਅਰ ਕਾਊਂਸਲਿੰਗ ਸੈਮੀਨਾਰ

ਅਸ਼ੋਕਾ ਯੂਨੀਵਰਸਿਟੀ ਸੋਨੀਪਤ ਦੇ ਰਿਸੋਰਸ ਪਰਸਨ ਨੇ ਵਿਦਿਆਰਥੀਆਂ ਦਾ ਕੀਤਾ ਮਾਰਗ ਦਰਸ਼ਨ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Jul 2023

Last updated on: Jul 21, 2023, 00:00 IST

ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਅਸ਼ੋਕਾ ਯੂਨੀਵਰਸਿਟੀ ਸੋਨੀਪਤ ਦੇ ਸਹਿਯੋਗ ਨਾਲ ਇਕ ਰੋਜ਼ਾ ਵਿਸ਼ੇਸ਼ ਕੈਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਯੂਨੀਵਰਸਿਟੀ ਤੋਂ ਰਿਸੋਰਸ ਪਰਸਨ ਮਿਸ ਹਿਨਾ ਵਲੋਂ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ। ਇਸ ਸੈਮੀਨਾਰ ਵਿਚ ਐਸ.ਏ.ਵੀ ਜੈਨ ਡੇਅ ਬੋਰਡਿੰਗ ਸਕੂਲ, ਮਾਊਂਟ ਕਾਰਮਲ ਸਕੂਲ ਕੱਕੋਂ, ਜੈਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸਰਕਾਰੀ ਕੰਨਿਆ ਸਮਾਰਟ ਸਕੂਲ ਰੇਲਵੇ ਮੰਡੀ, ਨਵੋਦਿਆ ਵਿਦਿਆਲਿਆ, ਕੇਂਦਰੀ ਵਿਦਿਆਲਿਆ, ਪੀ.ਡੀ.ਆਰਿਆ ਸਕੂਲ ਅਤੇ ਟ੍ਰਿਪਲ ਐਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਦੱਸਿਆ ਕਿ ਇਸ ਕੈਰੀਅਰ ਕਾਊਂਸÇਲੰਗ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਵਿਕਲਪਾਂ ਬਾਰੇ ਜਾਣਨ ਅਤੇ ਇਕ ਅਨੁਭਵੀ ਕੈਰੀਅਰ ਕਾਊਂਸਲਰ ਦਾ ਮਾਰਗ ਦਰਸ਼ਨ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਰਜਸ਼ਾਲਾ ਵਿਚ ਕਈ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਗਿਆ, ਤਾਂ ਜੋ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ ਅਤੇ ਸ਼ਕਤੀਆਂ ਦੀ ਪਹਿਚਾਣ ਕਰਕੇ ਕੈਰੀਅਰ ਵਿਕਲਪਾਂ ਦਾ ਪਤਾ ਲੱਗ ਸਕੇ। 

ਉਨ੍ਹਾਂ ਕਿਹਾ ਕਿ ਡਿਜੀਟਲ ਲਾਇਬ੍ਰੇਰੀ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਜੀਵਨ ਵਿਚ ਇਕ ਚੰਗਾ ਪਲੇਟਫਾਰਮ ਮਿਲ ਸਕੇ। ਰਿਸੋਰਸ ਪਰਸਨ ਮਿਸ ਹਿਨਾ ਨੇ ਇਸ ਸੈਸ਼ਨ ਦੌਰਾਨ ਜਿਥੇ ਵਿਦਿਆਰਥੀਆਂ ਨੂੰ ਕੈਰੀਅਰ ਚੁਣਨ ਵਿਚ ਸਹਾਇਤਾ ਦੇ ਟਿਪਸ ਦਿੱਤੇ, ਉਥੇ ਕਈ ਪਹਿਲੂਆਂ ਨੂੰ ਵੀ ਕਵਰ ਕੀਤਾ, ਜਿਸ ਵਿਚ ਫਿਊਚਰ ਟਰੈਂਡ ਆਫ਼ ਇੰਡੀਆ, ਕਾਂਸੈਪਟ ਆਫ਼ ਲਿਬਰਲ ਐਜੂਕੇਸ਼ਨ, ਪ੍ਰੀਪੇਅਰ ਫਾਰ ਲਾਈਨ ਨਾਟ ਫਾਰ ਜਾਬ, ਪਲੇਸਮੈਂਟ ਐਂਡ ਹਾਇਰ ਐਜੂਕੇਸ਼ਨ, ਨੀਡ ਬੇਸਡ ਫਾਈਨਾਂਸ਼ੀਅਲ ਏਡ, ਹਾਲਿਸਟਕ ਐਡਮਿਸ਼ਨ ਪ੍ਰੋਸੈਸ ਆਦਿ ਸ਼ਾਮਿਲ ਸਨ। 

ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਤੇ ਰਿਸੋਰਸ ਪਰਸਨ ਨਾਲ ਗੱਲਬਾਤ ਕਰਕੇ ਆਪਣੀਆਂ ਸ਼ੰਕਾਵਾਂ ਦਾ ਵੀ ਨਿਵਾਰਣ ਕੀਤਾ। ਇਸ ਮੌਕੇ ਪ੍ਰਸਿੱਧ ਲੇਖਕ ਖੁਸ਼ਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਦਸੂਹਾ ਓਜਸਵੀ ਅਲੰਕਾਰ, ਜ਼ਿਲ੍ਹਾ ਰੋਜਗਾਰ ਅਫ਼ਸਰ ਗੁਰਮੇਲ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਜੋਆ ਸਦੀਕੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ, ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD