Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਤਾ ਚਿੰਤਪੁਰਨੀ ਮੇਲਾ : ਲੰਗਰ ਦੌਰਾਨ ਨਹੀਂ ਹੋਵੇਗੀ ਡੀ. ਜੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ

ਡਿਪਟੀ ਕਮਿਸ਼ਨਰ ਨੇ ਲੰਗਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਲਿਆ ਫ਼ੈਸਲਾ

DC Hoshiarpur, Deputy Commissioner Hoshiarpur, Komal Mittal, Hoshiarpur, Say No To Plastic

Web Admin

Web Admin

5 Dariya News

ਹੁਸ਼ਿਆਰਪੁਰ , 21 Jul 2023

Last updated on: Jul 21, 2023, 00:00 IST

17 ਤੋਂ 25 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਇਸ ਵਾਰ ਲਗਾਏ ਜਾਣ ਵਾਲੇ ਲੰਗਰਾਂ ਮੌਕੇ ਡੀ. ਜੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਫ਼ੈਸਲਾ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਲੰਗਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਲਿਆ। 

ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਲੰਗਰ ਲਗਾਉਣ ਮੌਕੇ ਸਫ਼ਾਈ ਪ੍ਰਬੰਧ ਬਰਕਰਾਰ ਰੱਖਣੇ ਯਕੀਨੀ ਬਣਾਏ ਜਾਣ, ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਵਿਘਨ ਟ੍ਰੈਫਿਕ ਵਿਵਸਥਾ ਲਈ ਉਨ੍ਹਾਂ ਵੱਲੋਂ ਸੜਕ ’ਤੇ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਨਿਰਧਾਰਤ ਥਾਵਾਂ ’ਤੇ ਹੀ ਲੰਗਰ ਲਗਾਏ ਜਾਣ। 

ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵੱਲੋਂ ਇਹ ਰਜਿਸਟ੍ਰੇਸ਼ਨ ਐਸ. ਡੀ. ਐਮ ਦਫ਼ਤਰ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਈਲ ਪਖਾਨੇ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਸਿਹਤ ਸੁਵਿਧਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਵੀ ਕੀਤੇ ਜਾਣਗੇ। 

ਇਸੇ ਤਰ੍ਹਾਂ ਫਾਇਰ ਟੈਂਡਰ ਅਤੇ ਐਂਬੂਲੈਂਸਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਾਹਨਾਂ ਨਾਲ ਹਮੇਸ਼ਾ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਲੰਗਰ ਕਮੇਟੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਦੌਰਾਨ ਐਸ. ਪੀ ਮਨਜੀਤ ਕੌਰ ਅਤੇ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਭਾਰਤੀ ਸਨਾਤਨ ਧਰਮ ਮਹਾਵੀਰ ਦਲ, ਮਈਆ ਜੀ ਅਸੀਂ ਨੌਕਰ ਤੇਰੇ, ਚਿੰਤਪੁਰਨੀ ਸੇਵਾ ਦਲ ਬਾਲ ਕ੍ਰਿਸ਼ਨ ਰੋਡ, ਚਿੰਤਪੁਰਨੀ ਸੇਵਾ ਕਮੇਟੀ ਬਾਲ ਕ੍ਰਿਸ਼ਨ ਰੋਡ, ਜੈ ਮਾਂ ਚਿੰਤਪੁਰਨੀ ਲੰਗਰ ਕਮੇਟੀ, ਮਾਤਾ ਚਿੰਤਪੁਰਨੀ ਸੇਵਾ ਸੁਸਾਇਟੀ ਵੈਸ਼ਨੋ ਧਾਮ, ਸਫਾਈ ਕਮੇਟੀ, ਸਵੱਛਤਾ ਕਾ ਲੰਗਰ ਸੇਵਾ ਸੁਸਾਇਟੀ ਦੇ ਨੁਮਾਇੰਦੇ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD