Saturday, 18 May 2024

 

 

ਖ਼ਾਸ ਖਬਰਾਂ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਘੱਗਰ ਦੇ ਡੇਹਰ, ਆਲਮਗੀਰ, ਟਿਵਾਣਾ ਲਿੰਕ ਬੰਨ੍ਹ ’ਚ ਪਏ ਪਾੜ ਦੀ ਮੁਰੰਮਤ ਦਾ ਲਿਆ ਜਾਇਜ਼ਾ

ਡਰੇਨੇਜ ਵਿਭਾਗ ਵੱਲੋਂ 4500 ਫੁੱਟ ਲੰਬਾ ਪਾੜ ਪੂਰਨ ਲਈ ਕੀਤੀ ਮਿਹਨਤ ਨੂੰ ਸਰਾਹਿਆ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਲਾਲੜੂ/ਡੇਰਾਬੱਸੀ/ਐੱਸ.ਏ.ਐੱਸ.ਨਗਰ , 21 Jul 2023

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸ਼ਾਮ ਘੱਗਰ ਦੇ ਡੇਹਰ, ਆਲਮਗੀਰ, ਟਿਵਾਣਾ ਲਿੰਕ ਬੰਨ੍ਹ ’ਚ ਪਏ ਪਾੜ ਦੀ ਮੁਰੰਮਤ ਦੇ ਜੰਗੀ ਪੱਧਰ ’ਤੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ 4500 ਫੁੱਟ ਲੰਬਾ ਪਾੜ ਜੋ ਹੜ੍ਹ ਦੇ ਪਾਣੀ ਨਾਲ ਘੱਗਰ ਦੇ ਤਲ ਤੋਂ ਕਾਫ਼ੀ ਨੀਵਾਂ ਚਲਾ ਗਿਆ ਸੀ, ਡਰੇਨੇਜ ਮਹਿਕਮੇ ਵੱਲੋਂ ਬਹੁਤ ਹੀ ਮੇਹਨਤ ਨਾਲ ਪੂਰਾ ਕੀਤਾ ਗਿਆ ਹੈ। 

ਉੁਨ੍ਹਾਂ ਕਿਹਾ ਕਿ ਇਸ ਨੂੰ ਪਹਿਲਾਂ ਜਿੰਨੇ ਬੰਨ੍ਹ ਦੀ ਉਚਾਈ ਤੱਕ ਲਿਜਾਣ ਲਈ ਇੱਕ ਹਫ਼ਤਾ ਕੰਮ ਹੋਰ ਚੱਲੇਗਾ। ਇਸ ਮੌਕੇ ਏ ਡੀ ਸੀ (ਪੇਂਡੂ ਵਿਕਾਸ) ਅਮਿਤ ਬੈਂਬੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਮਿੱਟੀ ਦੇ ਬੰਨ੍ਹ ਨੂੰ ਸਿੱਧੀ ਟੱਕਰ ਤੋਂ ਬਚਾਉਣ ਲਈ 3 ਤੋਂ 4 ਲੱਖ ਗੱਟਾ ਇਸ ਦੇ ਅੰਦਰ ਲਾਇਆ ਜਾਵੇਗਾ ਤਾਂ ਜੋ ਰਿਬੱਟਮੈਂਟ ਬਣਾਈ ਜਾ ਸਕੇ।  

ਉਨ੍ਹਾਂ ਨੇ ਡਰੇਨੇਜ ਮਹਿਕਮੇ ਦੇ ਕਾਰਜਕਾਰੀ ਇੰਜੀਨੀਅਰ ਰਜਤ ਗਰੋਵਰ ਅਤੇ ਐਸ ਡੀ ਐਮ ਡੇਰਬੱਸੀ ਹਿਮਾਂਸ਼ੂ ਗੁਪਤਾ ਵੱਲੋਂ ਇਸ ਕੰਮ ਨੂੰ ਦਿ੍ਰੜਤਾ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਟਿਵਾਣਾ ਤੋਂ ਅੱਗੇ ਖਜੂਰ ਮੰਡੀ ਤੇ ਸਾਧਾਪੁਰ ਤੱਕ ਵੀ ਬੰਨ੍ਹ ਬਣਾਉਣ ਦੀ ਰੱਖੀ ਮੰਗ ’ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਬੰਧੀ ਸਰਕਾਰ ਨੂੰ ਤਜ਼ਵੀਜ਼ ਭੇਜੀ ਗਈ ਹੈ ਅਤੇ ਪ੍ਰਵਾਨਗੀ ਮਿਲਦਿਆਂ ਹੀ ਇਸ ’ਤੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਉਨ੍ਹਾਂ ਨੇ ਘੱਗਰ ਦੇ ਪਾਣੀ ਦੀ ਮਾਰ ਨਾਲ ਜ਼ਮੀਨਾਂ ਅਤੇ ਫ਼ਸਲਾਂ ਖਰਾਬ ਹੋਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਪ੍ਰਭਾਵਿਤ ਕਿਸਾਨਾਂ ਨੂੰ ਭਰੋੋਸਾ ਦਿੱਤਾ ਕਿ ਅਗਲੇ ਹਫ਼ਤੇ ਉਨ੍ਹਾਂ ਦੇ ਖਰਾਬੇ ਦਾ ਅਨੁਮਾਨ/ਗਿਰਦਾਵਰੀ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਬਣਦੇ ਮੁਆਵਜ਼ੇ ਦੀ ਰਿਪੋਰਟ ਤਿਆਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ’ਚ ਕਿਸਾਨਾਂ ਦੇ ਨਾਲ ਹੈ ਅਤੇ ਉੁਨ੍ਹਾਂ ਦੇ  ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹੈ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD