Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਸੈਣੀਆਂ ਦੇ ਵਸਨੀਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਇਸ ਦੇ ਬਚਾਅ ਬਾਰੇ ਕੀਤਾ ਜਾਗਰੂਕ

Health, Dr. Satish Goyal, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 22 Jul 2023

Last updated on: Jul 22, 2023, 00:00 IST

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਕਵਿਤਾ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਸੈਣੀਆ ਵਿਖੇ ਪਿੰਡ ਵਾਸੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਅਤੇ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਵਿਜੇ ਕੁਮਾਰ ਦੀ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਦਾ ਮਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕਟਦਾ ਹੈ, ਅਗਰ ਕਿਸੇ ਨੂੰ ਵੀ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ।

ਉਨ੍ਹਾਂ ਕਿਹਾ ਕਿ ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ, ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। 

ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਘਰ ਵਿਚ ਜੇਕਰ ਕਿਸੇ ਨੂੰ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਦਾ ਟੈਸਟ ਮੁਫਤ ਵਿੱਚ ਸਰਕਾਰੀ ਹਸਪਤਾਲ ਵਿੱਚ , ਸਰਕਾਰੀ ਸਿਹਤ ਕੇਂਦਰਾਂ ਵਿੱਚ ਕਰਵਾ ਸਕਦਾ ਹੈ ਅਤੇ ਇਸ ਦਾ ਇਲਾਜ ਵੀ ਮੁਫ਼ਤ ਦਿੱਤਾ ਜਾਂਦਾ ਹੈ। 

ਇਸ ਦੌਰਾਨ ਵਿੱਕੀ ਐਮ ਪੀ ਐਚ ਡਬਲਿਊ, ਮਨਜੀਤ ਕੌਰ ਏ ਐਨ ਐਮ, ਪਾਯਲ ਆਸ਼ਾ ਵਰਕਰ, ਨਰੇਸ਼ ਰਾਣੀ ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Health , Dr. Satish Goyal , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD