Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਜੱਚਾ-ਬੱਚਾ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Health, Dr. Davinderjit kaur, Civil Surgeon , Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 22 Jul 2023

Last updated on: Jul 22, 2023, 00:00 IST

ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਜ਼ਿਲਾ ਹਸਪਤਾਲ ਵਿੱਚ ਜੱਚਾ ਬੱਚਾ ਵਾਰਡ ਦਾ ਦੌਰਾ ਕੀਤਾ। ਵਾਰਡ ਦਾ ਦੌਰਾ ਕਰਨ ਮੌਕੇ ਉਹਨਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਉਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ । 

ਦਾਖਿਲ ਮਰੀਜਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਦਵਿੰਦਰਜੀਤ ਕੌਰ ਨੇ ਉਨ੍ਹਾਂ ਨੂੰ ਪੁੱਛਿਆ ਕਿ ਜੇਕਰ ਉਨ੍ਹਾਂ ਨੂੰ ਸਿਹਤ ਸਹੂਲਤਾਂ ਵਿੱਚ ਕੋਈ ਮੁਸ਼ਕਿਲ ਪੇਸ਼ ਆਈ ਹੋਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ  ਕਿਉਂਕਿ ਸਰਕਾਰ ਵੱਲੋਂ  ਜੱਚਾ—ਬੱਚਾ ਨੂੰ ਸਿਹਤ ਸਹੂਲਤਾਂ ਪਹਿਲ ਦੇ ਆਧਾਰ ਤੇ ਬਿਲਕੁਲ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੀਆਂ ਗਰਭਵਤੀਆਂ ਨੂੰ ਖੱਜਲ—ਖੁਆਰ ਨਹੀਂ ਹੋਣ ਦਿੱਤੀ ਜਾਵੇਗੀ, ਇਸ ਮੌਕੇ ਤੇ ਓਹਨਾ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਸਟਾਫ ਨੂੰ ਪ੍ਰੇਰਿਤ ਕੀਤਾ ਅਤੇ ਬੱਚਿਆਂ ਦਾ ਟੀਕਾਕਰਣ ਸਮੇਂ ਸਿਰ ਕਰਵਾਉਣ ਦੀ ਅਪੀਲ ਕੀਤੀ। 

ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਚੇ ਸਟਾਫ ਨੂੰ ਮਰੀਜ਼ਾ ਨਾਲ ਵਧੀਆ ਵਿਵਹਾਰ ਕਰਨ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀ ਹਦਾਇਤ ਵੀ ਕੀਤੀ। ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾ ਦਾ ਜਾਇਜ਼ਾ ਲਿਆ।

 

Tags: Health , Dr. Davinderjit kaur , Civil Surgeon , Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD