Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਸਕੂਲ ਆਫ ਐਮੀਨੈਂਸ ਦੀ ਇਮਾਰਤ ਦੀ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਦੂਜੇ ਫੇਜ਼ ਵਿੱਚ ਖਰਚ ਕੀਤੇ ਜਾਣਗੇ 60 ਲੱਖ ਰੁਪਏ ਸਿੱਖਿਆ ਖੇਤਰ ’ਚ ਪੰਜਾਬ ਹੁਣ ਬਣੇਗਾ ਨੰਬਰ ਇਕ ਸੂਬਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 22 Jul 2023

Last updated on: Jul 22, 2023, 00:00 IST

ਪੰਜਾਬ ਸਰਕਾਰ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਬਣਾਇਆ ਜਾਵੇਗਾ ਅਤੇ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਸੂਬਾ ਬਣ ਕੇ ਉਭਰੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਗੁਰੂ ਵਿਖੇ  ‘ਸਕੂਲ ਆਫ਼ ਐਮੀਨੈਂਸ’ ਦੀ ਇਮਾਰਤ ਦੀ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। 

ਉਨਾਂ ਦੱਸਿਆ ਕਿ ਪਹਿਲੇ ਫੇਜ਼ ਵਿੱਚ ਇਸ ਸਕੂਲ ਵਿੱਚ 1 ਕਰੋੜ ਰੁਪਏ ਲੱਗ ਚੁੱਕੇ ਹਨ ਅਤੇ ਹੁਣ ਦੂਜੇ ਫੇਜ ਵਿੱਚ 60 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨਾਂ ਦੱਸਿਆ ਕਿ ਦੂਜੇ ਫੇਜ ਵਿੱਚ ਕਮਰਿਆਂ ਵਿੱਚ ਟਾਈਲਾਂ ਅਤੇ ਬਰਾਂਡਿਆਂ ਵਿੱਚ ਗਰੀਨ ਮਾਰਬਲ ਲਗਾਇਆ ਜਾਵੇਗਾ।

 ਸ: ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਲੋਕ ਨਿਰਮਾਣ ਮੰਤਰੀ  ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ  ਵਿੱਚ ਸਿੱਖਿਆ ਅਤੇ ਸਿਹਤ ਨੂੰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਫਿਰ ਰੰਗਲਾ ਪੰਜਾਬ ਬਣੇਗਾ। 

ਸ: ਈ.ਟੀ.ਓ. ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ  ‘ਸਕੂਲ ਆਫ਼ ਐਮੀਨੈਂਸ’ ਦੇ ਸਾਰੇ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ। ਉਨਾਂ ਕਿਹਾ ਕਿ ਇਨਾਂ ਸਕੂਲਾਂ ਵਿਚੋਂ ਹੀ ਪੰਜਾਬ ਦਾ ਭਵਿੱਖ ਨਿਕਲਣਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਈਏ। 

ਉਨਾਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰਨਗੇ। ਇਸ ਮੌਕੇ ਮੈਡਮ ਸੁਹਿੰਦਰ ਕੌਰ, ਜਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਸੁਸ਼ੀਲ ਤੁਲੀ, ਪ੍ਰਿੰਸੀਪਲ ਜਤਿੰਦਰ ਕੌਰ, ਜਿਲਆ ਕੋਆਰਡੀਨੇਟਰ ਸ: ਜਸਬੀਰ ਸਿੰਘ ਗਿੱਲ, ਸ: ਸੁਖਵਿੰਦਰ ਸਿੰਘ, ਸ: ਸਤਿੰਦਰ ਸਿੰਘ, ਸ਼੍ਰੀ ਨਰੇਸ਼ ਪਾਠਕ, ਸਰਬਜੀਤ ਡਿੰਪੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜ਼ਰ ਸਨ। 

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD