Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਾਂਦਪੁਰਾ ਨਜ਼ਦੀਕ ਟੁੱਟੇ ਬੰਨ੍ਹ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ, ਜਲਦ ਲੋਕਾਂ ਨੂੰ ਮਿਲੇਗੀ ਰਾਹਤ-ਵਿਧਾਇਕ ਬੁੱਧ ਰਾਮ

ਮਸ਼ੀਨਰੀ ਤੇ ਹੋਰ ਸਾਜੋ ਸਾਮਾਨ ਨਾਲ ਲੈੱਸ ਸਮੁੱਚਾ ਅਮਲਾ ਲਗਾਤਾਰ ਰਾਹਤ

Principal Budh Ram, Mansa,AAP, Aam Aadmi Party, Aam Aadmi Party Punjab, AAP Punjab, DC Mansa, Deputy Commissioner Mansa, Rishipal Singh, Chander Gend, Divisional Commissioner Faridkot

5 Dariya News

5 Dariya News

5 Dariya News

ਬੁਢਲਾਡਾ/ਮਾਨਸਾ , 22 Jul 2023

Last updated on: Jul 22, 2023, 00:00 IST

ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ, ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਚੰਦਰ ਗੇਂਦ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਚਾਂਦਪੁਰਾ ਬੰਨ੍ਹ ਹਰਿਆਣਾ ਦੀ ਹੱਦ ਵਿਚ ਪੈਂਦੇ ਪਿੰਡ ਸਿਧਾਣੀ ਨੇੜੇ ਪਏ ਪਾੜ ਨੂੰ ਪੂਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਡਰੇਨਜ਼ ਵਿਭਾਗ ਸਮੇਤ ਫੌਜ ਦੇ ਜਵਾਨਾਂ ਨੂੰ ਸਮੁੱਚੇ ਕਾਰਜ ਨੂੰ ਜਲਦ ਨੇਪਰੇ ਚੜ੍ਹਾਉਣ ਦੇ ਆਦੇਸ਼ ਜਾਰੀ ਕੀਤੇ।

ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਪਿੰਡਾਂ ਵਿੱਚ ਰਾਹਤ ਕਾਰਜ਼ ਲਈ ਟੀਮਾਂ ਬਣਾਈਆਂ ਹੋਈਆਂ ਹਨ ਜਿੰਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ। ਜਿੱਥੇ ਕਿਤੇ ਰਾਸ਼ਨ ਪਾਣੀ, ਹਰਾ ਚਾਰਾ, ਮੈਡੀਕਲ ਸਹਾਇਤਾ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ ਤਾਂ ਉਹ ਸਰਕਾਰੀ ਤੌਰ ’ਤੇ ਵੀ ਭੇਜੀ ਜਾਂਦੀ ਹੈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ। 

ਉਨ੍ਹਾਂ ਸਮੁੱਚੀਆਂ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਹੋਰ ਦਾਨੀ ਸੱਜਣਾਂ ਦਾ ਵੀ ਇਸ ਕੁਦਰਤੀ ਆਫ਼ਤ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਪਾਸੋਂ ਸਥਿਤੀ ਬਾਰੇ ਜਾਣਕਾਰੀ ਲੈਂਣ ਉਪਰੰਤ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੇਂਦ ਨੇ ਦੱਸਿਆ ਕਿ ਇੱਥੇ ਲਗਭਗ 180 ਫੁੱਟ ਦਾ ਪਾੜ ਪੈਣ ਕਾਰਨ ਨਜ਼ਦੀਕੀ ਪਿੰਡ ਪਾਣੀ ਨਾਲ ਪ੍ਰਭਾਵਿਤ ਹੋਏ ਹਨ। 

ਪਾੜ ਨੂੰ ਪੂਰਨ ਦਾ ਕੰਮ ਡਰੇਨਜ ਵਿਭਾਗ ਅਤੇ ਭਾਰਤੀ ਸੈਨਾ ਦੀਆਂ ਟੀਮਾਂ ਵੱਲੋਂ ਜੰਗੀ ਪੱਧਰ ’ਤੇ ਜਾਰੀ ਹੈ। ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਜ਼ਰੂਰੀ ਮਸ਼ੀਨਰੀ, ਮਿੱਟੀ, ਗੱਟੇ ਅਤੇ ਹੋਰ ਲੋੜੀਂਦਾ ਸਾਜੋ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਸ੍ਰੀ ਚੰਦਰ ਗੇਂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀ ਸੁਚੱਜੀ ਅਗਵਾਈ ਵਿਚ ਸਮੁੱਚਾ ਪ੍ਰਸ਼ਾਸਨਿਕ ਅਮਲਾ, ਐਨ.ਡੀ.ਆਰ.ਐਫ ਅਤੇ ਮਿਲਟਰੀ ਦੇ ਜਵਾਨ ਲਗਾਤਾਰ ਬਚਾਅ ਕਾਰਜਾਂ ਵਿਚ ਜੁਟੇ ਹੋਏ ਹਨ, ਜਿਸ ਸਦਕਾ ਚਾਂਦਪੁਰਾ ਨਜ਼ਦੀਕ ਪਏ 180 ਫੁੱਟ ਪਾੜ ਵਿਚੋਂ ਕਰੀਬ 70 ਫੁੱਟ ਪਾੜ ਨੂੰ ਪੂਰ ਲਿਆ ਗਿਆ ਹੈ ਤੇ ਜਲਦ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਨੂੰ ਪੂਰਨ ਦੇ ਕਾਰਜ ਵਿਚ ਲੋੜੀਂਦੀ ਹਰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਟੀਮਾਂ ਤਨਦੇਹੀ ਨਾਲ ਇਸ ਕਾਰਜ਼ ਵਿਚ ਜੁਟੀਆਂ ਹੋਈਆਂ ਹਨ। ਨਜ਼ਦੀਕੀ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਪਾਸੋਂ ਨਿਰੰਤਰ ਉਨ੍ਹਾਂ ਦੀਆਂ ਜ਼ਰੂਰਤਾਂ ਤੇ ਮੁਸ਼ਕਿਲਾਂ ਬਾਰੇ ਜਾਣਕਾਰੀ ਲੈਂਦਿਆਂ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ, ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਐਕਸੀਅਨ ਡਰੇਨਜ਼ ਵਿਭਾਗ ਸਰੂਪ ਸਿੰਘ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ, ਫੌਜ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , DC Mansa , Deputy Commissioner Mansa , Rishipal Singh , Chander Gend , Divisional Commissioner Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD