Monday, 20 May 2024

 

 

ਖ਼ਾਸ ਖਬਰਾਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ

 

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਵਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ

ਬਲੌਂਗੀ ਤੇ ਬੱਡਮਾਜਰਾ 'ਚ ਡਾਇਰੀਆ ਦੇ ਮਰੀਜ਼ ਘਟੇ, ਸਥਿਤੀ ਕਾਬੂ ਹੇਠ

Health, Dr. Adarshpal Kaur, Director Health & Family Welfare Department Punjab, Mohali

Web Admin

Web Admin

5 Dariya News

ਐੱਸ ਏ ਐੱਸ ਨਗਰ/ਖਰੜ , 22 Jul 2023

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਅੱਜ ਜ਼ਿਲ੍ਹਾ ਐੱਸ ਏ ਐੱਸ. ਨਗਰ ਦੇ ਮੀਂਹ ਨਾਲ ਪ੍ਰਭਾਵਿਤ ਖੇਤਰ ਵਿਚ ਪੈਦਾ ਹੋ ਰਹੀਆਂ ਬਿਮਾਰੀਆਂ ਤੋਂ ਰਾਹਤ ਸਬੰਧੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਬਲੌਂਗੀ ਵਿਖੇ ਚੱਲ ਰਹੇ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਨਾਲ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ, ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ, ਜਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ, ਡਾ. ਹਰਪ੍ਰੀਤ ਕੌਰ ਵੀ ਮੌਜੂਦ ਸਨ। 

ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਵਿਚ ਬਿਮਾਰੀਆਂ ਤੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਹਨ। ਮੈਡੀਕਲ ਚੈੱਕਅਪ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵਿਭਾਗ ਦੇ ਅੱਖਾਂ ਦੇ ਮਾਹਰ ਡਾਕਟਰ ਅਤੇ ਅਪਥਾਲਮਿਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਵਿਚ ਕੈਂਪ ਲਗਾ ਕੇ ਮਰੀਜਾਂ ਵਿਚ ਅੱਖਾਂ ਦੀ ਇਨਫੈਕਸ਼ਨ ਦੀ ਜਾਂਚ ਕੀਤੀ ਜਾਵੇ ਅਤੇ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾਵੇ। ਪੀਣ ਦੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਗਈਆਂ ਹਨ। 

ਮੱਛਰ ਦੇ ਲਾਰਵੇ ਦੇ ਖਾਤਮੇ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਫੌਗਿੰਗ ਅਤੇ ਸਪਰੇਅ ਕਰਵਾਈ ਜਾ ਰਹੀ ਹੈ।

 

Tags: Health , Dr. Adarshpal Kaur , Director Health & Family Welfare Department Punjab , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD