Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਮਿਸ਼ਨਰੀ ਕਾਲਜ ਨੂੰ ਪੁਸਤਕਾਂ ਭੇਟ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 22 Jul 2023

ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਗੁਰੂ ਕੀ ਵਡਾਲੀ,ਅੰਮ੍ਰਿਤਸਰ ਵਿਖੇ ਚੱਲ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦੀ ਲਾਇਬ੍ਰੇਰੀ ਨੂੰ ਵੱਡੀ ਗਿਣਤੀ ਵਿਚ ਪੁਸਤਕਾਂ ਦਿੱਤੀਆਂ ਗਈਆਂ ।        

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖਜ਼ਾਨਚੀ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾਕਟਰ ਓਬਰਾਏ ਦੀ ਸਰਪ੍ਰਸਤੀ ਹੇਠ ਹਰ ਸਾਲ ਹਜ਼ਾਰਾਂ ਹੀ ਪੁਸਤਕਾਂ ਵੱਖ-ਵੱਖ ਲਾਇਬ੍ਰੇਰੀਆਂ ਅਤੇ ਸੰਸਥਾਵਾਂ ਨੂੰ ਮੁਫ਼ਤ ਵੰਡੀਆਂ ਜਾਂਦੀਆਂ ਹਨ,ਜਿਸ ਤਹਿਤ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਕੀ ਵਡਾਲੀ,ਅੰਮ੍ਰਿਤਸਰ ਵਿਖੇ ਚਲਾਏ ਜਾ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਨੂੰ ਗੁਰਮਤਿ ਅਤੇ ਧਰਮ ਅਧਿਐਨ ਨਾਲ ਸਬੰਧਤ 250 ਪੁਸਤਕਾਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਸਬੰਧਿਤ ਕਾਲਜ ਦੇ ਪ੍ਰਿੰਸੀਪਲ ਡਾ.ਜਸਵੰਤ ਸਿੰਘ ਨੇ ਡਾ.ਓਬਰਾਏ ਦਾ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੀ ਲਾਇਬ੍ਰੇਰੀ ਨੂੰ ਮਿਲੀਆਂ ਇਨ੍ਹਾਂ ਪੁਸਤਕਾਂ ਦੀ ਮਦਦ ਨਾਲ  ਧਰਮ ਪ੍ਰਚਾਰਕ ਵਿਦਿਆਰਥੀ ਸਿੱਖ ਫ਼ਲਸਫ਼ੇ ਤੇ ਖੋਜ ਭਰਪੂਰ ਅਧਿਐਨ ਕਰਕੇ ਦੇਸ਼ ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰ ਸਕਣਗੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਾਸਟਰ ਗੁਰਦਰਸ਼ਨ ਜੀਤ ਸਿੰਘ ਘਈ ਵੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD