Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਨਸ਼ੀਲੇ ਪਦਾਰਥਾਂ ਸਮੇਤ 03 ਮੁਲਜ਼ਮ ਕਾਬੂ

410 ਗ੍ਰਾਮ ਹੈਰੋਇਨ, 01 ਲੱਖ 18 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 22 Jul 2023

ਐੱਸ ਪੀ (ਡੀ) ਸ਼੍ਰੀ ਰਾਕੇਸ਼ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਕੌਰ ਦੀ ਅਗਵਾਈ ਵਿੱਚ ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਡੀ ਐੱਸ ਪੀ ਗੁਰਬੰਸ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਸੀ.ਆਈ.ਏ. ਸਰਹਿੰਦ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਟੀਮ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਨਾਲ ਸਬੰਧਤ 03 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 410 ਗ੍ਰਾਮ ਹੈਰੋਇਨ ਸਮੇਤ 1,18,000 ਰੁਪਏ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਮਿਤੀ 18 ਜੁਲਾਈ ਨੂੰ ਸੀ.ਆਈ.ਏ ਸਰਹਿੰਦ ਦੀ ਟੀਮ ਨੇ ਮੁਲਜ਼ਮ ਅਨੁਜ ਬੱਤਾ ਵਾਸੀ ਪਿੰਡ ਡੰਘੇੜੀਆ ਥਾਣਾ ਬਡਾਲੀ ਆਲਾ ਸਿੰਘ ਨੂੰ ਫਤਹਿਗੜ੍ਹ ਸਾਹਿਬ ਏਰੀਆ ਤੋਂ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 84 ਮਿਤੀ 18 ਜੁਲਾਈ 2023 ਅ/ਧ 22/61/85 ਐਨ ਡੀ ਪੀ ਐੱਸ ਐਕਟ ਥਾਣਾ ਫਤਹਿਗੜ੍ਹ ਸਾਹਿਬ ਦਰਜ ਰਜਿਸਟਰ ਕੀਤਾ ਗਿਆ। 

ਤਫਤੀਸ਼ ਦੌਰਾਨ ਬੈਕਵਰਡ ਲਿੰਕੇਜਜ਼ ਦੀ ਤਫਤੀਸ਼ ਕਰਦੇ ਸਮੇਂ ਮੁਲਜ਼ਮ ਅਨੁਜ ਨੇ ਦੱਸਿਆ ਕਿ ਉਹ ਇਹ ਹੈਰੋਇਨ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਨਬੀਪੁਰ ਥਾਣਾ ਸਰਹਿੰਦ ਨਾਲ ਜਾ ਕੇ ਸਿੱਧਵਾ ਬੇਟ ਏਰੀਆ ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਰਣ ਸਿੰਘ ਉਰਫ ਜੰਟਾ ਤੋਂ ਲਿਆਉਂਦਾ ਹੈ, ਜਿਸ ਨੂੰ ਇਹ ਫਤਹਿਗੜ੍ਹ ਸਾਹਿਬ ਏਰੀਆ ਵਿੱਚ ਵੇਚਦੇ ਸਨ।

ਅਗਲੀ ਤਫਤੀਸ਼ ਦੌਰਾਨ ਮਿਤੀ 19 ਜੁਲਾਈ ਨੂੰ ਗੁਰਜੰਟ ਸਿੰਘ ਉਰਫ ਜੰਟਾ ਨੂੰ ਉਸ ਦੇ ਪਿੰਡ ਭੈਣੀ ਗੁੱਜਰਾਂ ਤੋਂ 350 ਗ੍ਰਾਮ ਹੈਰੋਇਨ ਤੇ 1,18,000 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਮਿਤੀ 20 ਜੁਲਾਈ ਨੂੰ ਮੁਲਜ਼ਮ ਜਸ਼ਨਪ੍ਰੀਤ ਸਿੰਘ ਨੂੰ ਫਤਹਿਗੜ੍ਹ ਸਾਹਿਬ ਏਰੀਆ ਵਿੱਚੋ ਉਸ ਦੀ ਅਰਟਿਗਾ ਗੱਡੀ ਨੰਬਰ ਪੀ ਬੀ 01 ਡੀ-1780 ਵਿੱਚ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ।

ਹੁਣ ਤੱਕ ਦੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਜੰਟ ਸਿੰਘ ਉਰਫ ਜੰਟਾ ਪਿਛਲੇ ਕਾਫੀ ਅਰਸੇ ਤੋਂ ਲੁਧਿਆਣਾ ਦੇ ਨਾਲ ਨਾਲ ਖੰਨਾ, ਗੋਬਿੰਦਗੜ੍ਹ ਅਤੇ ਫਤਹਿਗੜ੍ਹ ਸਾਹਿਬ ਏਰੀਆ ਵਿੱਚ ਹੈਰੋਇਨ ਸਪਲਾਈ ਕਰਦਾ ਆ ਰਿਹਾ ਹੈ।ਜਿਸ ਨੂੰ ਗ੍ਰਿਫਤਾਰ ਕਰਕੇ ਸੀ.ਆਈ.ਏ ਨੇ ਹੈਰੋਇਨ ਦੀ ਸਪਲਾਈ ਚੰਨ ਬਰੇਕ ਕੀਤੀ ਹੈ।ਦੌਰਾਨੇ ਤਫਤੀਸ਼ਵ ਹੈਰੋਇਨ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਦੀ ਪੜਤਾਲ ਕਰਕੇ ਹਸਪਤਾਲ ਦਾਖਲ ਕਰਵਾਇਆ ਜਾਵੇਗਾ ਅਤੇ ਵੇਚਣ ਵਾਲਿਆ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮ ਪੁਲਿਸ ਰਿਮਾਂਡ ਅਧੀਨ ਹਨ, ਜਿਹਨਾਂ ਪਾਸੋਂ ਪੁੱਛਗਿੱਛ ਜਾਰੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD