Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸੂਬੇ ਦੇ ਸਰਪੰਚ ਤੇ ਕੌਂਸਲਰ ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਛੱਪੜਾਂ ’ਚ ਛੱਡਣ ਗੰਬੂਜੀਆਂ ਮੱਛੀਆਂ : ਡਾ ਬਲਬੀਰ ਸਿੰਘ

ਕਿਹਾ, ਸਿਵਲ ਸਰਜਨਾਂ ਦੇ ਦਫ਼ਤਰਾਂ ਤੋਂ ਮੁਫ਼ਤ ਲਈਆਂ ਜਾ ਸਕਦੀਆਂ ਨੇ ਮੱਛੀਆਂ, ਸਿਹਤ ਮੰਤਰੀ ਨੇ ਟੋਭਿਆਂ 'ਚ ਛੱਡੀਆਂ ਗੰਬੂਜੀਆਂ ਮੱਛੀਆਂ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 23 Jul 2023

Last updated on: Jul 23, 2023, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਿੰਡ ਹਰਦਾਸਪੁਰ ਅਤੇ ਪਿੰਡ ਲੰਗ ਦੇ ਟੋਭਿਆਂ ਵਿੱਚ ਮੱਛਰਾਂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਗੰਬੂਜੀਆ ਮੱਛੀਆਂ ਛੱਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਨੇ ਇਸ ਵਾਰ ਹੜ੍ਹਾਂ ਦੀ ਮਾਰ ਝੱਲੀ ਹੈ ਤੇ ਪੰਜਾਬੀਆਂ ਨੇ ਇਸ ਦਾ ਡੱਟ ਕੇ ਸਾਹਮਣਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਟੱਟੀਆਂ, ਉਲਟੀਆਂ, ਮਲੇਰੀਆ, ਡੇਂਗੂ ਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਡੇਂਗੂ ਤੇ ਮਲੇਰੀਆ ਵਾਸਤੇ ਸਭ ਤੋਂ ਸਸਤਾ ਅਤੇ ਟਿਕਾਊ ਹੱਲ ਗੰਬੂਜੀਆ ਮੱਛੀਆਂ ਹਨ, ਜਿਨ੍ਹਾਂ ਨੂੰ ਟੋਭੇ ਵਿਚ ਛੱਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੱਛੀਆਂ ਮੱਛਰਾਂ ਦੇ ਲਾਰਵੇ ਨੂੰ ਖਾ ਜਾਂਦੀਆਂ ਹਨ ਅਤੇ ਮੱਛਰ ਪੈਦਾ ਹੋਣੇ ਬੰਦ ਹੋ ਜਾਂਦੇ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਰਸਾਤ ਕਾਰਨ ਪਿੰਡ ਦੇ ਵਿੱਚ ਜਿਹੜਾ ਵੀ ਟੋਭਾ ਹੈ ਜਾਂ ਜਿੱਥੇ ਬਾਰਸ਼ ਦਾ ਪਾਣੀ ਇਕੱਠਾ ਹੋਇਆ ਹੈ, ਉੱਥੇ ਮੱਛੀਆਂ ਛੱਡਣ ਨਾਲ ਮੱਛਰ ਪੈਦਾ ਹੋਣੇ ਬੰਦ ਹੋ ਜਾਣਗੇ। ਉਨ੍ਹਾਂ ਪੰਜਾਬ ਦੇ ਸਾਰੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਤੁਹਾਡੇ ਪਾਣੀ ਦਾ ਛੱਪੜ ਬਣਿਆ ਹੋਇਆ ਜਾਂ ਦੋ ਤਿੰਨ ਮਹੀਨੇ ਪਾਣੀ ਖੜ੍ਹਾ ਰਹਿਣਾ ਹੈ, ਉੱਥੇ ਇਹ ਮੱਛੀਆਂ ਛੱਡੀਆਂ ਜਾਣ।

ਉਨ੍ਹਾਂ ਕਿਹਾ ਕਿ ਮੱਛੀਆਂ ਸਾਰੇ ਸਿਵਲ ਸਰਜਨਾਂ ਦੇ ਦਫ਼ਤਰਾਂ ਤੋਂ ਫ਼ਰੀ ਮਿਲਦੀਆਂ ਹਨ। ਉਨ੍ਹਾਂ ਦੱਸਿਆ ਕਿ ਪੂੰਗ ਤੋਂ ਗੰਬੂਜੀਆਂ ਮੱਛੀ ਤਿਆਰ ਕਰਨ ਸਬੰਧੀ ਸਰਕਾਰੀ ਹੈਚਰੀ ਬਣੀਆਂ ਹੋਈਆਂ ਹਨ, ਜਿੱਥੇ ਇਨ੍ਹਾਂ ਗੰਬੂਜੀਆ ਮੱਛੀਆਂ ਦੀ ਪੈਦਾਇਸ਼ ਨੂੰ ਵਧਾਇਆ ਜਾਂਦਾ ਹੈ ਅਤੇ ਮੱਛੀਆਂ ਨੂੰ ਟੋਭੇ, ਤਲਾਬਾਂ ਵਿਚ ਛੱਡਿਆ ਜਾਂਦਾ ਹੈ। ਇਹ  ਕੁਦਰਤੀ ਇਲਾਜ ਹੈ ਅਤੇ ਕੋਈ ਕੈਮੀਕਲ ਨਹੀਂ ਵਰਤਿਆ ਜਾਂਦਾ, ਨਾ ਹੀ ਇਸ ਦਾ ਵਾਤਾਵਰਣ ਅਤੇ ਸਿਹਤ ਤੇ ਕੋਈ ਮਾੜਾ ਅਸਰ ਪੈਂਦਾ ਹੈ। 

ਉਨ੍ਹਾਂ ਕਿਹਾ ਕਿ ਮੱਛਰ ਜਿਸ ਨੂੰ ਅਸੀਂ ਟਾਈਗਰ ਮੱਛਰ (ਏਡੀਜ਼ ਅਜਿਪਟੀ) ਕਹਿੰਦੇ ਹਾਂ ਅਤੇ  ਇਸਦੇ ਕੱਟਣ ਨਾਲ ਡੇਂਗੂ ਦੀ ਬਿਮਾਰੀ ਹੁੰਦੀ ਹੈ। ਇਹ ਮੱਛੀਆਂ ਉਸ ਦੇ ਅੰਡਿਆਂ ਨੂੰ ਖਾ ਜਾਂਦੀਆਂ ਹਨ ਅਤੇ ਪੈਦਾਇਸ਼ ਬੰਦ ਹੋ ਜਾਂਦੀ ਹੈ। ਇਸ ਤਰ੍ਹਾਂ ਕੁਦਰਤੀ ਤਰੀਕੇ ਨਾਲ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਨਾਗਰਾ, ਜ਼ਿਲ੍ਹਾ ਐਪੀਡੋਮੋਲੋਜਿਸਟ-ਕਮ-ਨੋਡਲ ਅਫ਼ਸਰ ਡਾ. ਸੁਮੀਤ ਸਿੰਘ, ਡਾ. ਪ੍ਰਤੀਕ ਖੰਨਾ, ਡਾ. ਮਿੰਨੀ ਸਿੰਗਲਾ, ਬੀ.ਡੀ.ਪੀ.ਓ ਕ੍ਰਿਸ਼ਨ ਸਿੰਘ, ਫਾਰਮੇਸੀ ਅਫ਼ਸਰ ਹਰਿੰਦਰ ਸਿੰਘ ਚਾਹਲ, ਸੀ.ਐਚ.ਓ. ਨੀਲਮ, ਪਿੰਡ ਹਰਦਾਸਪੁਰ ਦੇ ਸਰਪੰਚ ਭਾਗ ਸਿੰਘ, ਮੈਂਬਰ ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਤਰਸੇਮ ਸਿੰਘ ਅਤੇ ਪਿੰਡ ਲੰਗ ਦੇ ਸਰਪੰਚ ਬਲਵਿੰਦਰ ਸਿੰਘ, ਮੈਂਬਰ ਅਮਰੀਕ ਸਿੰਘ, ਮੇਵਾ ਸਿੰਘ, ਹਰਮਿੰਦਰ ਸਿੰਘ, ਪੈਰਾ ਮੈਡੀਕਲ ਸਟਾਫ਼, ਆਸ਼ਾ ਵਰਕਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD