Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

03 ਕੁਇੰਟਲ 25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 2 ਕਾਬੂ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Jul 2023

ਜ਼ਿਲ੍ਹਾ ਪੁਲੀਸ ਮੁਖੀ ਡਾ: ਰਵਜੋਤ ਗਰੇਵਾਲ,ਦੇ ਦਿਸ਼ਾ ਨਿਰਦੇਸਾ ਅਨੁਸਾਰ ਸ੍ਰੀ ਰਾਕੇਸ਼ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ਼੍ਰੀ ਅਮਰਪ੍ਰੀਤ ਸਿੰਘ, ਉਪ ਕਪਤਾਨ ਪੁਲਿਸ, ਸਰਕਲ ਬਸੀ ਪਠਾਣਾ ਦੀ ਯੋਗ ਅਗਵਾਈ ਹੇਠ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਬਸੀ ਪਠਾਣਾ, ਜਿਲਾ ਫਤਿਹਗੜ ਸਾਹਿਬ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੰਸਪੈਕਟਰ ਹਰਵਿੰਦਰ ਸਿੰਘ, ਮੁੱਖ ਅਫਸਰ ਥਾਣਾ ਬਸੀ ਪਠਾਣਾ ਦੀ ਹਦਾਇਤ ਅਨੁਸਾਰ ਏ ਐਸ ਆਈ ਪਰਜਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਜੜਖੇਲਾ ਖੇੜੀ, ਬਸੀ ਪਠਾਣਾ ਸ਼ਾਇਡ ਦੌਰਾਨ ਗਸਤ ਸ਼ਾਮ ਸਮੇਂ ਪਿੰਡ ਦਹੇੜੀ ਸਾਇਡ ਤੋ ਇੱਕ ਚਿੱਟੇ ਰੰਗ ਦੀ ਐਬੂਲੈਸ ਨੰਬਰੀ ਆਰ ਜੇ-14ਪੀਬੀ-9845 ਜਿਸ ਪਰ ਨੀਲੀ ਬੱਤੀ ਲੱਗੀ ਹੋਈ ਸੀ।

ਜਿਸ ਨੂੰ ਸੱਕ ਦੀ ਬਿਨਾਹ ਤੇ ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਰੋਕ ਕੇ ਕਾਬੂ ਕਰਕੇ ਚੈੱਕ ਕੀਤਾ, ਜਿਸ ਦਾ ਡਰਾਇਵਰ ਸੰਦੀਪ ਕੁਮਾਰ ਪੁੱਤਰ ਬਨਵਾਰੀ ਲਾਲ ਵਾਸੀ ਪਿੰਡ ਬਾਜੂਆਲਾ ਥਾਣਾ ਰਾਏ ਨਗਰ ਜਿਲ੍ਹਾ ਗੰਗਾਨਗਰ ਹਾਲ ਆਬਾਦ ਸ਼ੈਟਰਲ ਜੇਲ ਸੂਰਤਗੜ੍ਹ ਦੀ ਬੈਕ ਸਾਇਡ (ਰਾਜਸਥਾਨ) ਅਤੇ ਨਾਲ ਦੀ ਸੀਟ ਪਰ ਸਲਮਾਨ ਖਾਨ ਪੁੱਤਰ ਜਾਕਿਰ ਖਾਨ ਵਾਸੀ ਚੱਕ 29 ਜਾਮਸਰ ਥਾਣਾ ਜਾਮਸਰ ਜਿਲ੍ਹਾ ਬੀਕਾਨੇਰ (ਰਾਜਸਥਾਨ) ਬੈਠੇ ਸਨ। ਐਬੂਲੈਸ ਚੈੱਕ ਕਰਨ ਪਰ ਐਬੂਲੈਂਸ ਵਿੱਚੋਂ ਥੈਲਿਆ ਵਿੱਚ ਭੁੱਕੀ ਚੂਰਾ ਪੋਸਤ ਬਰਾਮਦ ਹੋਈ, ਜੋ ਵਜਨ ਕਰਨ ਪਰ ਕੁੱਲ 03 ਕੁਇੰਟਲ 25 ਕਿਲੋਗ੍ਰਾਮ ਹੋਈ।

ਦੋਸੀਆਂਨ ਉਕਤਾਨ ਖਿਲਾਫ ਮੁਕੱਦਮਾ ਨੰਬਰ 57 ਮਿਤੀ 22.07.2023 ਅਧ 150/61/85 ਐਨ ਡੀ ਪੀ ਐਸ ਐਕਟ ਥਾਣਾ ਬਸੀ ਪਠਾਣਾ, ਦਰਜ ਰਜਿਸਟਰ ਕੀਤਾ ਗਿਆ ਹੈ। ਦੋਸੀਆਂਨ ਉਕਤਾਨ ਨੇ ਦੋਰਾਨੇ ਪੁੱਛਗਿੱਛ ਦੱਸਿਆ ਕਿ, ਉਹ ਬੀਕਾਨੇਰ, ਰਾਜਸਥਾਨ ਸਾਇਡ ਤੋ ਭੁੱਕੀ ਚੂਰਾ ਪੋਸਤ ਸਸਤੇ ਭਾਅ ਲਿਆ ਕਿ ਜਿਲਾ ਫਤਿਹਗੜ ਸਾਹਿਬ, ਰੂਪਨਗਰ, ਮੋਹਾਲੀ ਦੇ ਏਰੀਏ ਵਿੱਚ ਮਹਿੰਗੇ ਭਾਅ ਵਿੱਚ ਵੇਚਦੇ ਸਨ। 

ਦੋਸੀਆਂਨ ਉਕਤਾਨ ਭੁੱਕੀ ਚੂਰਾ ਪੋਸਤ ਐਂਬੂਲੈਂਸ ਗੱਡੀ ਜਿਸ ਪਰ ਨੀਲੀ ਬੱਤੀ ਲੱਗੀ ਹੋਈ ਹੈ ਵਿੱਚ ਲੋਡ ਕਰਕੇ ਲਿਆਉਂਦੇ ਸਨ ਤਾਂ ਕਿ ਇਹਨਾ ਪਰ ਕਿਸੇ ਨੂੰ ਕੋਈ ਵੀ ਸੱਕ ਨਾ ਹੋਵੇ ਦੋਸੀਆਨ ਉਕਤਾਨ ਨੂੰ ਪੇਸ ਅਦਾਲਤ ਕਰਕੇ ਇਨ੍ਹਾਂ ਦਾ 04 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ, ਜੋ ਉਕਤਾਨ ਦੋਸੀਆਨ ਤੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ, ਜਿਹਨਾ ਤੋ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD