Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਲੇਖਕ ਮਿਲਣੀ ਦਾ ਕੀਤਾ ਗਿਆ ਆਯੋਜਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fazilka

Web Admin

Web Admin

5 Dariya News

ਫਾਜ਼ਿਲਕਾ , 24 Jul 2023

Last updated on: Jul 24, 2023, 00:00 IST

ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਪ੍ਰਸਿੱਧ ਵਿਅੰਗਕਾਰ ਸ. ਹਰਦੀਪ ਢਿੱਲੋਂ ਨਾਲ ਰੂ-ਬ-ਰੂ ਅਤੇ ਲੇਖਕ ਮਿਲਣੀ ਦਾ ਆਯੋਜਨ ਸਕਾਊਟ ਹਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੋਹਰ ਵਿਖੇ ਕੀਤਾ। ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ਨੇ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ ਅਤੇ ਭਾਸ਼ਾ ਵਿਭਾਗ ਫ਼ਾਜ਼ਿਲਕਾ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। 

ਸ਼੍ਰੀ ਆਤਮਾ ਰਾਮ ਰੰਜਨ ਨੇ ਸ਼੍ਰੀ ਹਰਦੀਪ ਢਿੱਲੋਂ ਦੀ ਰਚਨਾ ਪ੍ਰਕਿਰਿਆ ਅਤੇ ਕਵਿਤਾ ਵਿਚਲੇ ਸਮਾਜਿਕ ਪੱਖਾਂ ਤੇ ਬਾਰੇ ਦੱਸਿਆ। ਪ੍ਰੋਫ਼ੈਸਰ ਗੁਰਰਾਜ ਚਹਿਲ ਅਤੇ ਡਾ. ਤਰਸੇਮ ਸ਼ਰਮਾ ਨੇ ਹਰਦੀਪ ਢਿੱਲੋਂ ਦੀ ਵਿਅੰਗਕਾਰੀ, ਵਿਲੱਖਣਤਾ ਅਤੇ ਸੰਖੇਪਤਾ ਵਿੱਚ ਗਹਿਰੀ ਗੱਲ ਕਹਿਣ ਦੇ ਹੁਨਰ ਬਾਰੇ ਵਿਚਾਰ ਰੱਖੇ ।

ਇਸ ਉਪਰੰਤ ਸ. ਹਰਦੀਪ ਢਿਲੋਂ ਵੱਲੋਂ ਆਪਣੇ ਜੀਵਨ ਅਤੇ ਰਚਨਾ ਦੇ ਪੜਾਵਾਂ ਬਾਰੇ ਗੱਲ ਕੀਤੀ ਅਤੇ ਹਾਜ਼ਰੀਨ ਵੱਲੋਂ ਪੁੱਛੇ ਪ੍ਰਸ਼ਨਾਂ ਦੇ ਉੱਤਰ ਦਿੱਤੇ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸ਼੍ਰੀ ਰਾਜੇਸ਼ ਸਚਦੇਵਾ ਪ੍ਰਿੰਸੀਪਲ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੋਹਰ ਨੇ ਭਾਸ਼ਾ ਵਿਭਾਗ ਦੇ ਕਾਰਜਾਂ ਦੀ ਸ਼ਲਾਘਾ ਕੀਤੀ। 

ਡਾ. ਸੰਦੇਸ਼ ਤਿਆਗੀ ਨੇ ਕਿਹਾ ਸਾਹਿਤ ਦੀ ਕਿਸੇ ਵੀ ਵਿਧਾ ਲਈ ਕਾਰਜ ਕਰਕੇ ਸਾਹਿਤਕਾਰ ਸਮਾਜ ਨੂੰ ਸ਼ੀਸ਼ਾ ਵਿਖਾਉਂਦਾ ਹੈ। ਖੋਜ ਅਫ਼ਸਰ ਪਰਮਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਮੌਕੇ ਸਾਰਿਆਂ ਵੱਲੋਂ ਸ. ਹਰਦੀਪ ਢਿੱਲੋਂ ਦੀ ਨਵ-ਪ੍ਰਕਾਸ਼ਿਤ ਪੁਸਤਕ "ਜ਼ਖ਼ਮੀ ਤਲ਼ੀਆਂ ਦੀਆਂ ਤਾੜੀਆਂ" ਦਾ ਲੋਕ ਅਰਪਣ ਵੀ ਕੀਤਾ ਗਿਆ। ਸਮਾਗਮ ਵਿੱਚ ਸ਼੍ਰੀ ਵਿਜੇਅੰਤ ਜੁਨੇਜਾ ਜੀ ਦਾ ਵਿਸ਼ੇਸ਼ ਸਹਿਯੋਗ ਰਿਹਾ।

ਇਸ ਮੌਕੇ ਸ੍ਰੀ ਹਰਮਿੰਦਰ ਸਿੰਘ ਲੋਕਬਾਣੀ, ਡਾ. ਚੰਦਰ ਅਦੀਬ, ਰੇਸ਼ਮ ਸਿੰਘ ਸੰਧੂ, ਤਜਿੰਦਰ ਸਿੰਘ  ਖਾਲਸਾ, ਨਵਤੇਜ ਸਿੰਘ ਚਹਿਲ, ਹੈਡਮਾਸਟਰ ਭੁਪਿੰਦਰ ਸਿੰਘ, ਗਨਪਤ ਰਾਮ, ਸੁਰਿੰਦਰ ਨਿਮਾਣਾ, ਸੁਰਿੰਦਰ ਕੰਬੋਜ, ਪ੍ਰੇਮ ਸਿਡਾਨਾ, ਸੰਦੀਪ ਸ਼ਰਮਾ, ਮਹਿੰਦਰ ਮੀਤ, ਪਾਲ ਪਤਰੇਵਾਲਾ, ਵਜੀਰ ਚੰਦ, ਸੰਜੀਵ ਗਿਲਹੋਤਰਾ, ਹਰਜਿੰਦਰ ਬਹਾਵਾਲੀਆ ਅਤੇ ਹੋਰ ਸਾਹਿਤਕਾਰ ਮੌਜੂਦ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD