Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੈਪੇਟਾਇਟਿਸ ਬਿਮਾਰੀ ਦਾ ਸਿਵਲ ਸਰਜਨ ਅਤੇ ਪ੍ਰਾਈਵੇਟ ਡਾਕਟਰਾਂ ਨੇ ਜਾਰੀ ਕੀਤਾ ਜਾਗਰੂਕਤਾ ਪੋਸਟਰ

ਜਿਲ੍ਹੇ ਅਤੇ ਬਲਾਕਾਂ ਵਿਚ ਕੀਤੀਆਂ ਜਾਣਗੀਆਂ 28 ਜੁਲਾਈ ਤਕ ਗਤੀਵਿਧੀਆ – ਡਾ. ਬਬੀਤਾ

Health, Dr. Satish Goyal, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 24 Jul 2023

Last updated on: Jul 24, 2023, 00:00 IST

ਕਿਸੇ ਵੀ ਬੀਮਾਰੀ ਦਾ ਜੇ ਸਮੇਂ ਤੇ ਪਤਾ ਲੱਗ ਜਾਵੇ ਤਾਂ ਉਸਦੇ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਉਸ ਦਾ ਇਲਾਜ ਸੰਭਵ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ-ਸਮੇਂ ਤੇ ਵੱਖ-ਵੱਖ ਬੀਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਬੀਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾ ਸਕੇ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ  ਤੋਂ ਪਹਿਲਾ ਸਿਵਲ ਸਰਜਨ ਦਫ਼ਤਰ ਵਿਖੇ ਪੋਸਟਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਕਹੀ । ਡਾ. ਸਤੀਸ਼ ਗੋਇਲ ਨੇ ਪ੍ਰੋਗਰਾਮ ਬਾਰੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਹੈਪੇਟਾਈਟੱਸ ਦੇ ਜ਼ੀਰੋ ਡੋਜ ਵਿਚ ਪ੍ਰਾਈਵੇਟ ਹਸਪਤਾਲ਼ ਵਧੀਆ ਕੰਮ ਅਤੇ ਵਿਭਾਗ ਨੂੰ ਸਹਿਯੋਗ ਕਰ ਰਹੇ ਹਨ ਅਤੇ ਇਸ ਬਿਮਾਰੀ ਬਾਰੇ ਸਾਂਝੇ ਕੋਸ਼ਿਸ਼ਾਂ ਦੀ ਜਰੂਰਤ ਹੈ। 

ਇਸ ਦੌਰਾਨ ਉਨ੍ਹਾਂ ਨਾਲ ਸਹਾਇਕ ਸਿਵਿਲ ਸਰਜਨ ਡਾਕਟਰ ਬਬੀਤਾ ਸਿੰਘ ਅਤੇ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਦੇ ਨਾਲ ਪ੍ਰਾਈਵੇਟ ਹਸਪਤਾਲ਼ ਦੇ ਮਹਿਲਾ ਰੋਗ ਦੇ ਮਾਹਿਰ ਡਾਕਟਰ ਵੀ ਹਾਜਰ ਸੀ। ਇਸ ਮੌਕੇ ਡਾ. ਬਬੀਤਾ ਸਿੰਘ ਨੇ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬੀਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ। 

ਇਹ ਪੰਜ ਕਿਸਮਾਂ ਦੇ ਵਿਸ਼ਾਣੂ ਤੋਂ ਲੋਕ ਸੰਕਰਮਿਤ ਹੋ ਜਾਂਦੇ ਹਨ ਜੋ ਕੀ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਇਸ ਵਿਚੋਂ ਹੈਪੇਟਾਈਟਸ ਸੀ ਅਤੇ ਬੀ ਜਿਆਦਾ ਖ਼ਤਰਨਾਕ ਹਨ ਜਿਨ੍ਹਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ। 

ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ। ਡਾ. ਕਵਿਤਾ ਨੇ ਦੱਸਿਆ ਕਿ ਇਸ ਵਾਰ ਵਿਸ਼ਵ ਹੈਪੇਟਾਈਟਸ ਦਿਵਸ `ਵਨ ਲਾਈਫ ਵਨ ਲੀਵਰ  ਦੇ ਥੀਮ ਤਹਿਤ ਹਰੇਕ ਸਿਹਤ ਕੇਂਦਰ ਤੇ ਮਨਾਇਆ ਜਾ ਰਿਹਾ ਹੈ। 

ਜਿਸ ਲਈ ਬਲਾਕ ਦੇ ਬੀਈ ਈ ਅਤੇ ਫੀਲਡ ਸਟਾਫ ਨੂੰ ਹਿਦਾਇਤ ਜਾਰੀ ਕਰ ਦਿੱਤੀ ਗਈ ਹੈ । ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਨੇ ਦਸਿਆ ਕਿ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੇਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ 22 ਜਿਲ੍ਹਾ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲੇਜ, 17 ਏ.ਆਰ.ਟੀ. ਕੇਂਦਰਾਂ ਅਤੇ 11 ਓ.ਐਸ.ਟੀ. ਕੇਂਦਰਾਂ ਅਤੇ 2 ਸਬ ਡਵੀਜਨਲ ਹਸਪਤਾਲਾਂ ਵਿਖੇ ਕੀਤਾ ਜਾਂਦਾ ਹੈ। 

ਇਨ੍ਹਾਂ ਸੰਸਥਾਵਾਂ ਵਿੱਚ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਕਿਸੇ ਵੀ ਵਿਅਕਤੀ ਵਲੋਂ ਮੈਡੀਕਲ ਹੈਲਪਲਾਈਨ ਤੇ ਸੰਪਰਕ ਕਰਕੇ ਕਿਸੇ ਵੀ ਸਮੇਂ ਜਾਣਕਾਰੀ ਲਈ ਜਾ ਸਕਦੀ ਹੈ। 

ਹੈਪੇਟਾਈਟਸ- ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਆਉਂਦਾ ਹੈ ਤਾਂ ਉਸ ਵਿੱਚ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਜਿਸ ਨਾਲ ਜਿਗਰ ਦੀ ਸੋਜ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦਾ ਟੀਕਾਕਰਨ ਹੋਣਾ ਜਰੂਰੀ ਹੈ ਜੋ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਤੇ ਮੁਫ਼ਤ ਲਗਾਇਆ ਜਾਂਦਾ ਹੈ।

ਇਸ ਮੌਕੇ  ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਡੀਸਨ ਐਰਿਕ, ਡਾ. ਸ਼ਵਿੰਦਰ ਵਰਮਾ, ਡਾ. ਊਸ਼ਾ ਸਵਾਮੀ, ਡਾ. ਸਿੰਮੀ ਜਸੂਜਾ, ਮਾਸ ਮੀਡੀਆ ਵਿੰਗ ਤੋਂ ਹਰਮੀਤ ਸਿੰਘ, ਦਿਵੇਸ਼ ਕੁਮਾਰ, ਅਤਿੰਦਰ ਪਾਲ ਸਿੰਘ ਆਦਿ ਮੌਜੂਦ ਸੀ।

 

Tags: Health , Dr. Satish Goyal , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD