Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦ, ਵਿਭਾਗੀ ਟੀਮਾਂ ਪਿੰਡਾਂ ਵਿੱਚ ਤੈਨਾਤ- ਐੱਸ.ਡੀ.ਐੱਮ ਨਿਕਾਸ ਖੀਂਚੜ

Punjab Admin, Nikas Khinchad, Sub Divisional Magistrate, SDM Fazilka, Fazilka

Web Admin

Web Admin

5 Dariya News

ਫਾਜ਼ਿਲਕਾ , 24 Jul 2023

Last updated on: Jul 24, 2023, 00:00 IST

ਬੀਤੇ ਦਿਨੀ ਪਈ ਬਾਰਿਸ ਨਾਲ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰ ਕਾਂਵਾਵਾਲੀ ਪੁੱਲ ਵਿੱਚ ਪਾਣੀ ਦਾ ਪੱਧਰ ਕੁੱਝ ਵਧਿਆ ਹੈ, ਜਿਸ ਨੂੰ ਦੇਖਦਿਆਂ ਸਮੂਹ ਵਿਭਾਗ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਮੁਕੰਮਲ ਰੱਖਣ ਅਤੇ ਆਪਣੀਆਂ ਡਿਊਟੀਆਂ ਵਾਲੇ ਸਥਾਨਾਂ ਤੇ ਆਪਣੀਆਂ ਟੀਮਾਂ ਸਮੇਤ ਤਾਇਨਾਤ ਰਹਿਣ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। 

ਇਹ ਪ੍ਰਗਟਾਵਾ ਐੱਸ.ਡੀ.ਐੱਮ. ਸ੍ਰੀ. ਨਿਕਾਸ ਖੀਂਚੜ ਆਈ.ਏ.ਐੱਸ ਨੇ ਜ਼ਿਲ੍ਹੇ ਦੇ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ। ਐੱਸ.ਡੀ.ਐੱਮ. ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। 

ਉਨ੍ਹਾਂ ਹੜ੍ਹਾਂ ਦੌਰਾਨ ਵਰਤੋਂ ਲਈ ਤਰਪਾਲਾਂ, ਜੇ.ਸੀ.ਬੀ, ਮਿੱਟੀ ਦੇ ਭਰੇ ਗੱਟੇ, ਡਾਕਟਰੀ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਚਾਰੇ ਤੇ ਦਵਾਈਆਂ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ ਠੀਕ ਰੱਖਣ, ਬਿਜਲੀ ਦੀ ਨਿਰਵਿਘਨ ਸਪਲਾਈ, ਰਾਸ਼ਨ ਅਤੇ ਪੀਣ ਵਾਲੇ ਪਾਣੀ ਆਦਿ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਤਾ ਕਲਾ ਤੇ ਮਹਾਤਮ ਨਗਰ ਆਦਿ ਥਾਵਾਂ ਤੇ ਆਸਾ ਵਰਕਰਾਂ ਨਾਲ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇ। 

ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਰਹਿਣ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਪਸ਼ੂਆਂ ਦੀ ਵੈਕਸੀਨੇਸ਼ਨ ਆਦਿ ਹਰ ਤਰ੍ਹਾਂ ਦੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਉਣ। ਹੜ੍ਹਾਂ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ ਵੀ ਡਾਕਟਰਾਂ ਦੀ ਡਿਊਟੀ ਗਈ ਹੈ, ਉੱਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਐੱਸ. ਡੀ.ਐੱਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਜ਼ਿਲ੍ਹਾ ਵਾਸੀਆਂ ਲਈ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਹੋਇਆ ਹੈ ਜੋ ਕਿ ਕਿ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ 24 ਘੰਟੇ ਚਾਲੂ ਹੈ ਤੇ ਜ਼ਿਲ੍ਹਾ ਵਾਸੀ ਹੜ੍ਹ ਕੰਟਰੋਲ ਰੂਮ ਨੰਬਰ 01638-262153 ਤੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਤਹਿਸੀਲਦਾਰ ਫਾਜ਼ਿਲਕਾ ਗਰਸੇਵਕ ਚੰਦ, ਐਕਸੀਅਨ ਮੰਡੀ ਬੋਰਡ ਸਾਹਿਲ ਗਗਨੇਜ਼ਾ, ਐਕਸੀਅਨ ਬਿਜਲੀ ਬੋਰਡ ਰਾਜਿੰਦਰ ਕੁਮਾਰ,ਐਕਸੀਅਨ ਡਰੇਨੇਜ਼ ਅਲੋਪ ਚੌਧਰੀ, ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Admin , Nikas Khinchad , Sub Divisional Magistrate , SDM Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD