Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜ਼ਿਲ੍ਹਾ ਮੋਗਾ ਦੀਆਂ 16 ਹਜ਼ਾਰ ਤੋਂ ਵਧੇਰੇ ਪਰਿਵਾਰਾਂ ਦੀਆਂ ਔਰਤਾਂ ਸਵੈ ਸਹਾਇਤਾ ਸਮੂਹਾਂ ਰਾਹੀਂ ਕਮਾ ਰਹੀਆਂ ਆਪਣੀ ਰੋਜ਼ੀ ਰੋਟੀ

40 ਹਜ਼ਾਰ ਤੋਂ ਵਧੇਰੇ ਪਰਿਵਾਰਾਂ ਦੀਆਂ ਔਰਤਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨਾਲ ਜੋੜਨ ਦਾ ਟੀਚਾ

Punjab Admin, Anita Darshi, Addittional Deputy Commissioner Moga, Moga

5 Dariya News

5 Dariya News

5 Dariya News

ਮੋਗਾ , 24 Jul 2023

Last updated on: Jul 24, 2023, 00:00 IST

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਜ਼ਿਲ੍ਹਾ ਮੋਗਾ ਦੀਆਂ ਗਰੀਬ ਅਤੇ ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਅਤਿ ਗਰੀਬ ਔਰਤਾਂ ਸੈਲਫ਼ ਹੈਲਪ ਗਰੁੱਪਾਂ ਨਾਲ ਜੁੜ ਕੇ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਵਧੀਆ ਤਰੀਕੇ ਨਾਲ ਚਲਾਉਣ ਤੋਂ ਇਲਾਵਾ ਆਪਣੀ ਆਰਥਿਕਤਾ ਨੂੰ ਵੀ ਮਜ਼ਬੂਤੀ ਦੇ ਰਹੀਆਂ ਹਨ। 

ਜ਼ਿਲ੍ਹਾ ਮੋਗਾ ਵਿੱਚ ਇਸ ਵਕਤ 16 ਹਜ਼ਾਰ ਤੋਂ ਵਧੇਰੇ ਪਰਿਵਾਰਾਂ ਦੀਆਂ ਔਰਤਾਂ ਇਸ ਮਿਸ਼ਨ ਤਹਿਤ ਜੁੜੀਆਂ ਹੋਈਆਂ ਹਨ। ਸੈਲਫ਼ ਹੈਲਪ ਗਰੁੱਪਾਂ ਨਾਲ ਜੁੜਨ ਵਾਲੀਆਂ ਔਰਤਾਂ ਨੂੰ ਹੁਨਰ ਦੀ ਟ੍ਰੇਨਿੰਗ ਦੇ ਕੇ ਬੈਂਕਾਂ ਤੋਂ ਸਸਤੇ ਵਿਆਜ ਤੇ ਲਿਮਟਾਂ ਬਣਾ ਕੇ ਰੋਜ਼ਗਾਰ ਸਥਾਪਿਤ ਕਰਨ ਵਿੱਚ ਮੱਦਦ ਕੀਤੀ ਜਾਂਦੀ ਹੈ ਜਿਸ ਨਾਲ ਉਹ ਬਜ਼ਾਰ ਦੇ ਮਹਿੰਗੇ ਵਿਆਜ ਦੇ ਲੋਨਾਂ ਤੋਂ ਵੀ ਬਚੀਆਂ ਰਹਿੰਦੀਆਂ ਅਤੇ ਆਪਣੀ ਆਰਥਿਕਤਾ ਨੂੰ ਵੀ ਉੱਚਾ ਚੁੱਕ ਸਕਦੀਆਂ ਹਨ।

ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਇਸ ਮਿਸ਼ਨ ਅਧੀਨ ਪਿੰਡ ਵਿੱਚ ਰਹਿ ਰਹੀਆਂ ਗਰੀਬ, ਅਨਪੜ੍ਹ ਜਾਂ ਘੱਟ ਪੜ੍ਹੀਆਂ-ਲਿਖੀਆਂ ਔਰਤਾਂ ਦੇ ਸੈੱਲਫ਼ ਹੈਲਪ ਗਰੁੱਪ ਰਾਹੀਂ ਆਜੀਵਿਕਾ ਦਾ ਸਾਧਨ ਮੁਹੱਈਆ ਕਰਵਾਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਂਦਾ ਹੈ। ਇਸ ਸਕੀਮ ਦੀ ਮਹੱਤਤਾ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਔਰਤਾਂ ਨੂੰ ਇਸ ਮਿਸ਼ਨ ਤਹਿਤ ਜੋੜਿਆ ਜਾਵੇਗਾ ਅਤੇ ਤਾਂ ਕਿ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤੀ ਮਿਲ ਸਕੇ ਅਤੇ ਉਨ੍ਹਾਂ ਦੀ ਰੋਜੀ ਰੋਟੀ ਆਸਾਨ ਤਰੀਕੇ ਨਾਲ ਚਲਾਈ ਜਾ ਸਕੇ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਜ਼ਮੀਨੀ ਪੱਧਰ ਉੱਪਰ ਕੰਮ ਕਰਕੇ 39 ਹਜ਼ਾਰ ਤੋਂ ਵਧੇਰੇ ਪਰਿਵਾਰਾਂ ਦੀਆਂ ਔਰਤਾਂ ਨੂੰ ਸੈਲਫ਼ ਹੈਲਪ ਗਰੁੱਪਾਂ ਨਾਲ ਜੋੜ ਕੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜੀ ਰੋਟੀ ਚਲਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਵੱਲੋਂ ਹੱਥ ਨਾਲ ਤਿਆਰ ਕੀਤੇ ਗਏ ਸਮਾਨ, ਜਿਵੇਂ ਕਿ ਕੋਟੀਆਂ, ਸਵੈਟਰ, ਆਚਾਰ, ਮੁਰੱਬਾ, ਸਰੋਂ ਦਾ ਤੇਲ, ਨਾਰੀਅਲ ਦਾ ਤੇਲ, ਘਰ ਦੀ ਸਜਾਵਟ ਦਾ ਸਮਾਨ, ਹਲਦੀ, ਮਿਰਚ, ਮਸਾਲਾ ਆਦਿ ਨੂੰ ਵੱਡੇ ਪੱਧਰ ਦੀ ਮਾਰਕੀਟਿੰਗ ਵੀ ਮੁਹੱਈਆ ਕਰਵਾਈ ਜਾਵੇਗੀ।

ਸੈਲਫ਼ ਹੈਲਪ ਗਰੁੱਪਾਂ ਦੇ ਚੋਣਵੇਂ ਵਧੀਆ ਉਤਪਾਦਾਂ ਨੂੰ ਮੇਕ ਇਨ ਇੰਡੀਆ ਦੀ ਵੈਬਸਾਈਟ ਉੱਪਰ ਅਪਲੋਡ ਕਰਨ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਆਮ ਲੋਕ ਬਜ਼ਾਰ ਨਾਲੋਂ ਸਸਤੇ ਰੇਟਾਂ ਤੇ ਅਤੇ ਵਧੀਆ ਪ੍ਰੋਡਕਟ ਖਰੀਦ ਸਕਣ, ਜਿਸ ਨਾਲ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਨੂੰ ਅਜੀਵਿਕਾ ਦਾ ਪੱਕਾ ਸਾਧਨ ਪ੍ਰਾਪਤ ਹੋ ਸਕੇ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੈਲਫ਼ ਹੈਲਪ ਗਰੁੱਪਾਂ ਨੂੰ ਆਧੁਨਿਕ ਕਿੱਤਿਆਂ ਦੀਆਂ ਟ੍ਰੇਨਿੰਗਾਂ ਮੁਹੱਈਆ ਕਰਵਾ ਕੇ ਨਵੇਂ ਪ੍ਰੋਜੈਕਟ ਵੀ ਜਲਦੀ ਹੀ ਸ਼ੁ਼ੁਰੂ ਕਰਵਾਏ ਜਾਣਗੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਜ਼ਿਲ੍ਹਾ ਮੋਗਾ ਦੀਆਂ ਵੱਧ ਤੋਂ ਵੱਧ ਗਰੀਬ ਤੇ ਲੋੜਵੰਦ ਔਰਤਾਂ ਨੂੰ ਸੈਲਫ਼ ਹੈਲਪ ਗਰੁੱਪਾਂ ਨਾਲ ਜੋੜਨ ਲਈ ਦਿਹਾਤੀ ਆਜੀਵਿਕਾ ਮਿਸ਼ਨ ਮੋਗਾ ਦੇ ਸਟਾਫ਼ ਦੀ ਮੀਟਿੰਗ ਬੁਲਾਈ।ਇਸ ਮੀਟਿੰਗ ਵਿੱਚ ਕਮਜ਼ੋਰ ਸੈਲਫ਼ ਹੈਲਪ ਗਰੁੱਪਾਂ ਨੂੰ ਮੁੜ ਸੁਰਜੀਤ ਕਰਨ ਦੀਆਂ ਵਿਉਂਤਬੰਦੀਆਂ ਕਰਨ ਤੋਂ ਇਲਾਵਾ ਮਹੀਨਾਵਾਰ ਪ੍ਰਗਤੀ ਰਿਪੋਰਟ ਵੀ ਲਈ ਗਈ।

ਇਸ ਮੌਕੇ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਬਲਜਿੰਦਰ ਗਿੱਲ, ਜ਼ਿਲ੍ਹਾ ਲੇਖਾਕਾਰ ਗੁਰਮੀਤ ਕੌਰ, ਜ਼ਿਲ੍ਹਾ ਐਮ.ਆਈ.ਐਸ. ਅਭਿਸ਼ੇਕ ਸਿਗੰਲਾ, ਬਲਾਕ ਪ੍ਰੋਗਰਾਮ ਮੈਨੇਜਰ ਨਵਦੀਪ ਕੌਰ, ਬਿਕਰਮਜੀਤ ਸਿੰਘ, ਅਵਤਾਰ ਸਿੰਘ, ਹਰਮੀਤ ਸਿੰਘ, ਗੁਰਸੇਵਕ ਸਿੰਘ, ਹਰਮਨਪੀ੍ਰਤ ਸਿੰਘ, ਅਮਨਦੀਪ ਕੌਰ, ਕਲੱਸਟਰ ਕੋਆਰਡੀਨੇਟਰ ਮਨਪ੍ਰੀਤ ਕੌਰ, ਪਵਿੱਤਰ ਸਿੰਘ, ਬਿਕਰਮਜੀਤ ਸਿੰਘ, ਸ਼ਿਲਪਾ ਅਰੋੜਾ ਅਤੇ ਬਲਾਕ ਐਮ.ਆਈ.ਐਸ. ਮੈਡਮ ਰਾਜਵਿੰਦਰ ਕੌਰ ਹਾਜ਼ਰ ਸਨ।  

 

Tags: Punjab Admin , Anita Darshi , Addittional Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD