ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ਦੇ ਸਬੰਧ ਵਿੱਚ ਹਿੱਸਾ ਲੈਣ ਵਾਲਿਆਂ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਦੀਪ ਸਿੰਘ ਗੁਜਰਾਲ ਨੇ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਗਮ ਬਾਰੇ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿਹੜੀਆਂ ਵੀ ਵੰਨਗੀਆਂ ਦੀ ਪੇਸ਼ਕਾਰੀ ਹੋਵੇਗੀ, ਉਹਨਾਂ ਸਬੰਧੀ ਸਮਾਂ ਹੱਦ ਤੇ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਇਸ ਮੌਕੇ ਸੱਭਿਆਚਾਰਕ ਸਮਾਗਮ ਤਹਿਤ ਪੇਸ਼ ਕੀਤੀਆਂ ਜਾਣ ਵਾਲੀਆਂ ਵੰਨਗੀਆਂ ਦੀ ਸਮੀਖਿਆ ਕੀਤੀ ਤੇ ਲੌੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਉਹਨਾਂ ਕਿਹਾ ਕਿ ਹਰ ਰਿਹਰਸਲ ਉੱਤੇ ਵਿਦਿਆਰਥੀਆਂ ਲਈ ਪਾਣੀ ਤੇ ਰਿਫਰੈਸ਼ਮੈਂਟ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤੇ ਐਂਬੂਲੈਂਸ ਦਾ ਵੀ ਪ੍ਰਬੰਧ ਰਹੇਗਾ। ਸ. ਅਮਰਦੀਪ ਸਿੰਘ ਗੁਜਰਾਲ ਨੇ ਕਿਹਾ ਕਿ ਆਜ਼ਾਦੀ ਦਿਵਸ ਵਰਗੇ ਦਿਹਾੜੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾ ਕੇ ਉਨ੍ਹਾਂ ਅੰਦਰ ਦੇਸ਼ ਭਗਤੀ ਦੀ ਭਾਵਨਾਂ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ।
ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਨੂੰ ਪ੍ਰੇਰਿਤ ਕਰਦੇ ਗੀਤਾਂ ਦੀ ਚੋਣ ਕੀਤੀ ਜਾਵੇ। ਇਸ ਮੀਟਿੰਗ ਵਿੱਚ ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਜਿਲ੍ਹਾ ਸਪੋਰਟਸ ਕੁਆਰਡੀਨੇਟਰ ਸ਼ਰਨਜੀਤ ਕੌਰ, ਡੀ.ਏ.ਵੀ ਸਕੂਲ ਪ੍ਰਿੰਸੀਪਲ ਸੰਗੀਤਾ ਰਾਣੀ, ਹੋਲੀ ਫੈਮਲੀ ਸਕੂਲ ਤੋਂ ਚਰਨਦੀਪ ਸਿੰਘ, ਸੰਤ ਕਰਮ ਸਿੰਘ ਅਕੈਡਮੀ ਤੋਂ ਜਸਵੀਰ ਕੌਰ, ਸਰਕਾਰੀ ਸ ਸ ਸਕੂਲ ਸਿੰਘ ਭਗਵੰਤਪੁਰਾ ਤੋਂ ਕਿਰਨਦੀਪ ਕੌਰ, ਸਰਕਾਰੀ ਕਾਲਜ ਰੋਪੜ ਤੋਂ ਡਾ. ਨਿਰਮਲ ਸਿੰਘ ਜੀਨੀਅਸ ਪਬਲਿਕ ਸਕੂਲ ਤੋਂ ਭੁਪਿੰਦਰ ਕੌਰ ਅਤੇ ਪ੍ਰਿੰਸੀਪਲ ਸੀ.ਸੈ ਸਕੂਲ ਬਹਿਰਾਮਪੁਰ ਰੁਚੀ ਗਰੋਵਰ ਹਾਜ਼ਰ ਸਨ।