Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਚੈਕਅੱਪ ਅਤੇ ਦਿੱਤੀ ਰੀਫ੍ਰੇਸਮੈਂਟ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 24 Jul 2023

Last updated on: Jul 24, 2023, 00:00 IST

ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਹਰ ਮਹੀਨੇ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ , ਪਰ 23 ਜੁਲਾਈ ਦਾ ਐਤਵਾਰ ਹੋਣ ਕਰਕੇ ਜ਼ਿਲ੍ਹੇ ਅੰਦਰ ਇਹ ਦਿਨ ਅੱਜ 24 ਜੁਲਾਈ ਨੂੰ ਮਨਾਇਆ ਗਿਆ । 

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਮ ਨੂੰ ਘਟਾਇਆ ਜਾ ਸਕੇ। 

ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। 

ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਜਿਲ੍ਹਾ ਹਸਪਤਾਲ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਮਾਵਾਂ ਨੂੰ ਖੁਰਾਕ ਸਮੱਗਰੀ ਵੰਡੀ ਗਈ। 

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਔਰਤਾਂ ਰੋਗਾਂ ਦੇ ਮਾਹਰ ਡਾ ਦਲਜੀਤ ਕੌਰ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਜਸਵਿੰਦਰ ਕੌਰ,ਅਮਰਜੀਤ ਸਿੰਘ, ਹੋਰ ਮੌਜੂਦ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD