Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਮੈਡੀਕਲ ਕੈਂਪ

ਸੀ.ਜੇ.ਐਮ. ਮਾਨੀ ਅਰੋੜਾ ਨੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ

Judiciary, Rupinderjit Chahal, District & Session Judge, District Legal Services Authority Patiala, Patiala

Web Admin

Web Admin

5 Dariya News

ਪਟਿਆਲਾ , 24 Jul 2023

Last updated on: Jul 24, 2023, 00:00 IST

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਇੰਚਾਰਜ, ਡਿਸਪੈਂਸਰੀ ਬਿਸ਼ਨ ਨਗਰ ਪਟਿਆਲਾ ਡਾ. ਪ੍ਰਨੀਤ ਵੱਲੋਂ ਮਰੀਜ਼ਾਂ ਦਾ ਮੈਡੀਕਲ ਚੈੱਕ ਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਰੂਰੀ ਦਵਾਈਆਂ ਵੰਡੀਆਂ ਗਈਆਂ।ਇਸ ਦੇ ਨਾਲ ਉਥੇ ਹਾਜ਼ਰ ਲਗਭਗ 100 ਔਰਤਾਂ ਨੂੰ 1500 ਸੈਨੇਟਰੀ ਪੈਡ ਵੀ ਵੰਡੇ ਗਏ।

ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਮਾਨੀ ਅਰੋੜਾ ਵੱਲੋਂ ਸ਼੍ਰੀ ਚੰਦ ਕਲੋਨੀ ਦੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਗਈ। ਸੀ.ਜੇ.ਐਮ. ਮਾਨੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਪੀੜਿਤ ਪਰਿਵਾਰਾਂ ਦੀ ਹਰ ਸਮੇਂ ਮਦਦ ਕਰਨ ਲਈ ਤਿਆਰ ਹੈ। 

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਗਈ ਕਿ ਇਸ ਔਖੀ ਘੜੀ ਵਿੱਚ ਜ਼ਰੂਰਤਮੰਦ ਲੋਕਾਂ ਦੀ ਹਰ ਸੰਭਵ ਮਦਦ ਕਰਨ। ਇਸ ਦੌਰਾਨ ਉਨ੍ਹਾਂ ਵੱਲੋਂ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਮਿਤੀ 9 ਸਤੰਬਰ 2023 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ  ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਸ੍ਰੀ ਅਮਨਿੰਦਰ ਸਿੰਘ ਅਤੇ ਸ੍ਰੀ ਰਾਜੇਸ਼ ਮਿੱਤਲ, ਪੀ ਐੱਲ ਵੀ ਹਾਜ਼ਰ ਸਨ।  ਇਸ ਰਿਲੀਫ ਕੈਂਪ ਵਿੱਚ ਮੈਡਮ ਰਵਿੰਦਰ ਕੋਰ ਜੱਸਰ, ਪੈਨਲ ਐਡਵੋਕੇਟ ਨੇ ਵੀ ਭਾਗ ਲਿਆ।

 

Tags: Judiciary , Rupinderjit Chahal , District & Session Judge , District Legal Services Authority Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD